Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
SBI ਦੇ ਗਾਹਕਾਂ ਲਈ ਖੁਸ਼ਖਬਰੀ! ATM ਤੋਂ ਪੈਸੇ ਕਢਵਾਉਣ ਤੇ ਨਹੀਂ ਲੱਗੇਗਾ ਕੋਈ ਚਾਰਜ
ਨਵੀਂ ਦਿੱਲੀ - ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨੇ ਆਪਣੇ ਸਾਰੇ ਏ.ਟੀ.ਐਮ. ਕਾਰਡ ਧਾਰਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਐਸਬੀਆਈ ਨੇ ਇਹ ਫੈਸਲਾ ਕੀਤਾ ਹੈ ਕਿ 30 ਜੂਨ ਤੱਕ ਮੁਫਤ ਟ੍ਰਾਂਜੈਕਸ਼ਨਾਂ ਦੀ ਗਿਣਤੀ ਤੋਂ ਵਧ ਟਰਾਂਜੈਕਯਸਨ ਹੋਣ ਦੀ ਸਥਿਤੀ ਵਿਚ ਵੀ ਏਟੀਐਮ ਸੇਵਾ ਖਰਚਾ(ATM Service Charges) ਮੁਆਫ ਹੋਵੇਗਾ।
ਜ਼ਿਕਰਯੋਗ ਹੈ ਕਿ 24 ਮਾਰਚ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤੀ ਸੀ ਕਿ ਬੈਂਕ ਦੇ ਗਾਹਕ ਦੁਆਰਾ ਕਿਸੇ ਹੋਰ ਬੈਂਕ ਦੇ ਏਟੀਐਮ ਤੋਂ 3 ਮਹੀਨੇ ਯਾਨੀ 30 ਜੂਨ ਤੱਕ ਨਕਦ ਕਢਵਾਉਣ ਲਈ ਕੋਈ ਫੀਸ ਨਹੀਂ ਲਈ ਜਾਏਗੀ।
ਐਸ.ਬੀ.ਆਈ. ਨੇ ਟਵੀਟ ਕੀਤਾ ਕਿ ਵਿੱਤ ਮੰਤਰੀ ਦੁਆਰਾ 24 ਮਾਰਚ ਨੂੰ ਕੀਤੀ ਗਈ ਘੋਸ਼ਣਾ ਦੇ ਮੱਦੇਨਜ਼ਰ ਸਟੇਟ ਬੈਂਕ ਆਫ਼ ਇੰਡੀਆ ਨੇ 30 ਜੂਨ ਤੱਕ ਮੁਫਤ ਟ੍ਰਾਂਜੈਕਸ਼ਨਾਂ ਦੀ ਵਧੇਰੇ ਸੰਖਿਆ ਕਾਰਨ ਐਸਬੀਆਈ ਦੇ ਏਟੀਐਮਜ਼ ਅਤੇ ਹੋਰ ਬੈਂਕ ਏਟੀਐਮਜ਼ ਤੇ ਕੀਤੇ ਗਏ ਸਾਰੇ ਲੈਣ-ਦੇਣ ਲਈ ਏ.ਟੀ.ਐਮ. ਚਾਰਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਬੈਂਕ ਕੁਝ ਸੰਖਿਆ ਵਿਚ ATM ਦੀ ਮੁਫਤ ਟਰਾਂਜੈਕਸ਼ਨ ਹਰ ਮਹੀਨੇ ਆਪਣੇ ਗਾਹਕਾਂ ਨੂੰ ਦਿੰਦੇ ਹਨ ਪਰ ਜਿਵੇਂ ਹੀ ਮੁਫਤ ਟ੍ਰਾਂਜੈਕਸ਼ਨ ਦੀ ਸੰਖਿਆ ਖ਼ਤਮ ਹੁੰਦੀ ਹੈ, ਬੈਂਕ ਅਗਲੀਆਂ ਟਰਾਂਜੈਕਸ਼ਨ ਲਈ ਪੈਸੇ ਕੱਟਣਾ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾਤਰ ਬੈਂਕ 5 ਤੋਂ 8 ਮੁਫਤ ਏਟੀਐਮ ਟ੍ਰਾਂਜੈਕਸ਼ਨਾਂ ਦੀ ਪੇਸ਼ਕਸ਼ ਕਰਦੇ ਹਨ। ਇਸ ਤੋਂ ਬਾਅਦ ਬੈਂਕ ਚਾਰਜ ਕਰਨਾ ਸ਼ੁਰੂ ਤਕ ਦਿੰਦੇ ਹਨ। ਏਟੀਐਮ ਟ੍ਰਾਂਜੈਕਸ਼ਨ ਚਾਰਜ ਬਾਰੇ ਗੱਲ ਕਰੀਏ ਤਾਂ ਸਟੇਟ ਬੈਂਕ ਆਫ਼ ਇੰਡੀਆ ਬਚਤ ਖਾਤੇ 'ਤੇ 8 ਮੁਫਤ ਟ੍ਰਾਂਜੈਕਸ਼ਨ ਦਿੰਦਾ ਹੈ। ਜਿਸ ਵਿਚੋਂ ਤੁਸੀਂ ਕਿਸੇ ਹੋਰ ਬੈਂਕ ਦੇ ਏਟੀਐਮ ਲਈ ਤਿੰਨ ਟ੍ਰਾਂਜੈਕਸ਼ਨਾਂ ਦੀ ਵਰਤੋਂ ਕਰ ਸਕਦੇ ਹੋ। ਹਾਲਾਂਕਿ ਐਸ.ਬੀ.ਆਈ. ਛੋਟੇ ਸ਼ਹਿਰਾਂ ਵਿਚ 10 ਟ੍ਰਾਂਜੈਕਸ਼ਨਾਂ ਦੀ ਪੇਸ਼ਕਸ਼ ਕਰਦਾ ਹੈ।ਆਰਬੀਆਈ ਦੇ ਨਿਯਮਾਂ ਅਨੁਸਾਰ ਏਟੀਐਮ ਗਾਹਕਾਂ ਨੂੰ ਹਰ ਮਹੀਨੇ 5 ਟ੍ਰਾਂਜੈਕਸ਼ਨਾਂ ਲਈ ਫੀਸ ਨਹੀਂ ਦੇਣੀ ਪੈਂਦੀ, ਪਰ ਇਸ ਤੋਂ ਉਪਰ ਯਾਨੀ ਕਿ ਛੇਵੇਂ ਲੈਣ-ਦੇਣ ਲਈ ਬੈਂਕ ਚਰਜ ਵਸੂਲਦਾ ਹੈ। ਆਰਬੀਆਈ ਨੇ ਇਹ ਵੀ ਸਪੱਸ਼ਟ ਕੀਤਾ ਕਿ ਗੈਰ-ਨਕਦ ਲੈਣ-ਦੇਣ ਜਿਵੇਂ ਕਿ ਬੈਲੇਂਸ ਚੈੱਕ, ਫੰਡ ਟ੍ਰਾਂਸਫਰ ਨੂੰ ਏਟੀਐਮ ਟ੍ਰਾਂਜੈਕਸ਼ਨ ਨਹੀਂ ਮੰਨਿਆ ਜਾਣਾ ਚਾਹੀਦਾ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback