Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਕੋਰੋਨਾ ਦੇ ਵਧਦੇ ਅੰਕੜੇ ਚਿੰਤਾ ਦਾ ਵਿਸ਼ਾ


    
  

Share
  
ਕੇਂਦਰ ਅਤੇ ਸੂਬਾ ਸਰਕਾਰਾਂ ਨੇ ਪੂਰਨਬੰਦੀ ਵਿੱਚ ਸੀਮਤ ਢਿੱਲ੍ਹ ਦੇ ਕੇ ਆਮ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਪਹਿਲ ਭਾਵੇਂ ਕੀਤੀ ਹੋਵੇ, ਪਰ ਰਾਜਧਾਨੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਕੋਰੋਨਾ ਇਨਫੈਕਟਿਡਾਂ ਦੇ ਮਾਮਲੇ ਜਿਸ ਤੇਜ਼ੀ ਨਾਲ ਵਧ ਰਹੇ ਹਨ, ਉਹ ਹੈਰਾਨ ਕਰਨ ਵਾਲੇ ਹਨ। ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਲੱਗਭੱਗ 15 ਹਜ਼ਾਰ ਤੱਕ ਲੋਕਾਂ ਦਾ ਕੋਰੋਨਾ ਇਨਫੈਕਟਿਡ ਹੋਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਬਿਮਾਰੀ ਫੈਲਣ ਦੀ ਰਫਤਾਰ ਉਮੀਦ ਦੇ ਮੁਤਾਬਿਕ ਘਟ ਨਹੀਂ ਹੋਈ। ਅਜਿਹੇ ਵਿੱਚ ਇਸ ਗੱਲ ਤੋਂ ਬਿਲਕੁਲ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਆਂਕੜਾ ਹੋਰ ਤੇਜ਼ੀ ਨਾਲ ਵੱਧ ਸਕਦਾ ਹੈ। ਹਾਲਾਂਕਿ ਸਰਕਾਰ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਿੱਚ ਕੋਰੋਨਾ ਕਾਰਨ ਮੌਤ ਦਰ ਦੁਨੀਆਂ ਵਿੱਚ ਹੁਣ ਤੱਕ ਸਭ ਤੋਂ ਘਟ ਹੈ, ਲਾਗ ਵਾਲੇ ਲੋਕਾਂ ਦੀ ਗਿਣਤੀ ਨੂੰ ਲੈ ਕੇ ਵੀ ਭਾਰਤ ਦੀ ਸਥਿਤੀ ਬਹੁਤ ਜ਼ਿਆਦਾ ਖਰਾਬ ਨਹੀਂ ਹੈ ਪਰ ਇਹ ਸੱਚਾਈ ਵੀ ਲੁਕੀ ਨਹੀਂ ਹੈ ਕਿ ਭਾਰਤ ਵਿੱਚ ਕੋਰੋਨਾ ਦੀ ਜਾਂਚ ਦਰ ਸਭ ਤੋਂ ਘੱਟ ਹੈ। ਅਜਿਹੇ ਵਿੱਚ ਮਹਾਂਮਾਰੀ ਦੇ ਅਸਲੀ ਮੁਲਾਂਕਣ ਬਾਰੇ ਵਿੱਚ ਨਿਸ਼ਚਿਤ ਤੌਰ 'ਤੇ ਕੁਝ ਵੀ ਕਹਿ ਸਕਣਾ ਆਸਾਨ ਨਹੀਂ ਹੈ। ਦਿੱਲੀ, ਮਹਾਂਰਾਸ਼ਟਰ, ਗੁਜਰਾਤ, ਪੰਜਾਬ, ਤਾਮਿਲਨਾਡੂ, ਉਤਰ ਪ੍ਰਦੇਸ਼ ਆਦਿ ਅਜਿਹੇ ਸੂਬੇ ਹਨ ਜਿਥੇ ਹਾਲਾਤ ਕਾਬੂ ਵਿੱਚ ਹੋਣ ਦੀ ਥਾਂ ਉਤੇ ਵਿਗੜਦੇ ਜਾ ਰਹੇ ਹਨ। ਆਂਕੜਿਆਂ 'ਤੇ ਨਾ ਜਾਇਆ ਜਾਵੇ ਤਾਂ ਹਕੀਕਤ ਇਹ ਹੈ ਕਿ ਇਨ੍ਹਾਂ ਸੂਬਿਆਂ ਵਿੱਚ ਕੋਰੋਨਾ ਲਾਗ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਤੇਜ਼ੀ ਨਾਲ ਸਰਕਾਰਾਂ ਦੇ ਹੱਥ ਪੈਰ ਫੁਲ ਰਹੇ ਹਨ। ਸਭ ਤੋਂ ਵੱਡੀ ਮੁਸ਼ਕਿਲ ਜਾਂਚ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਵਿਆਪਕ ਪੱਧਰ ਉਤੇ ਜਾਂਚ ਹੋਵੇ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਨ੍ਹਾਂ ਸੂਬਿਆਂ ਵਿੱਚ ਇਨਫੈਕਟਿਡਾਂ ਦੀ ਗਿਣਤੀ ਅਨੁਮਾਨ ਤੋਂ ਕਿਧਰੇ ਜ਼ਿਆਦਾ ਨਿਕਲੇਗੀ। ਗੁਜਰਾਤ ਵਿੱਚ ਐਤਵਾਰ ਨੂੰ ਭਾਵ ਇਕ ਦਿਨ ਵਿੱਚ ਹੀ 314 ਨਵੇਂ ਮਾਮਲੇ ਸਾਹਮਣੇ ਆਏ ਅਤੇ ਸਭ ਤੋਂ ਚਿੰਤਾ ਦੀ ਗੱਲ ਇਹ ਹੈ ਕਿ ਇਸ ਵਿੱਚ 214 ਮਾਮਲੇ ਇਕੱਲੇ ਅਹਿਮਦਾਬਾਦ ਵਿੱਚ ਮਿਲੇ। ਗੁਜਰਾਤ ਵਿੱਚ ਕੋਰੋਨਾ ਇਨਫੈਕਟਿਡਾਂ ਦੇ ਐਤਵਾਰ ਰਾਤ ਤੱਕ 5428 ਮਾਮਲੇ ਸਾਹਮਣੇ ਆਏ ਸਨ ਜਿਨ੍ਹਾਂ ਵਿਚੋਂ 3870 ਮਾਮਲੇ ਅਹਿਮਦਾਬਾਦ ਦੇ ਸਨ। ਇਸੇ ਤਰ੍ਹਾਂ ਦਿੱਲੀ ਵਿੱਚ ਇਕ ਦਿਨ ਵਿੱਚ 427 ਮਾਮਲਿਆਂ ਦਾ ਮਿਲਣਾ ਹਾਲਾਤ ਦੀ ਗੰਭੀਰਤਾ ਨੂੰ ਦੱਸਣ ਦੇ ਲਈ ਕਾਫੀ ਹੈ। ਪੰਜਾਬ, ਉਤਰ ਪ੍ਰਦੇਸ਼, ਰਾਜਸਥਾਨ ਅਤੇ ਤਾਮਿਲਨਾਡੂ ਵਿੱਚ ਕੋਰੋਨਾ ਪੀੜਤਾਂ ਦੇ ਆਂਕੜੇ ਘੱਟ ਹੈਰਾਨ ਕਰਨ ਵਾਲੇ ਨਹੀਂ ਹਨ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੀ ਦੇਸ਼ ਦੇ ਕੋਰੋਨਾ ਪ੍ਰਭਾਵਿਤ ਹਿੱਸਿਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤੇ ਉਸੇ ਦੇ ਅਨੁਸਾਰ ਸੀਮਤ ਦਾਇਰੇ ਵਿੱਚ ਸ਼ਰਤਾਂ ਦੇ ਆਧਾਰ ਉਤੇ ਛੂਟ ਦੇਣ ਦਾ ਫੈਸਲਾ ਹੋਇਆ। ਪਰ ਸੋਮਵਾਰ ਨੂੰ ਪਹਿਲੇ ਹੀ ਦਿਨ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ਰਾਬ ਦੇ ਠੇਕਿਆਂ ਉਤੇ ਜਿਸ ਤਰ੍ਹਾਂ ਭੀੜ ਇਕੱਠੀ ਹੋਈ ਅਤੇ ਸੁਰੱਖਿਅਤ ਦੂਰੀ ਤੇ ਮਾਸਕ ਪਹਿਨਣ ਜਿਹੇ ਜ਼ਰੂਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ, ਉਸ ਨਾਲ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਹੈਰਾਨ ਰਹਿ ਗਿਆ ਅਤੇ ਕਈ ਥਾਵਾਂ ਉਤੇ ਲਾਠੀਚਾਰਜ ਤੱਕ ਕਰਨਾ ਪਿਆ। ਅਜਿਹੇ ਵਿੱਚ ਤਾਂ ਲਾਗ ਫੈਲਣ ਦਾ ਖਤਰਾ ਕਈ ਗੁਣਾ ਵਧ ਜਾਵੇਗਾ। ਇਹ ਠੀਕ ਹੈ ਕਿ ਹੁਣ ਪੂਰਨਬੰਦੀ ਤੋਂ ਬਾਹਰ ਵੀ ਨਿਕਲਣਾ ਹੈ ਪਰ ਲੱਗ ਇਹ ਰਿਹਾ ਹੈ ਕਿ ਇਸ ਉਤੇ ਅਮਲ ਦੇ ਤਰੀਕੇ ਕੀ ਹੋਣ, ਇਸ ਨੂੰ ਲੈ ਕੇ ਸਰਕਾਰਾਂ ਦੇ ਕੋਲ ਪੁਲਿਸ ਤੰਤਰ ਦੇ ਇਲਾਵਾ ਕੋਈ ਬਦਲ ਨਹੀਂ ਹੈ। ਲਾਲ, ਨਾਰੰਗੀ ਅਤੇ ਹਰਾ ਖੇਤਰ ਨਿਸ਼ਚਿਤ ਕਰਨ ਨੂੰ ਲੈ ਕੇ ਹਾਲੇ ਇਕ ਰਾਏ ਨਹੀਂ ਦਿਸ ਰਹੀ। ਪਰ ਜੇਕਰ ਢਿੱਲ੍ਹ ਦੇ ਨਿਯਮਾਂ ਦੀ ਅਣਦੇਖੀ ਹੁੰਦੀ ਰਹੀ ਤਾਂ ਮਹਾਂਮਾਰੀ ਨੂੰ ਫੈਲਣ ਤੋਂ ਕੋਈ ਨਹੀਂ ਰੋਕ ਸਕੇਗਾ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ