Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

'ਕਰੋਨਾ ਵਾਇਰਸ ' ਕਾਰਨ, ਲੱਛਣ ਅਤੇ ਸਾਵਧਾਨੀਆਂ


    
  

Share
  
ਚੀਨ ਵਿਚ ਵਿਕਰਾਲ ਰੂਪ ਵਿੱਚ ਫੈਲਿਆ ਕਰੋਨਾ ਵਾਇਰਸ ਜਿਸ ਨੂੰ 2019-nCov ਦਾ ਨਾਂ ਵੀ ਦਿੱਤਾ ਗਿਆ ਹੈ। ਇਸ ਵਾਇਰਸ ਨੇ ਪੂਰੇ ਸੰਸਾਰ ਦੇ ਲੋਕਾਂ ਵਿੱਚ ਅੱਜ ਭੈਭੀਤ ਕੀਤਾ ਹੋਇਆ ਹੈ। ਕਿਉਂਕਿ ਇਸ ਤੋਂ ਪਹਿਲਾਂ ਕਦੀ ਮਨੁੱਖ ਇਸ ਵਾਇਰਸ ਤੋਂ ਪ੍ਰਭਾਵਿਤ ਨਹੀਂ ਸੀ ਹੋਇਆ। ਸ਼ੰਕਾ ਇਹ ਵੀ ਪ੍ਰਗਟਾਈ ਗਈ ਹੈ ਕਿ ਵੂਹਾਨ (ਚੀਨ) ਤੋਂ ਇਹ ਵਾਇਰਸ ਕਿਸੇ ਜਲ ਜੀਵ ਜਾਂ ਵਾਇਲਡ ਲਾਈਫ ਮਾਰਕੀਟ ਤੋਂ ਮਨੁੱਖ ਤੱਕ ਪਹੁੰਚਿਆ ਹੈ। ਇਹ ਕਿ ਇਸ ਵਾਇਰਸ ਦਾ ਪਹਿਲਾ ਕੇਸ ਚੀਨ ਦੇ ਵੂਹਾਨ ਵਿਖੇ 31 ਦਸੰਬਰ 2019 ਨੂੰ ਸਾਹਮਣੇ ਆਇਆ । ਇਸ ਤੋਂ ਬਾਅਦ ਵੂਹਾਨ ਤੋਂ ਨਿਕਲ ਕੇ ਬੀਜਿੰਗ ਅਤੇ ਦੂਜੇ ਦੇਸ਼ਾਂ ਜਿਵੇਂ ਕਿ ਦੱਖਣੀ ਕੋਰੀਆ,ਜਾਪਾਨ, ਥਾਈਲੈਂਡ ਗੁਆਨਡੋਂਗ ਅਤੇ ਭਾਰਤ ਆਦਿ ਚ ਪਹੁੰਚਣ ਵਾਲੇ ਯਾਤਰੀਆਂ ਵਿਚ ਕਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ਨਾਲ ਚਿੰਤਾਵਾਂ ਵਧ ਗਈਆਂ ਹਨ।
ਇਕ ਅੰਦਾਜ਼ੇ ਮੁਤਾਬਿਕ ਹੁਣ ਤੱਕ ਚੀਨ ਵਿਚ ਇਸ ਵਾਇਰਸ ਨਾਲ ਹੋਈ ਇਨਫੈਕਸ਼ਨ ਕਾਰਨ ਬੀਮਾਰ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 20 ਹਜ਼ਾਰ ਤੋਂ ਉਪਰ ਪੁੱਜ ਚੁੱਕੀ ਹੈ। ਇਹ ਵੀ ਰਿਪੋਰਟਾਂ ਹਨ ਕਿ ਹੁਣ ਤੱਕ ਚੀਨ ਵਿਚ ਇਸ ਵਾਇਰਸ ਦੀ ਲਪੇਟ ਵਿੱਚ ਆ ਕੇ ਕਰੀਬ ਤਿੰਨ ਤੋਂ ਪੰਜ ਸੌ ਦੇ ਵਿਚਕਾਰ ਵਿਅਕਤੀਆਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਜਦੋਂ ਕਿ ਫਿਲੀਪੀਂਸ ਵਿੱਚ ਵੀ ਇਸ ਵਾਇਰਸ ਤੋਂ ਪੀੜਤ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਇਹੋ ਵਜ੍ਹਾ ਹੈ ਕਿ ਚੀਨ ਵਿਚਲੇ ਕਰੋਨਾ ਵਾਇਰਸ ਦੇ ਪ੍ਰਕੋਪ ਦੀ ਗੰਭੀਰਤਾ ਨੂੰ ਅਨੁਭਵ ਕਰਦਿਆਂ ਸੰਸਾਰ ਸਿਹਤ ਸੰਗਠਨ ਨੇ ਇਸ ਵਾਇਰਸ ਨੂੰ ਵਿਸ਼ਵ-ਵਿਆਪੀ ਸੰਕਟ ਐਲਾਨ ਦਿੱਤਾ ਹੈ।
ਅੱਜ ਕਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਦੁਨੀਆਂ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਉਥੇ ਹੀ ਵਾਇਰਸ ਸੰਬੰਧੀ ਜਾਣਕਾਰੀ ਹਾਸਲ ਕਰਨ ਦੀ ਇੱਛਾ ਵੀ ਪ੍ਰਬਲ ਹੈ। ਬਹੁਤ ਸਾਰੇ ਅਜਿਹੇ ਪ੍ਰਸ਼ਨ ਲੋਕਾਂ ਦੇ ਜ਼ਿਹਨਾਂ ਵਿੱਚ ਗਰਦਿਸ਼ ਕਰ ਰਹੇ ਹਨ ਜਿਨ੍ਹਾਂ ਦੇ ਉਤਰ ਉਨ੍ਹਾਂ ਨੂੰ ਬਹੁਤ ਘੱਟ ਮਿਲ ਪਾ ਰਹੇ ਨੇ ।
ਹੁਣ ਤੱਕ ਅਜਿਹੇ ਕੋਈ ਸਬੂਤ ਸਾਹਮਣੇ ਨਹੀਂ ਆਏ। ਜਿਨ੍ਹਾਂ ਦੇ ਆਧਾਰ 'ਤੇ ਇਹ ਪੁਖ਼ਤਗੀ ਨਾਲ ਕਿਹਾ ਜਾ ਸਕੇ ਕਿ ਵੂਹਾਨ ਜਾਂ ਦੂਜੇ ਇਨਫੈਕਸ਼ਨ ਵਾਲੇ ਇਲਾਕਿਆਂ ਤੋਂ ਆਏ ਸਾਮਾਨ ਨੂੰ ਛੂਹਣ ਨਾਲ ਇਹ ਫੈਲ ਸਕਦਾ ਹੈ।
ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜ਼ੁਕਾਮ ਦੇ ਵਾਇਰਸ ਇਨਸਾਨੀ ਸ਼ਰੀਰ ਦੇ ਬਾਹਰ 24 ਘੰਟਿਆਂ ਤੱਕ ਜ਼ਿੰਦਾ ਰਹਿੰਦੇ ਹਨ। ਹਾਲਾਂਕਿ ਕੋਰੋਨਾਵਾਇਰਸ ਕਈ ਮਹੀਨਿਆਂ ਤੱਕ ਇਨਸਾਨੀ ਸ਼ਰੀਰ ਦੇ ਬਾਹਰ ਵੀ ਜ਼ਿੰਦਾ ਰਹਿ ਸਕਦਾ ਹੈ।
ਇਹ ਵੀ ਕਿਹਾ ਹੈ ਕਿ ਕਿਸੇ ਵਿਅਕਤੀ ਨੂੰ ਇਸ ਵਾਇਰਸ ਨਾਲ ਇਨਫੈਕਸ਼ਨ ਹੋਣ ਲਈ ਉਸ ਵਿਅਕਤੀ ਦੇ ਸੰਪਰਕ ਵਿੱਚ ਆਉਣਾ ਹੁੰਦਾ ਹੈ ਜਿਸ ਨੂੰ ਇਨਫੈਕਸ਼ਨ ਹੈ। ਇਹ ਕਿ ਚੀਨ ਵਿੱਚ ਇੱਕ ਵੱਡੀ ਆਬਾਦੀ ਜਾਨਵਰਾਂ ਦੇ ਨੇੜੇ ਤੇੜੇ ਰਹਿੰਦੀ ਹੈ। ਇਹ ਕੋਰੋਨਾਵਾਇਰਸ ਵੀ ਕਿਸੇ ਜਾਨਵਰ ਤੋਂ ਹੀ ਇਨਸਾਨ ਵਿੱਚ ਪਹੁੰਚਿਆ ਹੈ। ਇੱਕ ਗੱਲ ਇਹ ਵੀ ਆਖੀ ਗਈ ਹੈ ਕਿ ਇਹ ਵਾਇਰਸ ਸੱਪਾਂ ਰਾਹੀਂ ਇਨਸਾਨ ਵਿੱਚ ਆਇਆ ਹੈ।
ਇਸ ਤੋਂ ਪਹਿਲਾਂ ਵੀ ਅਜਿਹਾ ਹੀ ਇੱਕ ਹੋਰ ਵਾਇਰਸ ਅਰਥਾਤ ਸਾਰਸ ਵੀ ਪਹਿਲਾਂ ਪਹਿਲ ਚੀਨ ਤੋਂ ਹੀ ਆਇਆ ਸੀ ਜਿਸ ਦੇ ਮੁੱਖ ਸਰੋਤ ਚਮਗਿੱਦੜ ਅਤੇ ਸਿਵੇਟ ਬਿੱਲੀ ਸਨ । ਇਸ ਦੇ ਸ਼ੁਰੂਆਤੀ ਮਾਮਲਿਆਂ ਦੇ ਤਾਰ ਦੱਖਣ ਚੀਨ ਦੇ ਸੀ-ਫੂਡ ਹੋਲਸੇਲ ਮਾਰਕਿਟ ਤੱਕ ਪਹੁੰਚਦੇ ਹਨ। ਇਨ੍ਹਾਂ ਬਜ਼ਾਰਾਂ ਵਿੱਚ ਮੁਰਗਿਆਂ, ਚਮਗਿੱਦੜ ਦੇ ਨਾਲ-ਨਾਲ ਸੱਪ ਵੀ ਵੇਚੇ ਜਾਂਦੇ ਹਨ।
ਕੋਰੋਨਾਵਾਇਰਸ ਨਾਲ ਇਨਫੈਕਸ਼ਨ ਤੋਂ ਬਾਅਦ ਸਿਹਤ ਪਹਿਲਾਂ ਵਰਗੀ ਹੋ ਸਕਦੀ ਹੈ। ਇਸ ਵਾਇਰਸ ਨਾਲ ਇਨਫੈਕਸ਼ਨ ਕਾਰਨ ਕਈ ਲੋਕਾਂ ਵਿੱਚ ਹਲਕੇ-ਫੁਲਕੇ ਲੱਛਣ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਹੋਣ ਵਾਲੀਆਂ ਮੁਸ਼ਕਿਲਾਂ ਸ਼ਾਮਿਲ ਹਨ। ਜ਼ਿਆਦਾਤਰ ਲੋਕ ਇਸ ਇਨਫੈਕਸ਼ਨ 'ਚੋਂ ਲੰਘਣ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਜਾਂਦੇ ਹਨ। ਇਥੇ ਜਿਕਰਯੋਗ ਹੈ ਕਿ, ਇਹ ਵਾਇਰਸ ਬਜ਼ੁਰਗਾਂ ਅਤੇ ਪਹਿਲਾਂ ਹੀ ਡਾਇਬਟੀਜ਼ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਲਈ ਕਾਫ਼ੀ ਖ਼ਤਰਨਾਕ ਸਾਬਤ ਹੋ ਸਕਦਾ ਹੈ । ਜਾਂ ਇੰਝ ਕਹਿ ਲਵੋ ਕਿ ਜਿਨ੍ਹਾਂ ਦੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਵੇ ਉਨ੍ਹਾਂ ਲੋਕਾਂ ਲਈ ਇਹ ਬੇਹੱਦ ਖ਼ਤਰਨਾਕ ਹੈ।
ਇਨਕਿਊਬੇਸ਼ਨ ਪੀਰੀਅਡ ਦੇ ਸੰਦਰਭ ਵਿੱਚ ਖੁਲਾਸਾ ਕਰਦਿਆਂ ਵਿਸ਼ਵ ਸਿਹਤ ਸੰਗਠਨ ਮੁਤਾਬਕ ਕਿਸੇ ਵੀ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਵਿਅਕਤੀ ਨੂੰ ਵਾਇਰਸ ਨਾਲ ਇਨਫ਼ੈਕਸ਼ਨ ਹੋ ਸਕਦਾ ਹੈ। ਪਰ ਉਸ ਦੀ ਸਿਹਤ 'ਤੇ ਇਸ ਦਾ ਅਸਰ ਦਿਖਾਈ ਨਹੀਂ ਦਿੰਦਾ। ਫਿਲਹਾਲ ਇਸ ਵਾਇਰਸ ਦਾ ਇਨਕਿਊਬੇਸ਼ਨ ਪੀਰੀਅਡ ਸਮਝਣਾ ਬਹੁਤ ਜ਼ਰੂਰੀ ਹੁੰਦਾ ਹੈ। ਕਿਉਂਕਿ ਇਸ ਸੰਦਰਭ ਵਿੱਚ ਡਾਕਟਰ ਅਤੇ ਸਰਕਾਰਾਂ ਉਹਨਾਂ ਦੀ ਮਦਦ ਨਾਲ ਵਾਇਰਸ ਦੇ ਪਸਾਰ ਨੂੰ ਰੋਕ ਸਕਦੇ ਹਨ। ਮਤਲਬ ਇਹ ਹੈ ਕਿ ਜੇ ਉਨ੍ਹਾਂ ਨੂੰ ਇਸ ਬਾਰੇ ਪਤਾ ਹੋਵੇ ਤਾਂ ਉਹ ਅਜਿਹੇ ਲੋਕਾਂ ਨੂੰ ਆਮ ਆਬਾਦੀ ਤੋਂ ਅਲੱਗ ਰੱਖ ਸਕਦੇ ਹਨ ਜਿਨ੍ਹਾਂ ਦੇ ਵਾਇਰਸ ਨਾਲ ਇਨਫੈਕਸ਼ਨ ਹੋਣ ਦਾ ਖ਼ਦਸ਼ਾ ਬਣ ਰਿਹਾ ਹੋਵੇ । ਇਥੇ ਇਹ ਵੀ ਦੱਸਣਯੋਗ ਹੈ ਕਿ ਫਿਲਹਾਲ ਇਸ ਵਾਇਰਸ ਦਾ ਕੋਈ ਟੀਕਾਕਰਨ ਮੌਜੂਦ ਨਹੀਂ ਹੈ। ਕਿਉਂਕਿ ਇਹ ਇੱਕ ਅਜਿਹਾ ਵਾਇਰਸ ਹੈ ਜੋ ਇਨਸਾਨਾਂ ਵਿੱਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਹੈ। ਹੁਣ ਜਦੋਂ ਦੀ ਇਸ ਕਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਤਾਂ ਰਿਸਰਚਰ ਇਸ ਦਾ ਵੈਕਸੀਨ ਬਣਾਉਣ ਵਿੱਚ ਲੱਗੇ ਹੋਏ ਹਨ।
ਜਦੋਂ ਅਸੀਂ ਇਸ ਵਾਇਰਸ ਦੇ ਲੱਛਣਾਂ ਦੀ ਗੱਲ ਕਰਦੇ ਹਾਂ ਤਾਂ ਮੁੱਖ ਰੂਪ ਵਿੱਚ ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖਾਰ, ਖਾਂਸੀ, ਸਾਹ ਦਾ ਉੱਖੜਨਾ, ਸਾਹ ਲੈਣ ਵਿਚ ਮੁਸ਼ਕਲ ਆਉਣਾ ਅਤੇ ਤਾਂਤਰਿਕ ਤੰਤਰ ਦਾ ਪ੍ਰਭਾਵਿਤ ਹੋਣਾ ਆਦਿ ਹੋ ਸਕਦੇ ਹਨ।
ਇਸ ਉਕਤ ਵਾਇਰਸ ਤੋਂ ਬਚਣ ਲਈ ਹੇਠ ਲਿਖੀਆਂ ਸਾਵਧਾਨੀਆਂ ਵਰਤੀਆਂ ਜਾ ਸਕਦੀਆਂ ਹਨ ਜਿਵੇਂ ਕਿ ਜੇਕਰ ਕਿਤੇ ਜਾਣਾ ਹੋਵੇ ਤਾਂ ਆਪਣੇ ਨਾਲ ਆਪਣੇ ਘਰ ਦਾ ਬਣਿਆ ਤਾਜਾ ਖਾਣਾ ਰੱਖਿਆ ਜਾਵੇ ਤੇ ਬਾਹਰਲਾ ਖਾਣਾ, ਖਾਣ ਤੋਂ ਪਰਹੇਜ਼ ਰੱਖਿਆ ਜਾਵੇ। ਹੱਥ ਮਿਲਾਉਣਾ ਜੇਕਰ ਅਤਿ ਜਰੂਰੀ ਹੋਵੇ ਤਾਂ ਮਿਲਾਉਣ ਤੋਂ ਬਾਅਦ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਨੂੰ ਧੋ ਲਿਆ ਜਾਵੇ। ਛਿੱਕ ਜਾਂ ਖਾਂਸੀ ਆਉਣ ਵੇਲੇ ਮੂੰਹ ਨੂੰ ਕਿਸੇ ਸਾਫ ਕਪੜੇ ਨਾਲ ਢੱਕ ਲਿਆ ਜਾਵੇ। ਕਿਸੇ ਵੀ ਅਜਿਹੇ ਵਿਅਕਤੀ ਨਾਲ ਸੰਗਤ ਕਰਨ ਤੋਂ ਪਰਹੇਜ਼ ਕਰੋ ਜਿਸ ਦੀ ਸਿਹਤ ਦਰੁਸਤ ਨਾ ਹੋਵੇ। ਇਸ ਦੇ ਨਾਲ ਹੀ ਜਾਨਵਰਾਂ ਦੇ ਨੇੜੇ ਜਾਣ ਤੋਂ ਵੀ ਬਚਿਆ ਜਾਵੇ ਤੇ ਰਾ-ਮੀਟ ਵੀ ਨਹੀਂ ਵਰਤਨਾ ਚਾਹੀਦਾ। ਜਾਨਵਰਾਂ ਲਈ ਬਣਾਏ ਗਏ ਫਾਰਮ ਅਤੇ ਬਾਜਾਰ ਵਿੱਚ ਬਣੇ ਸਲਾਟਰ ਹਾਊਸ ਜਾਂ ਬੁੱਚੜਖਾਨੇ ਵਿੱਚ ਜਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਘਰ ਤੋਂ ਬਾਹਰ ਨਿਕਲਦੇ ਸਮੇਂ ਮੂੰਹ ਤੇ ਮਾਸਕ ਆਦ ਦੀ ਵਰਤੋਂ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਮੁਹੰਮਦ ਅੱਬਾਸ ਧਾਲੀਵਾਲ,
ਮਾਲੇਰਕੋਟਲਾ।
ਸੰਪਰਕ : 9855259650
abbasdhaliwal72@gmail.com
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ