Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਰੋਜ਼ ਵੈਲੀ ਪੋਂਜੀ ਘੋਟਾਲਾ : KKR ਖਿਲਾਫ ED ਦੀ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ
ਆਈ. ਪੀ. ਐੱਲ. 2020 ਦੀ ਉਡੀਕ ਹਰ ਕ੍ਰਿਕਟ ਪ੍ਰਸ਼ੰਸਕ ਬੇਸਬਰੀ ਨਾਲ ਕਰ ਰਿਹਾ ਹੈ। ਉੱਥੇ ਹੀ ਇਸ ਮਹਾਮੁਕਾਬਲੇ ਲਈ ਸਾਰੀਆਂ ਫ੍ਰੈਂਚਾਈਜ਼ੀ ਟੀਮਾਂ ਤਿਆਰੀਆਂ ਵਿਚ ਰੁੱਝੀਆਂ ਹਨ ਪਰ ਇਸ ਵਿਚਾਲੇ ਕੋਲਕਾਤਾ ਨਾਈਟ ਰਾਈਡਰਜ਼ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਈਰੈਕਟਰੇਟ (ਈ. ਡੀ.) ਨੇ ਰੋਜ ਵੈਲੀ ਪੋਂਜੀ ਘੋਟਾਲੇ ਨਾਲ ਜੁੜੀ ਜਾਂਚ ਦੇ ਸਿਲਸਿਲੇ ਵਿਚ 3 ਕੰਪਨੀਆਂ ਦੀ ਕਰੀਬ 70 ਕਰੋੜ ਤੋਂ ਵੱਧ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ ਵਿਚੋਂ ਇਕ ਕੰਪਨੀ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੀ ਆਈ. ਪੀ. ਐੱਲ. ਟੀਮ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਨਾਲ ਵੀ ਜੁੜੀ ਹੈ। ਇਨ੍ਹਾਂ 3 ਕੰਪਨੀਆਂ ਵਿਚ ਮਲਟੀਪਲ ਰਿਸਾਰਟਸ ਪ੍ਰਾਈਵੇਟ ਲਿਮਿਟਡ, ਸੈਂਟ ਜੇਵਿਅਰਜ਼ ਕਾਲਜ ਕੋਲਕਾਤਾ, ਨਾਈਟ ਰਾਈਡਰਜ਼ ਸਪੋਰਟਸ ਪ੍ਰਾਈਵੇਟ ਲਿਮਿਟਡ ਸ਼ਾਮਲ ਹੈ। ਇਨ੍ਹਾਂ 3 ਕੰਪਨੀਆਂ ਦੇ ਬੈਂਕ ਖਾਤਿਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਨ੍ਹਾਂ ਦੀ ਰਕਮ ਕੁਲ 16.20 ਕਰੋੜ ਰੁਪਏ ਹੈ। ਈ. ਡੀ. ਨੇ ਇਸ ਤੋਂ ਇਲਾਵਾ ਰਾਮਨਗਰ ਅਤੇ ਮਹਿਸ਼ਦਲ, ਪੁਰਬਾ ਮੇਦਿਨੀਪੁਰ, ਪੱਛਮੀ ਬੰਗਾਲ ਵਿਚ 24 ਏਕੜ ਜ਼ਮੀਨ, ਮੁੰਬਈ ਦੇ ਦਿਲਕਸ਼ ਚੈਂਬਰਸ ਵਿਚ ਫਲੈਟ ਅਤੇ ਜੋਤੀ ਬਸੁ ਨਗਰ ਨਿਊ ਟਾਊਨ ਵਿਚ 1 ਏਕੜ ਜ਼ਮੀਨ, ਕੋਲਕਾਤਾ ਵਿਚ ਵੀ. ਆਈ. ਪੀ. ਰੋਡ 'ਤੇ ਇਕ ਹੋਟਲ ਦੀ ਜਾਇਦਾਦ ਰੋਜ ਵੈਲੀ ਗਰੁਪ ਦੀ ਜ਼ਬਤ ਕੀਤੀ ਹੈ।
ਆਈ. ਪੀ. ਐੱਲ. ਦੀ ਟੀਮ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਦਾ ਮਾਲਕਾਨਾ ਹੱਕ ਦਿ ਨਾਈਟ ਰਾਈਡਰਜ਼ ਸਪੋਰਟਸ ਲਿਮਿਟਡ ਦੇ ਕੋਲ ਹੈ। ਇਸ ਦੇ ਡਾਈਰੈਕਟਰਾਂ ਵਿਚ ਅਦਾਕਾਰ ਸ਼ਾਹਰੁਖ ਖਾਨ ਅਤੇ ਪਤਨੀ ਗੌਰੀ ਖਾਨ ਦੇ ਨਾਲ ਅਦਾਕਾਰਾ ਜੂਹੀ ਚਾਵਲਾ ਦਾ ਨਾਂ ਵੀ ਸ਼ਾਮਲ ਹੈ। ਦੱਸ ਦਈਏ ਕਿ ਸ਼ਾਹਰੁਖ ਖਾਨ ਅਕਸਰ ਆਪਣੀ ਟੀਮ ਨੂੰ ਚੀਅਰ ਕਰਨ ਲਈ ਮੈਦਾਨ 'ਤੇ ਪਹੁੰਚਦੇ ਹਨ ਪਰ ਇਸ ਘਟਨਾ ਨੇ ਕੇ. ਕੇ. ਆਰ. ਦੇ ਅਕਸ 'ਤੇ ਦਾਗ ਜ਼ਰੂਰ ਲਗਾ ਦਿੱਤਾ ਹੈ
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback