Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਕਬੱਡੀ ਖੇਡ ਜਗਤ ਦਾ ਸਿਰਤਾਜ 'ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ' --ਹਰਜਿੰਦਰ ਸਿੰਘ ਜਵੰਦਾ


    
  

Share
  ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਚੇਅਰਮੈਨ ਕਰਨ ਘੁਮਾਣ ਕਨੈਡਾ (ਮੈਂਬਰ ਐਨ.ਆਰ.ਆਈ. ਕਮਿਸ਼ਨ ਪੰਜਾਬ) ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤ 'ਚ ਇਕ ਵੱਡਾ ਨਾਂਅ ਵਜੋਂ ਜਾਣੀਆਂ ਜਾਂਦਾ ਹੈ। ਇਹ ਕਬੱਡੀ ਕੱਪ ਕਰਨ ਘੁਮਾਣ ਕਨੈਡਾ ਅਤੇ ਉਨਾਂ ਦੀ ਟੀਮ ਦੀ ਮਿਹਨਤ ਸਦਕਾ ਕਈ ਪੱਖੋਂ ਜਿਵੇਂ ਕਿ ਦਰਸ਼ਕਾਂ ਦੇ ਵੱਡੇ ਇਕੱਠ ਤੇ ਅੰਤਰਰਾਸ਼ਟਰੀ ਟੀਮਾਂ ਅਤੇ ਉੱਚ ਕੋਟੀ ਦੇ ਗਾਇਕਾਂ ਦੀ ਸ਼ਮੂਲੀਅਤ ਪੱਖੋਂ ਕਬੱਡੀ ਜਗਤ 'ਚ ਪਹਿਲੇ ਸਥਾਨ 'ਤੇ ਹੈ।ਇਸ ਸਾਲ ਦਾ ਇਹ ੪੬ਵਾਂ ਦੋ ਰੋਜ਼ਾ ਕਬੱਡੀ ਕੱਪ ੧੫ ਅਤੇ ੧੬ ਫਰਵਰੀ ਨੂੰ ਦਿੜ੍ਹਬਾ ਮੰਡੀ ਖੇਡ ਸਟੈਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ ਜਿਥੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਅੱਠ ਚੋਟੀ ਦੀਆਂ ਟੀਮਾਂ ਦੇ ਸ਼ਹੀਦ ਬਚਨ ਸਿੰਘ ਕੱਪ ਜਿੱਤਣ ਲਈ ਫਸਵੇਂ ਮੁਕਾਬਲੇ ਹੋਣਗੇ। ਇਸ ਦੌਰਾਨ ਕੱਪ ਜਿੱਤਣ ਵਾਲੀ ਟੀਮ ਨੂੰ ਡੇਢ ਲੱਖ ਅਤੇ ਉਪ ਜੇਤੂ ਨੂੰ ਇੱਕ ਲੱਖ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਵੋਤਮ ਜਾਫੀ ਅਤੇ ਧਾਵੀ ਮਰਦ ਵਰਗ ਨੂੰ ਬੁਲਟ ਮੋਟਰਸਾਇਕਲ ਅਤੇ ਔਰਤ ਵਰਗ ਨੂੰ ਸਕੂਟਰੀਆਂ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਸ਼ਮੂਲੀਅਤ ਕਰਨਗੇ। ਇਸ ਮੌਕੇ ਦਰਸ਼ਕਾਂ ਦੇ ਮੰਨੋਰੰਜਨ ਲਈ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਦੀ ਧੜਕਣ ਮਸ਼ਹੂਰ ਗਾਇਕ ਬੱਬੂ ਮਾਨ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ। ਇਸ ਸਾਲ ਕਰਵਾਏ ਜਾ ਰਹੇ ਕਬੱਡੀ ਕੱਪ ਦੀ ਵੱਡੀ ਸਫਲਤਾ ਲਈ ਐਨ.ਆਰ.ਆਈ ਧੁੱਗਾ ਬਰਦਰਜ਼, ਸੁੱਖਾ ਵਾਸੀ, ਗੁਰਦੇਵ ਮੌੜ, ਨਵਦੀਪ ਨੋਨੀ, ਸਰਪੰਚ ਤਾਰੀ ਮਾਨ ਬਘਰੋਲ, ਸੁਖਵਿੰਦਰ ਭਿੰਦਾ, ਚਮਕੌਰ ਯੂ.ਕੇ, ਹਰਜਿੰਦਰ ਬਲੌਂਗੀ, ਕਸ਼ਮੀਰ ਸਿੰਘ ਰੋੜੇਵਾਲ, ਹਰਦੀਪ ਸ਼ਰਮਾ, ਜਸਪਾਲ ਪਾਲਾ, ਰਾਮ ਜਨਾਲ, ਗੁਰਬਚਨ ਲਾਲ, ਹਰਦੀਪ ਸ਼ਰਮਾ, ਪੰਕਜ ਬਾਂਸਲ, ਬਿੱਟੂ ਮੂਣਕ, ਸੰਜੇ ਬਾਂਸਲ, ਡਿੰਪਲ ਦੁਗਾਲ, ਭੀਮ ਠੇਕੇਦਾਰ, ਰਾਮ ਮਾਨ, ਨਿੱਕਾ ਘੁਮਾਣ, ਪੱਪੂ ਪੰਡਤ, ਬਲਕਾਰ ਘੁਮਾਣ, ਬਲਕਾਰ ਸਿੰਘ ਘੁਮਾਣ, ਗੁਰਦੇਵ ਸਿੰਘ ਮੌੜ, ਰਾਜ ਕੁਮਾਰ ਗਰਗ, ਡਿੰਪਲ ਦੁਗਾਲ, ਰਿੰਕਾ ਢੰਡੋਲੀ, ਬਲਜੀਤ ਗੋਰਾ, ਅੰਮ੍ਰਿਤ ਸਿੱਧੂ, ਤੇਜਾ ਕਮਾਲਪੁਰ, ਸੁਖਜਿੰਦਰ ਸਿੰਘ ਸਿੰਦੜਾ, ਹਰਦੀਪ ਸਰਪੰਚ ਸਿੰਦੜਾ, ਹਰਦੇਵ ਸਿੰਘ ਗੁਜਰਾਂ, ਨਿਰਮਲ ਸਿੰਘ ਹਰਿਆਉ, ਸੁਖਵਿੰਦਰ ਸਿੰਘ ਭਿੰਦਾ, ਜਗਪਾਲ ਸਿੰਘ ਚੱਠਾ ਅਤੇ ਭੁਪਿੰਦਰ ਘੁਮਾਣ ਆਦਿ ਆਪਣੀਆਂ ਵੱਡੀਆਂ ਸੇਵਾਵਾਂ ਦੇ ਰਹੇ ਹਨ।

ਹਰਜਿੰਦਰ ਸਿੰਘ ਜਵੰਦਾ ੯੪੬੩੮ ੨੮੦੦੦
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ