Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਸੁਰਵੀਨ ਦੇ ਨਾਲ ਪਤੀ ਤੇ ਭਰਾ ਨੂੰ ਕੀਤਾ ਤਲਬ, ਵਧੀਆਂ ਮੁਸ਼ਕਲਾਂ
ਮਈ 2018 'ਚ ਥਾਣਾ ਸਿਟੀ ਦੀ ਪੁਲਸ ਕੋਲ ਬਾਲੀਵੁੱਡ ਅਤੇ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਰਵੀਨ ਚਾਵਲਾ ਦੇ ਨਾਲ ਉਸ ਦੇ ਪਤੀ ਅਕਸ਼ੈ ਠੱਕਰ ਅਤੇ ਭਰਾ ਮਨਵਿੰਦਰ ਚਾਵਲਾ ਦੇ ਖਿਲਾਫ਼ 40 ਲੱਖ ਰੁਪਏ ਦੀ ਧੋਖਾਦੇਹੀ ਕਰਨ ਦੇ ਮਾਮਲੇ 'ਚ ਦੋਸ਼ੀਆਂ ਨੂੰ ਕਲੀਨ ਚਿੱਟ ਮਿਲਣ ਤੋਂ ਬਾਅਦ ਹੁਣ ਨਵੇਂ ਸਿਰੇ ਤੋਂ ਅਦਾਲਤ 'ਚ ਰਿੱਟ ਦਾਇਰ ਹੋਣ ਨਾਲ ਮੁਸ਼ਕਿਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੀ. ਜੇ. ਐੱਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਇਸ ਬਹੁਚਰਚਿਤ ਮਾਮਲੇ ਦੀ ਅਗਲੀ ਸੁਣਵਾਈ 2 ਮਈ ਮੁਕਰਰ ਕੀਤੀ ਗਈ ਹੈ।
ਪੁਲਸ ਨੇ ਦਿੱਤੀ ਹੋਈ ਹੈ ਕਲੀਨ ਚਿੱਟ
ਸ਼ਿਕਾਇਤਕਰਤਾ ਹੁਸ਼ਿਆਰਪੁਰ ਦੇ ਪੰਕਜ ਗੁਪਤਾ ਪੁੱਤਰ ਸਤਪਾਲ ਗੁਪਤਾ ਨੇ ਆਪਣੇ ਵਕੀਲ ਨਾਲ ਮੀਡੀਆ ਨੂੰ ਦੱਸਿਆ ਕਿ ਥਾਣਾ ਸਿਟੀ ਦੀ ਪੁਲਸ ਨੇ ਮਈ 2018 'ਚ ਦੋਸ਼ੀਆਂ ਖਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਸੀ। ਤਿੰਨੋਂ ਦੋਸ਼ੀਆਂ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਡੀ. ਜੀ. ਪੀ. ਨੂੰ ਅਪੀਲ ਕੀਤੀ ਸੀ। ਡੀ. ਜੀ. ਪੀ. ਵੱਲੋਂ ਇਸ ਬਹੁਚਰਚਿਤ ਮਾਮਲੇ ਦੀ ਜਾਂਚ ਏ. ਡੀ. ਜੀ. ਪੀ. (ਕ੍ਰਾਈਮ) ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਜਾਂਚ ਉਪਰੰਤ ਪੁਲਸ ਨੇ ਤਿੰਨੋਂ ਦੋਸ਼ੀਆਂ ਨੂੰ ਸਤੰਬਰ 2018 'ਚ ਆ
ਪਣੀ ਜਾਂਚ ਰਿਪੋਰਟ 'ਚ ਕਲੀਨ ਚਿੱਟ ਦੇ ਦਿੱਤੀ ਸੀ।
ਗੁਪਤਾ ਪਰਿਵਾਰ ਮਾਮਲੇ ਸਬੰਧੀ ਪਹੁੰਚਿਆ ਅਦਾਲਤ
ਸਤੰਬਰ 2018 'ਚ ਪੁਲਸ ਜਾਂਚ 'ਚ ਕਲੀਨ ਚਿੱਟ ਮਿਲਣ ਤੋਂ ਬਾਅਦ ਗੁਪਤਾ ਪਰਿਵਾਰ ਨੇ ਆਪਣੇ ਵਕੀਲ ਰਾਹੀਂ ਕਲੀਨ ਚਿੱਟ 'ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਅਪੀਲ ਕੀਤੀ ਕਿ ਸੀ. ਜੇ. ਐੱਮ. ਅਮਿਤ ਮੱਲ੍ਹਣ ਦੀ ਅਦਾਲਤ 'ਚ ਰਿੱਟ ਦਾਇਰ ਕਰ ਦਿੱਤੀ ਗਈ ਹੈ। ਹੁਣ ਅਦਾਲਤ ਨੇ ਰਿੱਟ ਸਵੀਕਾਰ ਕਰਦਿਆਂ ਤਿੰਨਾਂ ਦੋਸ਼ੀਆਂ ਸੁਰਵੀਨ ਚਾਵਲਾ, ਉਸ ਦੇ ਪਤੀ ਅਕਸ਼ੈ ਠੱਕਰ ਅਤੇ ਭਰਾ ਮਨਵਿੰਦਰ ਚਾਵਲਾ ਨੂੰ ਸੰਮਨ ਜਾਰੀ ਕਰ ਕੇ ਧਾਰਾ 420 ਅਤੇ 120-ਬੀ ਅਧੀਨ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 2 ਮਈ ਮੁਕ
ਰਰ ਕੀਤੀ ਹੈ।
ਕੀ ਕਹਿੰਦਾ ਹੈ ਪੀੜਤ ਗੁਪਤਾ ਪਰਿਵਾਰ
ਸ਼ਿਕਾਇਤਕਰਤਾ ਸਤਪਾਲ ਗੁਪਤਾ ਨੇ ਆਪਣੇ ਪਰਿਵਾਰ ਤੇ ਵਕੀਲ ਦੀ ਮੌਜੂਦਗੀ 'ਚ ਦੱਸਿਆ ਕਿ ਨੀਲ ਬੱਟਾ ਸੰਨਾਟਾ ਪੰਜਾਬੀ ਫਿਲਮ ਨਿਰਮਾਣ 'ਚ ਤਿੰਨਾਂ ਨੇ ਮੇਰੇ ਨਾਲ 40 ਲੱਖ ਰੁਪਏ ਫਿਲਮ ਨਿਰਮਾਣ ਕੰਪਨੀ ਦੀ ਬਜਾਏ ਐਕਟ੍ਰੈੱਸ ਸੁਰਵੀਨ ਚਾਵਲਾ ਦੇ ਪਤੀ ਅਕਸ਼ੈ ਠੱਕਰ ਦੇ ਖਾਤੇ ਵਿਚ ਕਿਸ ਤਰ੍ਹਾਂ ਟਰਾਂਸਫਰ ਕੀਤੇ, ਸਮਝ ਨਹੀਂ ਆ ਰਿਹਾ। ਦੋਸ਼ੀਆਂ ਦੇ ਇਸ ਰਵੱਈਏ ਨਾਲ ਇਹ ਜ਼ਾਹਰ ਹੋ ਰਿਹਾ ਹੈ ਕਿ ਮੈਂ 40 ਲੱਖ ਰੁਪਏ ਦਿੱਤੇ ਹੀ ਨਹੀਂ ਹਨ। ਇਸ ਤਰ੍ਹਾਂ ਦੋਸ਼ੀਆਂ ਨੇ ਮੇਰੇ ਨਾਲ 40 ਲੱਖ ਰੁਪਏ ਦੀ ਸਿੱਧੇ ਤੌਰ 'ਤੇ ਧੋਖਾਦੇਹੀ ਕੀਤੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback