Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਵੀਰ ਸਾਵਰਕਰ ਅਤੇ ਭਾਰਤ ਰਤਨ--ਐੱਸ.ਆਰ. ਲੱਧੜ


    
  

Share
  ਮਹਾਂਰਾਸ਼ਟਰ ਵਿਚ ਹੋਈਆਂ ਚੋਣਾਂ ਦੌਰਾਨ ਭਾਜਪਾ ਵੱਲੋਂ ਆਪਣੇ ਮੈਨੀਫੈਸਟੋ ਵਿਚ ਵਿਨਾਇਕ ਦਮੋਦਰ ਸਾਵਰਕਰ ਨੂੰ ਭਾਰਤ ਰਤਨ ਦੇਣ ਬਾਰੇ ਕਿਹਾ ਗਿਆ ਹੈ। ਇਹ ਠੀਕ ਹੈ ਕਿ ਦੇਸ਼ ਦਾ ਸਰਵਉੱਚ ਸਨਮਾਨ ਭਾਰਤ ਰਤਨ ਦੇਣ ਬਾਰੇ ਕਈ ਵਾਰ ਵਿਵਾਦ ਹੋਏ ਹਨ। ਕਈ ਯੋਗ ਉਮੀਦਵਾਰ ਛੱਡ ਦਿੱਤੇ ਜਾਂਦੇ ਹਨ ਅਤੇ ਕਈ ਘੱਟ ਜਾਂ ਅਯੋਗ ਉਮੀਦਵਾਰਾਂ ਦੀ ਚੋਣ ਹੋ ਜਾਂਦੀ ਹੈ। ਸਮੇਂ ਦੀ ਸਰਕਾਰ ਅਜਿਹੀ ਚੋਣ ਵਿਚ ਆਪਣੀ ਪਸੰਦ ਜਾਂ ਨਾਪਸੰਦ ਪ੍ਰਗਟਾਉਂਦੀ ਹੈ। ਇਹ ਪਹਿਲੀ ਵਾਰੀ ਹੋਇਆ ਹੈ ਕਿ ਕਿਸੇ ਰਾਜਨੀਤਕ ਪਾਰਟੀ ਨੇ ਇਸ ਵੱਕਾਰੀ ਸਨਮਾਨ ਨੂੰ ਘੋਸ਼ਣਾਪੱਤਰ ਦਾ ਅੰਗ ਬਣਾ ਕੇ ਇਕ ਤਰ੍ਹਾਂ ਨਵੇਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਭਾਰਤ ਰਤਨ ਦੇਣ ਲਈ ਕਿਸੇ ਵਿਅਕਤੀ ਦਾ ਭਾਰਤੀ ਨਾਗਰਿਕ ਹੋਣਾ ਜ਼ਰੂਰੀ ਨਹੀਂ। ਮਦਰ ਟੈਰੇਸਾ, ਖ਼ਾਨ ਅਬਦੁਲ ਗੁੱਫਾਰ ਖ਼ਾਨ ਅਤੇ ਨੈਲਸਨ ਮੰਡੇਲਾ ਵਰਗੀਆਂ ਸ਼ਖ਼ਸੀਅਤਾਂ ਜੋ ਭਾਰਤੀ ਨਾਗਰਿਕ ਨਹੀਂ ਸਨ, ਵੀ ਇਹ ਸਨਮਾਨ ਪ੍ਰਾਪਤ ਕਰ ਚੁੱਕੀਆਂ ਹਨ। ਇਸ ਸਨਮਾਨ ਰਾਹੀਂ ਵਿਅਕਤੀ ਨੂੰ ਕੋਈ ਧੰਨ ਰਾਸ਼ੀ ਨਹੀਂ ਦਿੱਤੀ ਜਾਂਦੀ। ਸਿਰਫ਼ ਇਕ ਸੱਨਦ (ਸਰਟੀਫਿਕੇਟ) ਅਤੇ ਪਿੱਪਲ ਪੱਤੇ ਦੇ ਆਕਾਰ ਦਾ ਖ਼ਾਸ ਮੋਮੈਂਟੋ ਦਿੱਤਾ ਜਾਂਦਾ ਹੈ। ਨਾਲ ਹੀ ਕਈ ਖ਼ਾਸ ਸਹੂਲਤਾਂ ਨਾਲ ਵੀ ਨਿਵਾਜਿਆ ਜਾਂਦਾ ਹੈ। ਇਹ ਸਨਮਾਨ ਪ੍ਰਾਪਤ ਕਰਨ ਲਈ ਉਸ ਵਿਅਕਤੀ ਦਾ ਮਨੁੱਖਤਾ ਦੇ ਭਲੇ ਲਈ ਕੋਈ ਖ਼ਾਸ ਅਤੇ ਅਹਿਮ ਯੋਗਦਾਨ ਹੋਣਾ ਜ਼ਰੂਰੀ ਹੈ। ਵੀਰ ਸਾਵਰਕਰ ਦਾ ਨਾਂ ਭਾਰਤ ਰਤਨ ਸਨਮਾਨ ਲਈ ਪਹਿਲਾਂ ਵੀ ਵਾਜਪਾਈ ਸਰਕਾਰ ਵੇਲੇ ਚਰਚਾ ਦਾ ਵਿਸ਼ਾ ਰਿਹਾ ਹੈ।
ਆਓ, ਇਕ ਝਾਤ ਵੀਰ ਸਾਵਰਕਰ ਦੇ ਜੀਵਨ ’ਤੇ ਮਾਰੀਏ ਅਤੇ ਪਾਠਕਾਂ ਨੂੰ ਇਹ ਫ਼ੈਸਲਾ ਆਪ ਕਰਨ ਦੇਈਏ ਕਿ ਕੀ ਵੀਰ ਸਾਵਰਕਰ ਭਾਰਤ ਰਤਨ ਸਨਮਾਨ ਦਾ ਹੱਕਦਾਰ ਹੈ ਜਾਂ ਨਹੀਂ ? ਵੀਰ ਸਾਵਰਕਰ ਦਾ ਜਨਮ 1883 ਵਿਚ ਮਹਾਂਰਾਸ਼ਟਰ ਵਿਚ ਹੋਇਆ। ਭਾਰਤ ਤੋਂ ਇਲਾਵਾ ਉਨ੍ਹਾਂ ਇੰਗਲੈਂਡ ਤੋਂ ਵੀ ਵਿੱਦਿਆ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ‘ਭਾਰਤ ਦੀ ਆਜ਼ਾਦੀ-1857’ ਨਾਂ ਦੀ ਕਿਤਾਬ ਲਿਖੀ ਜਿਸ ਵਿਚ ਅੰਗਰੇਜ਼ਾਂ ਖਿਲਾਫ਼ ਭਾਰਤੀਆਂ ਦੀਆਂ ਭਾਵਨਾਵਾਂ ਅਤੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਪਾਏ ਯੋਗਦਾਨ ਦਾ ਵਿਸਥਾਰ ਨਾਲ ਵਰਣਨ ਕੀਤਾ। ਇਸ ਦੌਰਾਨ ਉਨ੍ਹਾਂ ਮਦਨ ਲਾਲ ਢੀਂਗਰਾ ਜਿਸ ਨੇ ਅੰਗਰੇਜ਼ ’ਤੇ ਗੋਲੀ ਚਲਾਈ ਸੀ, ਦਾ ਸਮਰਥਨ ਵੀ ਕੀਤਾ ਅਤੇ ਅੰਗਰੇਜ਼ਾਂ ਖਿਲਾਫ਼ ਖੁੱਲ੍ਹ ਕੇ ਭਾਸ਼ਣ ਵੀ ਦਿੱਤੇ। ਜਿਨ੍ਹਾਂ ਕਾਰਨਾਂ ਕਰਕੇ ਅੰਗਰੇਜ਼ ਸਰਕਾਰ ਨੇ ਵੀਰ ਸਾਵਰਕਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਜੇਲ੍ਹ ਕੱਟਣ ਲਈ ਕਾਲੇ ਪਾਣੀ ਭੇਜ ਦਿੱਤਾ।
ਉਨ੍ਹਾਂ ਦਾ 1911 ਤੋਂ 1921 ਤਕ ਦਾ ਸਮਾਂ ਕਾਲੇ ਪਾਣੀ ਜੇਲ੍ਹ ਵਿਚ ਨਿਕਲਿਆ। ਇਸ ਦੌਰਾਨ ਉਨ੍ਹਾਂ ਨੇ ਅੰਗਰੇਜ਼ ਸਰਕਾਰ ਨੂੰ ਕਈ ਪੱਤਰ ਲਿਖੇ ਜਿਨ੍ਹਾਂ ਵਿਚ ਅੰਗਰੇਜ਼ ਸਰਕਾਰ ਪ੍ਰਤੀ ਵਫ਼ਾਦਾਰ ਰਹਿਣ ਅਤੇ ਭਵਿੱਖ ਵਿਚ ਕਿਸੇ ਵੀ ਆਜ਼ਾਦੀ ਘੋਲ ਵਿਚ ਭਾਗ ਨਾ ਲੈਣ ਸਬੰਧੀ ਮੁਆਫ਼ੀਨਾਮੇ ਲਿਖੇ। ਇਹ ਚਿੱਠੀਆਂ/ਅਪੀਲਾਂ ਅੱਜ ਵੀ ਰਿਕਾਰਡ ਵਿਚ ਵੇਖੀਆਂ ਜਾ ਸਕਦੀਆਂ ਹਨ। ਕਾਲੇ ਪਾਣੀ ਵਿਚ ਉਸ ਸਮੇਂ ਲਗਪਗ 400 ਦੇ ਕਰੀਬ ਆਜ਼ਾਦੀ ਘੁਲਾਟੀਏ ਜੇਲ੍ਹ ਕੱਟ ਰਹੇ ਸਨ, ਪਰ ਕਿਸੇ ਨੇ ਵੀ ਅੰਗਰੇਜ਼ ਸਰਕਾਰ ਨੂੰ ਮੁਆਫ਼ੀਨਾਮਾ ਜਾਂ ਜੇਲ੍ਹ ਤੋਂ ਬਾਹਰ ਕੱਢਣ ਲਈ ਅਪੀਲ ਨਹੀਂ ਕੀਤੀ।
ਉਨ੍ਹਾਂ ਦਾ 1922 ਤੋਂ 1937 ਤਕ ਦਾ ਸਮਾਂ ਜੇਲ੍ਹ ਤੋਂ ਬਾਹਰ ਸ਼ਾਂਤੀ ਵਾਲਾ ਰਿਹਾ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਭਗਤੀ ਜਾਂ ਅੰਗਰੇਜ਼ਾਂ ਖਿਲਾਫ਼ ਕਿਸੇ ਗਤੀਵਿਧੀ ਵਿਚ ਭਾਗ ਨਹੀਂ ਲਿਆ। ਉਨ੍ਹਾਂ ਕੁਝ ਕਿਤਾਬਾਂ ਲਿਖੀਆਂ ਜੋ ਬਾਅਦ ਵਿਚ ਹਿੰਦੂਤਵ ਵਿਚਾਰਧਾਰਾ ਵਿਚ ਵਿਸ਼ਵਾਸ ਰੱਖਣ ਵਾਲਿਆਂ ਵਿਚ ਕਾਫ਼ੀ ਪ੍ਰਚੱਲਤ ਹੋਈਆਂ। 1937 ਤੋਂ 1966 ਦਾ ਸਮਾਂ ਵੀਰ ਸਾਵਰਕਰ ਦਾ ਆਖਰੀ ਪੜਾਅ ਕਿਹਾ ਜਾ ਸਕਦਾ ਹੈ। ਇਸ ਵਿਚ ਉਨ੍ਹਾਂ ਨੇ ਦੂਜੇ ਵਿਸ਼ਵ ਜੰਗ ਵਿਚ ਅੰਗਰੇਜ਼ਾਂ ਲਈ ਫ਼ੌਜੀ ਭਰਤੀ ਕਰਵਾਈ ਜਿਨ੍ਹਾਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਬਣਾਈ ਆਜ਼ਾਦ ਹਿੰਦ ਫ਼ੌਜ ਖਿਲਾਫ਼ ਲੜਾਈ ਲੜੀ ਅਤੇ ਅੰਗਰੇਜ਼ਾਂ ਦੇ ਭਾਰਤ ’ਤੇ ਰਾਜ ਦੀ ਪਕੜ ਨੂੰ ਮਜ਼ਬੁੂਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨੱਥੂ ਰਾਮ ਗੌਡਸੇ ਨਾਲ ਦੋਸਤੀ ਗੰਢੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਕਤਲ ਵਿਚ ਵੀ ਭਾਗੀਦਾਰੀ ਨਿਭਾਈ। ਭਾਵੇਂ ਅਦਾਲਤ ਵੱਲੋਂ ਤਕਨੀਕੀ ਕਾਰਨਾਂ ਕਰਕੇ ਵੀਰ ਸਾਵਰਕਰ ਨੂੰ ਕਲੀਨ ਚਿੱਟ ਦੇ ਦਿੱਤੀ ਗਈ, ਪਰ ਸੁਪਰੀਮ ਕੋਰਟ ਦੇ ਜਸਟਿਸ (ਰਿਟਾ.) ਜੀਵਨ ਲਾਲ ਕਪੂਰ ਹੇਠ ਬਣੇ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਵੀਰ ਸਾਵਰਕਰ ਮਹਾਤਮਾ ਗਾਂਧੀ ਦੇ ਕਤਲ ਦਾ ਹਿੱਸਾ ਸੀ।
ਵੀਰ ਸਾਵਰਕਰ ਨੂੰ ਭਾਰਤ ਰਤਨ ਦੇਣਾ ਚਾਹੀਦਾ ਹੈ ਜਾਂ ਨਹੀਂ, ਇਸ ਦਾ ਫ਼ੈਸਲਾ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਣਾ ਚਾਹੀਦਾ ਹੈ। ਉਹ ਇਹ ਫ਼ੈਸਲਾ ਕਰ ਸਕਦੇ ਹਨ ਕਿ ਭਾਰਤ ਰਤਨ ਵਰਗਾ ਵੱਕਾਰੀ ਸਨਮਾਨ ਕੀ ਅਜਿਹੇ ਵਿਅਕਤੀ ਨੂੰ ਦਿੱਤਾ ਜਾ ਸਕਦਾ ਹੈ ਜਿਸ ਦੇ ਹੱਥ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਖੂਨ ਵਿਚ ਲੱਥਪੱਥ ਹੋਣ ਸਬੰਧੀ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਸਿੱਟਾ ਕੱਢਿਆ ਹੋਵੇ। ਭਾਰਤੀਆਂ ਨੂੰ ਇਸ ’ਤੇ ਧਿਆਨ ਦੇਣਾ ਹੋਵੇਗਾ ਕਿ ਕੀ ਭਾਰਤ ਰਤਨ ਵਰਗੇ ਸਨਮਾਨ ਨੂੰ ਚੋਣ ਘੋਸ਼ਣਾ ਪੱਤਰ ਦਾ ਹਿੱਸਾ ਬਣਾਇਆ ਜਾ ਸਕਦਾ ਹੈ ਜਾਂ ਨਹੀਂ ?
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ