Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਦਵਾਈ ਖਰੀਦਦੇ ਸਮੇਂ ਜ਼ਰੂਰ ਚੈੱਕ ਕਰੋ ਲਾਲ ਨਿਸ਼ਾਨ, ਸਿਹਤ ਮੰਤਰਾਲੇ ਨੇ ਜਾਰੀ ਕੀਤਾ ਟਵੀਟ
ਨਵੀਂ ਦਿੱਲੀ — ਆਮਤੌਰ 'ਤੇ ਲੋਕ ਛੋਟੀ-ਮੋਟੀ ਬੀਮਾਰੀ ਲਈ ਡਾਕਟਰ ਨੂੰ ਬਿਨਾਂ ਪੁੱਛੇ ਹੀ ਆਪਣੇ ਘਰ ਦੇ ਨੇੜੇ ਦੇ ਮੈਡੀਕਲ ਸਟੋਰ ਤੋਂ ਦਵਾਈ ਖਰੀਦ ਕੇ ਖਾ ਲੈਂਦੇ ਹਨ। ਇਸ ਦਾ ਸਿਹਤ 'ਤੇ ਕਈ ਵਾਰ ਉਲਟਾ ਅਸਰ ਹੋ ਜਾਂਦਾ ਹੈ। ਇਸ ਤਰ੍ਹਾਂ ਦੀ ਗਲਤੀ ਕਾਰਨ ਕਈ ਵਾਰ ਨਵੀਂਆਂ ਬੀਮਾਰੀਆਂ ਵੀ ਮਰੀਜ ਨੂੰ ਲੱਗ ਜਾਂਦੀਆਂ ਹਨ। ਇਨ੍ਹਾਂ ਚੀਜ਼ਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਲੋਕਾਂ ਨੂੰ ਇਸ ਨਾਲ ਜੁੜੀਆਂ ਕਈ ਮਹੱਤਵਪੂਰਨ ਗੱਲਾਂ ਦੀ ਜਾਣਕਾਰੀ ਸਮੇਂ-ਸਮੇਂ 'ਤੇ ਦਿੰਦੀ ਰਹਿੰਦੀ ਹੈ। ਅਜਿਹੀ ਹੀ ਇਕ ਜਾਣਕਾਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ(Ministry of Health and Welfare Department of India) ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਦਿੱਤੀ ਗਈ ਹੈ। ਟਵੀਟ ਕਰਕੇ ਦੱਸਿਆ ਗਿਆ ਹੈ ਕਿ ਦਵਾਈ ਦੇ ਪੈਕੇਟ 'ਤੇ ਜੇਕਰ ਲਾਲ ਲਾਈਨ ਹੋਵੇ ਤਾਂ ਦਵਾਈ ਦਾ ਇਸਤੇਮਾਲ ਡਾਕਟਰੀ ਸਲਾਹ ਤੋਂ ਬਿਨਾਂ ਨਹੀਂ ਕਰਨਾ ਚਾਹੀਦਾ ਹੈ।
ਆਓ ਜਾਣਦੇ ਹਾਂ ਕਿ ਇਹ ਨਿਸ਼ਾਨ ਦੇਖਣਾ ਕਿਉਂ ਹੁੰਦਾ ਹੈ ਜ਼ਰੂਰੀ
1. ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ ਦਵਾਈ ਦੀ ਸਟ੍ਰਿਪ 'ਤੇ ਲਾਲ ਨਿਸ਼ਾਨ(ਪੱਟੀ) ਦਾ ਮਤਲਬ ਇਹ ਹੁੰਦਾ ਹੈ ਕਿ ਇਸ ਤਰ੍ਹਾਂ ਦੀ ਦਵਾਈ ਡਾਕਟਰ ਦੀ ਪਰਚੀ ਦੇ ਬਿਨਾਂ ਨਹੀਂ ਦਿੱਤੀ ਜਾ ਸਕਦੀ । ਸਰਕਾਰ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਕੋਈ ਵੀ ਮੈਡੀਕਲ ਸਟੋਰ ਮਾਲਕ ਨਾ ਤਾਂ ਇਨ੍ਹਾਂ ਦਵਾਈਆਂ ਨੂੰ ਬਿਨਾਂ ਡਾਕਟਰ ਦੀ ਪਰਚੀ ਦੇ ਵੇਚ ਸਕਦਾ ਹੈ ਅਤੇ ਨਾ ਹੀ ਇਸ ਦੇ ਇਸਤੇਮਾਲ ਲਈ ਮਰੀਜ਼ ਜਾਂ ਕਿਸੇ ਹੋਰ ਨੂੰ ਸਲਾਹ ਦੇ ਸਕਦਾ ਹੈ।
2 ਸਰਕਾਰ ਦਾ ਕਹਿਣਾ ਹੈ ਕਿ ਐਂਟੀਬਾਇਓਟਿਕ ਦਵਾਈਆਂ ਦੇ ਗਲਤ ਇਸਤੇਮਾਲ ਨੂੰ ਰੋਕਣ ਲਈ ਦਵਾਈਆਂ ਦੇ ਉੱਤੇ ਇਹ ਖਾਸ ਲਾਲ ਰੰਗ ਦੀ ਪੱਟੀ ਦਿੱਤੀ ਜਾਂਦੀ ਹੈ।
3. ਇਸ ਤੋਂ ਇਲਾਵਾ ਤੁਸੀਂ ਆਮ ਤੌਰ 'ਤੇ ਦਵਾਈਆਂ ਦੇ ਪੈਕੇਟ 'ਤੇ Rx ਲਿਖਿਆ ਦੇਖਿਆ ਹੋਵੇਗਾ, ਪਰ ਕੀ ਤੁਸੀਂ ਇਸ ਬਾਰੇ ਕਦੇ ਸੋਚਿਆ ਹੈ ਕਿ ਇਹ ਕਿਉਂ ਲਿਖਿਆ ਗਿਆ ਹੈ। ਦਰਅਸਲ ਜਿਹੜੀਆਂ ਦਵਾਈਆਂ 'ਤੇ Rx ਲਿਖਿਆ ਹੁੰਦਾ ਹੈ ਉਨ੍ਹਾਂ ਦਵਾਈਆਂ ਨੂੰ ਵੀ ਡਾਕਟਰ ਦੀ ਸਲਾਹ ਨਾਲ ਹੀ ਲੈਣਾ ਚਾਹੀਦਾ ਹੈ। ਜੇਕਰ ਡਾਕਟਰ ਪਰਚੀ 'ਤੇ ਲਿਖ ਕੇ ਦੇਵੇ ਤਾਂ ਹੀ ਇਸ ਦਵਾਈ ਨੂੰ ਲੈਣਾ ਚਾਹੀਦਾ ਹੈ। ਨਹੀਂ ਤਾਂ ਇਹ ਦਵਾਈਆਂ ਸਿਹਤ 'ਤੇ ਉਲਟਾ ਅਸਰ ਵੀ ਕਰ ਸਕਦੀਆਂ ਹਨ। ਇਸ ਤਰ੍ਹਾਂ ਦੀਆਂ ਦਵਾਈਆਂ ਨੂੰ ਸਿਰਫ ਉਹ ਹੀ ਡਾਕਟਰ ਸਜੈਸਟ ਕਰ ਸਕਦਾ ਹੈ ਜਿਨ੍ਹਾਂ ਨੂੰ ਨਸ਼ੀਲੀਆਂ ਦਵਾਈਆਂ ਦਾ ਲਾਇਸੈਂਸ ਮਿਲਿਆ ਹੁੰਦਾ ਹੈ।
4. ਲਾਇਸੈਂਸ ਤੋਂ ਬਿਨਾਂ ਡਾਕਟਰ ਜਾਂ ਮੈਡੀਕਲ ਸਟੋਰ ਵਾਲੇ ਇਸ ਤਰ੍ਹਾਂ ਦੀਆਂ ਨਸ਼ੀਲੀਆਂ ਦਵਾਈਆਂ ਨਹੀਂ ਵੇਚ ਸਕਦੇ। ਇਸ ਤਰ੍ਹਾਂ ਦੀਆਂ ਦਵਾਈਆਂ ਨੂੰ ਸਿੱਧੇ ਮੈਡੀਕਲ ਸਟੋਰ ਤੋਂ ਨਹੀਂ ਖਰੀਦਿਆ ਜਾ ਸਕਦਾ। ਇਹ ਦਵਾਈਆਂ ਸਿਰਫ ਉਹ ਹੀ ਡਾਕਟਰ ਸਜੈਸਟ(recommend) ਕਰਦੇ ਹਨ ਜਿਨ੍ਹਾਂ ਕੋਲ ਇਨ੍ਹਾਂ ਦਵਾਈਆਂ ਨੂੰ ਵੇਚਣ ਦੀ ਆਗਿਆ ਹੁੰਦੀ ਹੈ। ਯਾਨੀ ਕਿ ਇਹ ਦਵਾਈਆਂ ਸਿਰਫ ਡਾਕਟਰ ਹੀ ਤੁਹਾਨੂੰ ਦੇ ਸਕਦੇ ਹਨ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback