Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਕੀਵੀ ਖਿਡਾਰੀ ਸਕਾਟ ਕੁਗਲੇਨ ਦਾ ਜ਼ਬਰਦਸਤ ਵਿਰੋਧ -ਮਹਿਲਾ ਨੇ ਮੈਚ ਦੌਰਾਨ ਦਿਖਾਇਆ #MeToo ਦਾ ਪੋਸਟਰ


    
  

Share
  ਆਕਲੈਂਡ— ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚਲ ਰਹੀ ਟੀ-20 ਸੀਰੀਜ਼ 'ਚ ਮੈਦਾਨ ਦੇ ਬਾਹਰ ਦਰਸ਼ਕ ਕੀਵੀ ਖਿਡਾਰੀ ਸਕਾਟ ਕੁਗਲੇਨ ਦਾ ਜ਼ਬਰਦਸਤ ਵਿਰੋਧ ਕਰ ਰਹੇ ਹਨ। ਇਹ ਕੀਵੀ ਖਿਡਾਰੀ ਜਦੋਂ ਵੀ ਮੈਦਾਨ 'ਤੇ ਆਉਂਦਾ ਹੈ, ਤਾਂ ਖੇਡ ਪ੍ਰੇਮੀ ਇਸ ਦੇ ਖਿਲਾਫ ਖੜ੍ਹੇ ਹੋ ਰਹੇ ਹਨ। ਵੇਲਿੰਗਟਨ ਅਤੇ ਇਸ ਤੋਂ ਬਾਅਦ ਆਕਲੈਂਡ 'ਚ ਕੁਗਲੇਨ ਦਾ ਕਾਫੀ ਵਿਰੋਧ ਕੀਤਾ ਗਿਆ। ਸ਼ੁੱਕਰਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਦਰਸ਼ਕਾਂ ਨੇ #MeToo ਲਿਖੇ ਪੋਸਟਰ ਦਿਖਾਏ, ਜਿਸ 'ਤੇ ਲਿਖਿਆ ਸੀ 'ਜਾਗੋ ਨਿਊਜ਼ੀਲੈਂਡ ਕ੍ਰਿਕਟ, #MeToo'.

ਦਰਅਸਲ ਲੋਕ ਕੁਗਲੇਨ ਨੂੰ ਟੀਮ 'ਚ ਸ਼ਾਮਲ ਕਰਨ ਦਾ ਵਿਰੋਧ ਕਰ ਰਹੇ ਹਨ, ਜਿਨ੍ਹਾਂ ਨੂੰ ਦੋ ਸਾਲ ਪਹਿਲਾਂ ਰੇਪ ਦਾ ਦੋਸ਼ੀ ਨਹੀਂ ਪਾਇਆ ਗਿਆ ਸੀ। ਕੁਗਲੇਨ 'ਤੇ ਇਕ ਮਹਿਲਾ ਨੇ ਰੇਪ ਕਰਨ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਉਹ 2017 'ਚ ਇਸ ਦੋਸ਼ ਤੋਂ ਮੁਕਤ ਹੋ ਗਏ ਸਨ। ਹਾਲਾਂਕਿ ਸਬੂਤ ਇਸ ਕ੍ਰਿਕਟਰ ਦੇ ਖਿਲਾਫ ਸਨ।
ਇਸ ਖਿਡਾਰੀ ਪ੍ਰਤੀ ਲੋਕਾਂ ਦਾ ਵਿਰੋਧ ਆਕਲੈਂਡ 'ਚ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਵੇਲਿੰਗਟਨ 'ਚ ਵੀ ਨੋ ਮੀਨਸ ਨੋ ਦੇ ਪੋਸਟਰ ਦਿਖਾ ਕੇ ਇਸ ਖਿਡਾਰੀ ਦਾ ਵਿਰੋਧ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਰੱਖਿਆ ਅਧਿਕਾਰੀਆਂ ਨੇ ਪੋਸਟਰ ਨੂੰ ਜ਼ਬਤ ਕਰਦੇ ਹੋਏ ਇਸ ਨੂੰ ਦਿਖਾਉਣ ਵਾਲੀ ਮਹਿਲਾ ਨੂੰ ਵੀ ਸੀਟ ਤੋਂ ਦੂਰ ਕਰ ਦਿੱਤਾ ਸੀ। ਇਸ ਘਟਨਾ ਦੇ ਮਾਮਲੇ 'ਚ ਨਿਊਜ਼ੀਲੈਂਡ ਕ੍ਰਿਕਟ ਅਧਿਕਾਰੀਆਂ ਨੇ ਮੁਆਫੀ ਮੰਗਦੇ ਹੋਏ ਕਿਹਾ ਸੀ ਕਿ ਇਹ ਓਵਰ ਰਿਐਕਸ਼ਨ ਹੈ। ਸ਼ੁੱਕਰਵਾਰ ਨੂੰ ਇਹ ਵਿਰੋਧ ਈਡਨ ਪਾਰਕ 'ਚ ਦਿਸਿਆ।ਇਸ ਖਿਡਾਰੀ ਦੇ ਦੋਸ਼ ਲੱਗਾ ਸੀ ਕਿ ਉਹ ਹੈਮਿਲਟਨ 'ਚ ਇਕ ਵਾਰ ਮਹਿਲਾ ਨੂੰ ਮਿਲੇ ਸਨ, ਜਿਸ ਨੂੰ ਉਹ ਘਟਨਾ ਤੋਂ ਪਹਿਲਾਂ ਨਹੀਂ ਜਾਣਦੇ ਸਨ। 17 ਮਈ 2015 ਨੂੰ ਆਪਣੇ ਅਪਾਰਟਮੈਂਟ ਜਾਣ ਤੋਂ ਪਹਿਲਾਂ ਉਹ ਉੱਥੇ ਮਿਲੇ, ਜਿੱਥੇ ਮਹਿਲਾ ਨੇ ਦੋਸ਼ ਲਗਾਇਆ ਕਿ ਕੁਗਲੇਨ ਨੇ ਉਸ ਦਾ ਰੇਪ ਕੀਤਾ ਸੀ। ਮਹਿਲਾ ਦਾ ਕਹਿਣਾ ਸੀ ਕਿ ਉਸ ਨੇ ਇਸ ਕੀਵੀ ਖਿਡਾਰੀ ਨੂੰ ਕਈ ਵਾਰ ਮਨ੍ਹਾਂ ਕੀਤਾ ਸੀ, ਪਰ ਉਹ ਨਹੀਂ ਮੰਨਿਆ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ