Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਕੋਰੋਨਾਵਾਇਰਸ ਦਾ ਅਸਰ, ਇਹ ਕੰਪਨੀ ਫ੍ਰੀ ਦੇ ਰਹੀ ਅਨਲਿਮਟਿਡ ਡਾਟਾ
ਕੋਰੋਨਾਵਾਇਰਸ (ਕੋਵਿਡ-19) ਦਾ ਖਤਰਾ ਹਰ ਪਾਸੇ ਫੈਲ ਰਿਹਾ ਹੈ। ਇਸ ਵਾਇਰਸ ਦੇ ਚਲਦੇ ਕਈ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਘਰੋਂ ਹੀ ਕੰਮ ਕਰਨ ਲਈ ਕਿਹਾ ਹੈ। ਇਸ ਫੈਸਲੇ ਦਾ ਸਮਰਥਨ ਕਰਦੇ ਹੋਏ ਬ੍ਰਾਡਬੈਂਡ ਸਰਵਿਸ ਪ੍ਰੋਵਾਈਡਰ ਕੰਪਨੀ ACT Fibernet ਨੇ ਆਪਣੇ ਬ੍ਰਾਡਬੈਂਡ ਯੂਜ਼ਰਜ਼ ਦੀ ਇੰਟਰਨੈੱਟ ਸਪੀਡ ਨੂੰ 300Mbps ਤਕ ਵਧਾ ਦਿੱਤਾ ਹੈ। ਨਾਲ ਹੀ ਯੂਜ਼ਰਜ਼ ਨੂੰ ਬਿਨਾਂ FUP ਦੇ ਅਨਲਿਮਟਿਡ ਡਾਟਾ ਵੀ ਮੁਹੱਈਆ ਕਰਵਾਇਆ ਜਾਵੇਗਾ। ਇਹ ਫਾਇਦਾ ਯੂਜ਼ਰਜ਼ 31 ਮਾਰਚ ਤਕ ਮਿਲੇਗਾ। ਇਸ ਦਾ ਲਾਭ ਯੂਜ਼ਰਜ਼ ਕੰਪਨੀ ਦੀ ACT Fibernet App ਰਾਹੀਂ ਲੈ ਸਕਦੇ ਹਨ।
ਕੰਪਨੀ ਨੇ ਕੀਤਾ ਟਵੀਟ
ACT ਕੰਪਨੀ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੋਂ ਟਵੀਟ ਕਰਦੇ ਹੋਏ ਕਿਹਾ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਘਰ ’ਚ ਆਪਣੀ ਐਫੀਸ਼ੀਐਂਸੀ ਵਧਾਉਣ ਲਈ ਅਸੀਂ ਯੂਜ਼ਰਜ਼ ਲਈ ਸਪੀਡ ਨੂੰ 300Mbps ਤਕ ਵਧਾ ਰਹੇ ਹਨ। ਮਾਰਚ 2020 ਤਕ ਇਹ ਫਾਇਦਾ ਮਿਲੇਗਾ ਜਿਸ ਲਈ ਕੋਈ ਵਾਧੂ ਫੀਸ ਨਹੀਂ ਦੇਣੀ ਹੋਵੇਗੀ।
ਇੰਝ ਚੁੱਕੋ ਲਾਭ
ACT Fibernet ਯੂਜ਼ਰਜ਼ ਨੂੰ ਇਸ ਦਾ ਲਾਭ ਲੈਣ ਲਈ ਆਪਣੇ ਸਮਾਰਟਫੋਨ ’ਚ ACT Fibernet ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਤੋਂ ਬਾਅਦ ਐਪ ’ਚ ਲਾਗ ਇਨ ਕਰੋ। ਐਪ ਦਾ ਹੋਮ ਪੇਜ ਓਪਨ ਹੋਣ ਤੋਂ ਬਾਅਦ ਤੁਹਾਨੂੰ ਇਹ ਆਫਰ ਚੁਣਨੀ ਹੋਵੇਗੀ। ਇਥੇ ਤੁਸੀਂ ਆਪਣੇ ਬ੍ਰਾਡਬੈਂਡ ਕੁਨੈਕਸ਼ਨ ਦੀ ਸਪੀਡ 300Mbps ਤਕ ਅਪਗ੍ਰੇਡ ਕਰ ਸਕੋਗੇ। ਇਸ ਦੇ ਨਾਲ ਹੀ ਯੂਜ਼ਰਜ਼ ਨੂੰ ਅਨਲਿਮਟਿਡ ਡਾਟਾ FUP ਦਾ ਵੀ ਲਾਭ ਦਿੱਤਾ ਜਾ ਰਿਹਾ ਹੈ। ਇਸ ਲਈ ਯੂਜ਼ਰਜ਼ ਨੂੰ ਕਿਸੇ ਵੀ ਤਰ੍ਹਾਂ ਦੀ ਵਾਧੂ ਫੀਸ ਨਹੀਂ ਦੇਣੀ ਹੋਵੇਗੀ।
ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਜੋ ਯੂਜ਼ਰਜ਼ ਐਂਟੀ-ਲੈਵਲ ਪਲਾਨ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ 300Mbps ਦੀ ਥਾਂ 100Mbps ਦੀ ਸਪੀਡ ਦਿੱਤੀ ਜਾਵੇਗੀ। ਕੰਪਨੀ ਨੇ ਇਹ ਕਦਮ ਉਨ੍ਹਾਂ ਯੂਜ਼ਰਜ਼ ਦੀ ਮਦਦ ਲਈ ਚੁੱਕਿਆ ਹੈ ਜਿਨ੍ਹਾਂ ਨੂੰ ਉਨ੍ਹਾਂ ਦੇ ਦਫਤਰ ਤੋਂ ‘ਵਰਕ ਫਰਾਮ ਹੋਮ’ (ਘਰੋਂ ਕੰਮ ਕਰਨਾ) ਦਿੱਤਾ ਗਿਆ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਟੈਲੀਕਾਮ ਕੰਪਨੀਆਂ ਜਿਓ, ਏਅਰਟੈੱਲ ਅਤੇ ਬੀ.ਐੱਸ.ਐੱਨ.ਐੱਲ. ਨੇ ਇਕ ਜਾਗਰੂਕਤਾ ਰਿੰਗਟੋਨ ਵੀ ਸ਼ੁਰੂ ਕੀਤੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback