Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਆਧਾਰ ਨਾਲ ਲਿੰਕ ਨਾ ਹੋਏ 17 ਕਰੋੜ PAN ਕਾਰਡ ਤਾਂ ਹੋ ਸਕਦੇ ਹਨ ਬੇਕਾਰ
ਨਵੀਂ ਦਿੱਲੀ — ਆਮਦਨ ਟੈਕਸ ਵਿਭਾਗ ਵਲੋਂ ਵਾਰ-ਵਾਰ ਪੈਨ-ਆਧਾਰ ਕਾਰਡ ਲਿੰਕ ਕਰਨ ਦੀ ਡੈਡਲਾਈਨ ਵਧਾਉਣ ਦੇ ਬਾਅਦ ਵੀ ਦੇਸ਼ ਦੇ ਕਰੀਬ 17 ਕਰੋੜ ਅਜਿਹੇ ਲੋਕ ਹਨ ਜਿਨ੍ਹਾਂ ਨੇ ਅਜੇ ਤੱਕ ਪੈਨ-ਆਧਾਰ ਕਾਰਡ ਲਿੰਕ ਨਹੀਂ ਕਰਵਾਇਆ ਹੈ। ਹੁਣ ਸਰਕਾਰ ਵਲੋਂ ਸਖਤੀ ਕਰਦੇ ਹੋਏ ਅਜਿਹੇ ਲੋਕਾਂ ਦਾ ਪੈਨ ਕਾਰਡ ਰੱਦ ਕੀਤਾ ਜਾ ਸਕਦਾ ਹੈ। ਫਾਇਨਾਂਸ ਬਿੱਲ 2019 'ਚ ਸੋਧ ਦੇ ਬਾਅਦ ਆਮਦਨ ਟੈਕਸ ਵਿਭਾਗ ਦੇ ਕੋਲ ਹੁਣ ਇਹ ਅਧਿਕਾਰ ਹੈ ਕਿ ਡੈਡਲਾਈਨ ਪੂਰਾ ਹੋਣ ਤੱਕ ਜੇਕਰ ਕੋਈ ਆਪਣੇ ਪੈਨ ਅਤੇ ਆਧਾਰ ਨੂੰ ਇਕ ਦੂਜੇ ਨਾਲ ਲਿੰਕ ਨਹੀਂ ਕਰਵਾਉਂਦਾ ਹੈ ਤਾਂ ਉਨ੍ਹਾਂ ਦਾ ਪੈਨ ਇਨਆਪਰੇਟਿਵ ਕਰ ਦਿੱਤਾ ਜਾਵੇਗਾ।
ਇਨਕਮ ਟੈਕਸ ਐਕਟ ਦੇ ਸੈਕਸ਼ਨ 139AA ਦੇ ਕਲਾਜ਼ 31 ਮੁਤਾਬਕ, 'ਨੋਟੀਫਾਇਡ ਤਾਰੀਖ ਦੇ ਬਾਅਦ ਆਧਾਰ ਕਾਰਡ ਰੱਖਣ ਵਾਲੇ ਲੋਕਾਂ ਦਾ ਪਰਮਾਨੈਂਟ ਖਾਤਾ ਨੰਬਰ ਰੱਦ(ਇਨਆਪਰੇਟਿਵ) ਕਰ ਦਿੱਤਾ ਜਾਵੇਗਾ।' ਇਹ ਸੋਧ 1 ਸਤੰਬਰ 2019 ਤੋਂ ਲਾਗੂ ਹੋ ਚੁੱਕੀ ਹੈ। ਅਜਿਹੇ 'ਚ ਜੇਕਰ ਕੋਈ ਪੈਨ ਨੂੰ ਆਧਾਰ ਨੰਬਰ ਨਾਲ ਲਿੰਕ ਨਹੀਂ ਕਰਵਾਉਂਦਾ ਤਾਂ ਉਸ ਦਾ ਕਾਰਡ ਪੂਰੀ ਤਰ੍ਹਾਂ ਨਾਲ ਬੇਕਾਰ ਹੋ ਜਾਵੇਗਾ।
ਕ ਸਭਾ ਵਿਚ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੱਤੀ ਕਿ ਜਨਵਰੀ ਤੱਕ 30.75 ਕਰੋੜ ਪੈਨ ਅਤੇ ਆਧਾਰ ਨੂੰ ਲਿੰਕ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਦੂਜੇ ਪਾਸੇ 17.58 ਕਰੋੜ ਲੋਕਾਂ ਨੇ ਅਜੇ ਤੱਕ ਪੈਨ-ਆਧਾਰ ਲਿੰਕ ਨਹੀਂ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਪੈਨ ਅਤੇ ਆਧਾਰ ਲਿੰਕ ਕਰਵਾਉਣ ਦੀ ਆਖਰੀ ਤਾਰੀਕ ਨੂੰ 31 ਮਾਰਚ 2020 ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਦੀ ਆਖਰੀ ਤਾਰੀਕ 31 ਦਸੰਬਰ 2019 ਤੱਕ ਸੀ।ਵਿੱਤ
ਰਾਜ ਮੰਤਰੀ ਨੇ ਕਿਹਾ,'ਡੈਡਲਾਈਨ ਵਧਾਉਣ ਦੇ ਬਾਅਦ ਉਨ੍ਹਾਂ ਲੋਕਾਂ ਨੂੰ ਸਹੁਲਿਅਤ ਮਿਲ ਸਕੇਗੀ, ਜਿਨ੍ਹਾਂ ਨੇ ਅਜੇ ਤੱਕ ਪੈਨ-ਆਧਾਰ ਨੂੰ ਲਿੰਕ ਨਹੀਂ ਕਰਵਾਇਆ ਹੈ।' ਵਰਤਮਾਨ 'ਚ ਕੁੱਲ 48 ਕਰੋੜ ਪੈਨ ਕਾਰਡ ਧਾਰਕ ਹਨ ਜਦੋਂਕਿ ਆਧਾਰ ਕਾਰਡ ਰੱਖਣ ਵਾਲਿਆਂ ਦੀ ਸੰਖਿਆ 120 ਕਰੋੜ ਹੈ। ਇਨਕਮ ਟੈਕਸ ਵਿਭਾਗ ਮੁਤਾਬਕ ਹੁਣ ਇਨਕਮ ਟੈਕਸ ਰਿਟਰਨ ਫਾਈਲ ਕਰਨ ਲਈ ਇਨ੍ਹਾਂ ਦੋਵਾਂ ਵਿਚੋਂ ਕਿਸੇ ਇਕ ਨੰਬਰ ਦਾ ਇਸਤੇਮਾਲ ਕੀਤਾ ਜਾ ਸਕੇਗਾ, ਪਰ ਇਸ ਦੇ ਲਈ ਸ਼ਰਤ ਇਹ ਹੈ ਕਿ ਪੈਨ-ਆਧਾਰ ਲਿੰਕ ਕਰਨਾ ਲਾਜ਼ਮੀ ਹੈ। ਜੇਕਰ ਦੋਵੇਂ ਲਿੰਕ ਨਹੀਂ ਹਨ ਤਾਂ ਆਧਾਰ ਕਾਰਡ ਦੇਣ 'ਤੇ ਆਪਣੇ ਆਪ ਹੀ ਪੈਨ ਕਾਰਡ ਜਾਰੀ ਕਰ ਦਿੱਤਾ ਜਾਵੇਗਾ।
ਇਸ ਤਰ੍ਹਾਂ ਕਰਵਾਓ ਪੈਨ-ਆਧਾਰ ਨੂੰ ਲਿੰਕ
ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਕਰਵਾਉਣ ਲਈ ਤੁਸੀਂ ਆਮਦਨ ਟੈਕਸ ਵਿਭਾਗ ਦੇ ਅਧਿਕਾਰਕ ਈ-ਫਾਈਲਿੰਗ ਪੋਰਟਲ 'ਤੇ ਜਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹੋ। ਇਸ ਪੋਰਟਲ 'ਤੇ ਤੁਹਾਨੂੰ ਪੈਨ-ਆਧਾਰ ਲਿੰਕ ਕਰਵਾਉਣ ਦਾ ਵਿਕਲਪ https://www1.incometaxindiaefiling.gov.in/e-filinggs/services/linkaadhaarhome.html ਮਿਲੇਗਾ। ਇਸ 'ਤੇ ਕਲਿੱਕ ਕਰਨ ਲਈ ਤੁਹਾਨੂੰ ਪੈਨ,ਆਧਾਰ ਨੰਬਰ ਅਤੇ ਆਪਣਾ ਨਾਮ ਭਰਨਾ ਹੋਵੇਗਾ। ਇਸ ਤੋਂ ਬਾਅਦ ਆਮਦਨ ਟੈਕਸ ਵਿਭਾਗ ਤੁਹਾਡੇ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਵੈਲਿਡੇਟ ਕਰੇਗਾ। ਜਿਸ ਤੋਂ ਬਾਅਦ ਲਿੰਕ ਹੋਣ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback