Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

IOC ਵਚਨਬੱਧ ਪਰ ਸਖਤ ਵਿਰੋਧ ਦਾ ਕਰਨਾ ਪੈ ਰਿਹਾ ਸਾਹਮਣਾ


    
  

Share
  ਅੰਤਰਰਾਸ਼ਟਰੀ ਓਲੰਪਿਕ ਸਮਿਤੀ (ਆਈ. ਓ. ਸੀ.) ਟੋਕੀਓ ਓਲੰਪਿਕ ਖੇਡਾਂ ਨੂੰ 24 ਜੁਲਾਈ ਤੋਂ 9 ਅਗਸਤ ਤਕ ਦੇ ਨਿਰਧਾਰਤ ਸਮੇਂ 'ਤੇ ਕਰਵਾਉਣ ਲਈ ਵਚਨਬੱਧ ਹੈ ਪਰ ਉਸ ਨੂੰ ਕੌਮਾਂਤਰੀ ਮਹਾਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਦੇ ਖਤਰੇ ਵਿਚਾਲੇ ਓਲੰਪਿਕ ਕਰਵਾਉਣ ਦੀ ਵਚਨਬੱਧਤਾ ਨੂੰ ਲੈ ਕੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਦੇ ਕਹਿਰ ਨਾਲ 7500 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2 ਲੱਖ ਤੋਂ ਜ਼ਿਆਦਾ ਲੋਕ ਇਸ ਬੀਮਾਰੀ ਤੋਂ ਪੀੜਤ ਹੋ ਚੁੱਕੇ ਹਨ। ਯੂਰਪ ਹੁਣ ਇਸ ਖਤਰਨਾਕ ਵਾਇਰਸ ਦਾ ਕੇਂਦਰ ਬਣ ਚੁੱਕਾ ਹੈ।
ਦੁਨੀਆ ਭਰ 'ਚ ਫੁੱਟਬਾਲ ਦੇ ਯੂਰੋ-2020 ਅਤੇ ਕੋਪਾ ਅਮਰੀਕਾ ਅਤੇ ਫ੍ਰੈਂਚ ਓਪਨ ਟੈਨਿਸ ਗ੍ਰੈਂਡ ਸਲੈਮ ਵਰਗੇ ਵੱਡੇ ਟੂਰਨਾਮੈਂਟ ਮੁਲਤਵੀ ਕੀਤੇ ਜਾ ਚੁੱਕੇ ਹਨ ਪਰ ਆਈ. ਓ. ਸੀ. ਨੇ ਟੋਕੀਓ ਓਲੰਪਿਕ ਨੂੰ ਰੱਦ ਕਰਨ ਜਾਂ ਮੁਲਤਵੀ ਕਰਨ ਦੀ ਸੰਭਾਵਨਾ ਬਾਰੇ ਜਨਤਕ ਤੌਰ 'ਤੇ ਅਜੇ ਕੁਝ ਨਹੀਂ ਕਿਹਾ ਹੈ। ਆਈ. ਓ. ਸੀ. ਨੇ ਟੋਕੀਓ ਓਲੰਪਿਕ ਦੇ ਆਯੋਜਨ ਨੂੰ ਲੈ ਕੇ ਬੁੱਧਵਾਰ ਰਾਸ਼ਟਰੀ ਓਲੰਪਿਕ ਸਮਿਤੀਆਂ ਨਾਲ ਚਰਚਾ ਕੀਤੀ। ਆਈ. ਓ. ਸੀ. ਨੇ ਮੰਗਲਵਾਰ ਅੰਤਰਰਾਸ਼ਟਰੀ ਖੇਡ ਮਹਾਸੰਘਾਂ ਨਾਲ ਬੈਠਕ ਤੋਂ ਬਾਅਦ ਕਿਹਾ ਸੀ ਕਿ ਕੋਰੋਨਾ ਖਿਲਾਫ ਉਠਾਏ ਕਦਮਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਵਾਇਰਸ ਨੇ ਓਲੰਪਿਕ ਕੁਆਲੀਫਿਕੇਸ਼ਨ ਟੂਰਨਾਮੈਂਟਾਂ ਵਿਚ ਕਹਿਰ ਵਰ੍ਹਾਇਆ ਹੈ, ਜਿਸ ਨਾਲ ਕੁਆਲੀਫਾਇਰ ਜਾਂ ਤਾਂ ਰੱਦ ਕੀਤੇ ਗਏ ਹਨ ਜਾਂ ਫਿਰ ਮੁਲਤਵੀ ਹੋ ਚੁੱਕੇ ਹਨ।

PunjabKesari
ਐਥਲੀਟਾਂ ਨੂੰ ਟ੍ਰੇਨਿੰਗ ਕਰਨ, ਯਾਤਰਾ ਕਰਨ ਅਤੇ ਮੁਕਾਬਲੇਬਾਜ਼ੀ ਕਰਨ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਪਾਨ ਦੇ ਸ਼ਹਿਰ ਟੋਕੀਓ ਨੇ 11 ਹਜ਼ਾਰ ਦੇ ਕਰੀਬ ਐਥਲੀਟਾਂ ਦੀ ਮੇਜ਼ਬਾਨੀ ਕਰਨੀ ਹੈ ਅਤੇ 50 ਫੀਸਦੀ ਤੋਂ ਜ਼ਿਆਦਾ ਐਥਲੀਟ ਇਨ੍ਹਾਂ ਖੇਡਾਂ ਲਈ ਕੁਆਲੀਫਾਈ ਕਰ ਚੁੱਕੇ ਹਨ। ਬਾਕੀ ਐਥਲੀਟਾਂ ਨੂੰ ਕੁਆਲੀਫਿਕੇਸ਼ਨ ਜਾਂ ਰੈਂਕਿੰਗ ਦੇ ਆਧਾਰ 'ਤੇ ਓਲੰਪਿਕ ਵਿਚ ਐਂਟਰੀ ਮਿਲਣੀ ਹੈ। ਆਈ. ਓ. ਸੀ. ਦੀ ਮੈਂਬਰ ਹੈਲੀ ਵਿਕੇਨਹੇਸਰ ਨੇ ਖੇਡਾਂ ਨੂੰ ਜਾਰੀ ਰੱਖਣ ਦੇ ਫੈਸਲੇ ਨੂੰ ਸੰਵੇਦਨਹੀਣ ਅਤੇ ਗੈਰ-ਜ਼ਿੰਮੇਵਾਰਾਨਾ ਦੱਸਿਆ ਹੈ। ਵਿਕੇਨ ਹੇਸਰ ਨੇ ਆਈਸ ਹਾਕੀ ਵਿਚ 5 ਸਰਦ-ਰੁੱਤ ਖੇਡਾਂ ਵਿਚ ਹਿੱਸਾ ਲਿਆ ਹੈ।
ਉਸ ਨੇ ਕਿਹਾ ਕਿ ਇਹ ਸੰਕਟ ਬਹੁਤ ਵੱਡਾ ਹੈ। ਜੇਕਰ ਅਸੀਂ ਖੇਡਾਂ ਨੂੰ ਨਿਰਧਾਰਤ ਪ੍ਰੋਗਰਾਮ ਅਨੁਸਾਰ ਆਯੋਜਿਤ ਕਰਦੇ ਹਾਂ ਤਾਂ ਅਸੀਂ ਇਸ ਖਤਰਨਾਕ ਵਾਇਰਸ ਦੇ ਖਤਰੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਾਂ। ਐਥਲੀਟ ਟ੍ਰੇਨਿੰਗ ਨਹੀਂ ਕਰ ਪਾ ਰਹੇ ਹਨ। ਯਾਤਰਾ ਕਰਨਾ ਮੁਸ਼ਕਿਲ ਹੈ ਅਤੇ ਬਾਜ਼ਾਰ ਤੇ ਸਪਾਂਸਰਾਂ ਦੀ ਹਾਲਤ ਖਰਾਬ ਹੈ। ਮਾਨਵਤਾ ਦੀ ਮੌਜੂਦਾ ਖਰਾਬ ਹਾਲਤ ਨੂੰ ਦੇਖਦੇ ਹੋਏ ਓਲੰਪਿਕ ਕਰਵਾਉਣਾ ਸਹੀ ਫੈਸਲਾ ਨਹੀਂ ਹੈ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ