Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

PAN ਨੂੰ ਆਧਾਰ ਨਾਲ ਲਿੰਕ ਨਾ ਕਰਨ ਤੇ ਲੱਗ ਸਕਦਾ ਹੈ ਭਾਰੀ ਜੁਰਮਾਨਾ


    
  

Share
  ਇਹ ਮਹੀਨਾ ਖਤਮ ਹੋਣ ਤੱਕ ਜੇਕਰ ਤੁਸੀਂ ਆਪਣਾ PAN ਆਧਾਰ ਨੰਬਰ ਨਾਲ ਲਿੰਕ ਨਾ ਕਰ ਸਕੇ ਤਾਂ ਤੁਹਾਨੂੰ ਦੋਹਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਹਿਲਾ ਤਾਂ ਤੁਹਾਡਾ ਪੈਨ ਬੇਕਾਰ ਹੋ ਜਾਵੇਗਾ ਅਤੇ ਦੂਜਾ ਇਹ ਕਿ ਜੇਕਰ ਤੁਸੀਂ ਇਸ ਬੇਕਾਰ ਕੀਤੇ ਗਏ ਪੈਨ ਦੀ ਵਰਤੋਂ ਕੀਤੀ ਤਾਂ ਤੁਹਾਨੂੰ ਭਾਰੀ-ਭਰਕਮ ਜੁਰਮਾਨਾ ਹੋ ਸਕਦਾ ਹੈ। ਇਨਕਮ ਟੈਕਸ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 31 ਮਾਰਚ 2020 ਤੱਕ ਜਿਨ੍ਹਾਂ ਪੈਨ ਹੋਲਡਰਾਂ ਨੇ ਇਸ ਨੂੰ ਆਧਾਰ ਨਾਲ ਲਿੰਕ ਨਾ ਕੀਤਾ ਉਨ੍ਹਾਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਰੱਦ ਕੀਤੇ ਪੈਨ ਕਾਰਡ ਦਾ ਇਸਤੇਮਾਲ ਕਰਨ ਵਾਲੇ ਵਿਅਕਤੀ ਨੂੰ ਇਨਕਮ ਟੈਕਸ ਕਾਨੂੰਨ ਦੀ ਧਾਰਾ 272-ਬੀ ਤਹਿਤ 10,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।


ਤੁਹਾਡਾ ਪੈਨ ਰੱਦ ਹੋ ਜਾਂਦਾ ਹੈ ਤਾਂ ਤੁਸੀਂ ਕਈ ਵਿੱਤੀ ਲੈਣ-ਦੇਣ ਜਿਵੇਂ ਕਿ ਬੈਂਕਿੰਗ ਟ੍ਰਾਂਜੈਕਸ਼ਨ, ਜਾਇਦਾਦ ਦੀ ਖਰੀਦੋ-ਫਰੋਖਤ, ਸਟਾਕਸ ਤੇ ਮਿਊਚੁਅਲ ਫੰਡ ਲਈ ਇਸ ਦਾ ਇਸਤੇਮਾਲ ਨਹੀਂ ਕਰ ਸਕੋਗੇ, ਯਾਨੀ ਰੱਦ ਹੋ ਚੁੱਕਾ ਪੈਨ ਇਸ ਦੇ ਨਾ ਹੋਣ ਦੇ ਬਰਾਬਰ ਹੋਵੇਗਾ।
ਇਸ PAN ਨੂੰ ਤੁਸੀਂ ਉਦੋਂ ਤੱਕ ਨਹੀਂ ਚਲਾ ਸਕੋਗੇ ਜਦੋਂ ਤੱਕ ਇਸ ਨੂੰ ਆਧਾਰ ਨਾਲ ਲਿੰਕ ਨਹੀਂ ਕਰ ਲਓਗੇ। ਹਾਲਾਂਕਿ, ਨਵਾਂ ਬਣਵਾਉਣ ਦੀ ਜ਼ਰੂਰਤ ਨਹੀਂ ਹੈ, ਇਕ ਵਾਰ ਲਿੰਕ ਹੋ ਜਾਣ 'ਤੇ ਇਹ ਦੁਬਾਰਾ ਚਾਲੂ ਹੋ ਜਾਵੇਗਾ। ਇਨਕਮ ਟੈਕਸ ਵਿਭਾਗ ਪਿਛਲੇ ਸਾਲ ਸਤੰਬਰ ਤੇ ਦਸੰਬਰ 'ਚ ਲਿੰਕਿੰਗ ਦੀ ਆਖਰੀ ਤਰੀਕ ਨੂੰ ਦੋ ਵਾਰ ਪਹਿਲਾਂ ਹੀ ਵਧਾ ਚੁੱਕਾ ਹੈ।ਲਿੰਕਿੰਗ ਦਾ ਤਰੀਕਾ- ਇਨਕਮ ਟੈਕਸ ਵਿਭਾਗ ਦੀ ਈ-ਫਾਈਲਿੰਗ ਵੈੱਬਸਾਈਟ 'ਤੇ ਜਾ ਕੇ ਤੁਸੀਂ ਉੱਥੇ ਦਿੱਤੇ Link Aadhaar 'ਤੇ ਕਲਿੱਕ ਕਰਕੇ ਪੁੱਛੀ ਗਈ ਜਾਣਕਾਰੀ ਭਰ ਕੇ ਪੈਨ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਹਾਡਾ ਪੈਨ-ਆਧਾਰ ਲਿੰਕ ਨਹੀਂ ਹੈ, ਤਾਂ ਮੋਬਾਇਲ ਤੋਂ ਐੱਸ. ਐੱਮ. ਐੱਸ. ਰਾਹੀਂ ਵੀ ਤੁਸੀਂ ਇਹ ਕੰਮ ਕਰ ਸਕਦੇ ਹੋ। ਇਸ ਲਈ ਤੁਹਾਨੂੰ 12 ਅੰਕ ਵਾਲਾ ਆਧਾਰ ਨੰਬਰ ਅਤੇ 10 ਅੰਕ ਵਾਲਾ ਪੈਨ ਨੰਬਰ ਇਸ ਤਰੀਕੇ ਨਾਲ- UIDPAN<12 digit Aadhaar><1O digit PAN> ਲਿਖ ਕੇ 567678 ਜਾਂ 56161 'ਤੇ ਭੇਜਣਾ ਹੋਵੇਗਾ। ਉਦਾਹਰਣ ਦੇ ਤੌਰ 'ਤੇ ਮੰਨ ਲਓ ਤੁਹਾਡਾ ਆਧਾਰ ਨੰਬਰ 111122223333 ਤੇ ਪੈਨ ਨੰਬਰ AAAPA9999Q ਹੈ, ਤਾਂ ਇਸ ਨੂੰ ਇੰਝ UTDPAN 111122223333 AAAPA9999Q ਲਿਖ ਕੇ ਐੱਸ. ਐੱਮ. ਐੱਸ. ਉਕਤ ਨੰਬਰ 'ਤੇ ਭੇਜ ਸਕਦੇ ਹੋ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ