Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਕੋਰੋਨਾ ਦਾ ਕਹਿਰ : ਸੈਂਸੈਕਸ 2,919 ਅੰਕ ਡਿੱਗਾ, ਨਿਫਟੀ 10,000 ਤੋਂ ਹੇਠਾਂ ਬੰਦ


    
  

Share
  ਮੁੰਬਈ — ਕੋਰੋਨਾ ਦਾ ਕਹਿਰ ਦੁਨੀਆ ਭਰ ਦੀ ਅਰਥਵਿਵਸਥਾ 'ਤੇ ਹਾਵੀ ਹੁੰਦਾ ਜਾ ਰਿਹਾ ਹੈ। ਭਾਰਤੀ ਅਰਥਵਿਵਸਥਾ ਵੀ ਇਸ ਦੀ ਲਪੇਟ 'ਚ ਆ ਗਈ ਹੈ। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ ਕਿ ਅੱਜ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਦੇ ਇਤਿਹਾਸ ਦੀ ਸਭ ਤੋਂ ਵੱਡੀ ਗਿਰਾਵਟ ਦਰਜ ਕੀਤੀ ਗਈ। ਨਾ ਸਿਰਫ ਭਾਰਤ ਸਗੋਂ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਦੀ ਹਾਲਤ ਖਸਤਾ ਹੋ ਗਈ ਹੈ। ਦਿਨ ਭਰ ਦੇ ਕਾਰੋਬਾਰ ਦੇ ਬਾਅਦ ਬੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 2,919.26 ਅੰਕ ਯਾਨੀ ਕਿ 8.18 ਫੀਸਦੀ ਦੀ ਗਿਰਾਵਟ ਨਾਲ 32,778.14 ਅੰਕ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 868.25 ਅੰਕ ਯਾਨੀ ਕਿ 8.30 ਫੀਸਦੀ ਦੀ ਵੱਡੀ ਗਿਰਾਵਟ ਨਾਲ 9,590.15 ਅੰਕ ਦੇ ਪੱਧਰ 'ਤੇ ਬੰਦ ਹੋਇਆ ਹੈ। ਅੱਜ ਦੇ ਕਾਰੋਬਾਰ 'ਚ ਵਿਕਰੀ ਦਾ ਮਾਹੋਲ ਰਿਹਾ।

ਨਿਵੇਸ਼ਕਾਂ ਦੇ ਡੁੱਬੇ 11.42 ਲੱਖ ਕਰੋੜ ਰੁਪਏ

ਸ਼ੇਅਰ ਬਾਜ਼ਾਰ ਦੇ ਪਤਨ ਕਾਰਨ ਨਿਵੇਸ਼ਕਾਂ ਦੇ 11.42 ਲੱਖ ਕਰੋੜ ਰੁਪਏ ਡੁੱਬ ਗਏ। ਬੰਬਈ ਸਟਾਕ ਐਕਸਚੇਂਜ 'ਚ ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ ਬੁੱਧਵਾਰ ਨੂੰ ਖਤਮ ਹੋਣ 'ਤੇ 137 ਲੱਖ ਕਰੋੜ ਰੁਪਏ ਸੀ ਜਿਹੜਾ ਕਿ ਬੁੱਧਵਾਰ ਨੂੰ ਘੱਟ ਕੇ 126 ਲੱਖ ਕਰੋੜ ਰੁਪਏ ਰਹਿ ਗਿਆ।

ਸੱਤ ਦਿਨਾਂ 'ਚ 15 ਫੀਸਦੀ ਟੁੱਟਿਆ ਸੈਂਸੈਕਸ

ਫੀਸਦੀ ਦੇ ਹਿਸਾਬ ਨਾਲ 2008 ਦੇ ਬਾਅਦ ਪਹਿਲੀ ਵਾਰ ਕਾਰੋਬਾਰ ਦੇ ਦੌਰਾਨ ਸੈਂਸੈਕਸ 'ਚ ਇੰਨੀ ਵੱਡੀ ਗਿਰਾਵਟ ਦਿਖਾਈ ਦਿੱਤੀ। ਪਿਛਲੇ ਸੱਤ ਦਿਨਾਂ ਵਿਚ ਸੈਂਸੈਕਸ ਕਰੀਬ 15 ਫੀਸਦੀ ਹੇਠਾਂ ਆਇਆ ਹੈ।

ਗਿਰਾਵਟ ਦੇ ਕਾਰਨ

ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕੋਰੋਨਾ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਹੈ। ਡਬਲਯੂ.ਐਚ.ਓ. ਦੇ ਮੁਖੀ ਨੇ ਕਿਹਾ ਕਿ ਕੋਵਿਡ -19 ਨੂੰ ਮਹਾਂਮਾਰੀ (ਵਿਸ਼ਵਵਿਆਪੀ ਮਹਾਂਮਾਰੀ) ਮੰਨਿਆ ਜਾ ਸਕਦਾ ਹੈ।
ਟੂਰਿਸਟ ਵੀਜ਼ੇ ਮੁਅੱਤਲ: ਸਰਕਾਰ ਨੇ 15 ਅਪ੍ਰੈਲ ਤੱਕ ਸਾਰੇ ਦੇਸ਼ਾਂ ਦਾ ਟੂਰਿਸਟ ਵੀਜ਼ੇ ਮੁਅੱਤਲ ਕਰ ਦਿੱਤੇ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਸ਼ੁੱਕਰਵਾਰ ਤੋਂ (ਸਥਾਨਕ ਸਮੇਂ ਅਨੁਸਾਰ) 30 ਦਿਨਾਂ ਲਈ ਯੂਰਪ ਤੋਂ ਸਾਰੀ ਯਾਤਰਾਵਾਂ ਰੱਦ ਕਰਨ ਜਾ ਰਿਹਾ ਹੈ। ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਬ੍ਰਿਟੇਨ ਨੂੰ ਇਸ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਭਾਰੀ ਗਿਰਾਵਟ ਕਾਰਨ ਵਿਸ਼ਵਵਿਆਪੀ ਆਰਥਿਕ ਮੰਦੀ ਦੇ ਖਦਸ਼ੇ ਹੋਰ ਵਧ ਗਏ ਹਨ। ਕੱਚੇ ਤੇਲ ਦੀਆਂ ਕੀਮਤਾਂ ਵਿਚ ਵੀ ਗਿਰਾਵਟ ਆ ਰਹੀ ਹੈ। ਬ੍ਰੈਂਟ ਕਰੂਡ ਫਿਊਚਰਜ਼ ਪੰਜ ਪ੍ਰਤੀਸ਼ਤ ਹੇਠਾਂ 34 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਕੱਚੇ ਤੇਲ 'ਚ ਆਈ ਕਰੀਬ ਤਿੰਨ ਦਹਾਕਿਆਂ ਦੀ ਤੇਜ਼ ਗਿਰਾਵਟ ਨੇ ਵੀ ਵਿਸ਼ਵ ਭਰ ਦੇ ਸਟਾਕ ਬਾਜ਼ਾਰਾਂ ਦਾ ਮੂਡ ਖਰਾਬ ਕਰ ਦਿੱਤਾ ਹੈ।
ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਣ ਕਾਰਨ ਨਿਵੇਸ਼ਕਾਂ ਦੀਆਂ

ਭਾਵਨਾਵਾਂ 'ਤੇ ਬੁਰਾ ਪ੍ਰਭਾਵ ਪਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਬੁੱਧਵਾਰ ਨੂੰ ਕੁਲ ਆਧਾਰ 'ਤੇ 3,515.38 ਕਰੋੜ ਰੁਪਏ ਦੀ ਇਕੁਇਟੀ ਵੇਚੀ।

ਟਾਪ ਲੂਜ਼ਰਜ਼

ਸਟੇਟ ਬੈਂਕ ਆਫ ਇੰਡੀਆ, ਓ.ਐਨ.ਜੀ.ਸੀ., ਐਕਸਿਸ ਬੈਂਕ, ਆਈ.ਟੀ.ਸੀ.,ਏਸ਼ੀਅਨ ਪੇਂਟਸ, ਨੈਸਲੇ ਇੰਡੀਆ, ਟਾਟਾ ਸਟੀਲ, ਹਿੰਦੋਸਤਾਨ ਯੂਨੀਲੀਵਰ, ਭਾਰਤੀ ਏਅਰਟੈੱਲ
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ