Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਚਾਲੂ ਵਿੱਤੀ ਸਾਲ ’ਚ ਐੱਲਆਈਸੀ ਦਾ ਆਈਪੀਓ ਆਉਣ ਦੀ ਉਮੀਦ ਨਹੀਂ
ਚਾਲੂ ਵਿੱਤੀ ਸਾਲ ’ਚ ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਦਾ ਆਈਪੀਓ ਆਉਣ ਦੀ ਉਮੀਦ ਨਹੀਂ ਹੈ। ਇਸੇ ਕਾਰਨ ਬੀਮਾ ਕੰਪਨੀ ਦਾ ਹੁਣ ਤਕ ਵੈਲਿਊਏਸ਼ਨ ਨਾ ਹੋ ਸਕਣਾ ਹੈ। ਇਸ ਤੋਂ ਇਲਾਵਾ ਹੋਰ ਰਸਮੀ ਕਾਰਵਾਈਆਂ ਵੀ ਪੂਰੀਆਂ ਹੋਣੀਆਂ ਬਾਕੀ ਹਨ। ਮਰਚੈਂਟ ਬੈਂਕ ਨਾਲ ਕੰਮ ਕਰ ਰਹੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜੇ ਐੱਲਆਈਸੀ ਦਾ ਵੈਲਿਊਏਸ਼ਨ ਪੂਰਾ ਕਰ ਵੀ ਲਿਆ ਜਾਂਦਾ ਹੈ ਤਾਂ ਵੀ ਰੈਗੂਲੇਟਰੀ ਨਾਲ ਜੁੜੀਆਂ ਪ੍ਰਕਿਰਿਆਵਾਂ ਅਜਿਹੀਆਂ ਹਨ, ਜਿਨ੍ਹਾਂ ਨੂੁੰ ਆਈਪੀਓ ਤੋਂ ਪਹਿਲਾਂ ਪੂਰਾ ਕਰਨਾ ਹੁੰਦਾ ਹੈ। ਅਧਿਕਾਰੀ ਨੇ ਹਿਾ ਕਿ ਕਿਸੇ ਕੰਪਨੀ ਦਾ ਆਈਪੀਓ ਲਿਆਉਣ ਨਾਲ ਨਾ ਸਿਰਫ਼ ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਨੂੰ ਪੂਰੀ ਜਾਣਕਾਰੀ ਦੇਣੀ ਹੁੰਦੀ ਹੈ ਬਲਕਿ ਕਾਰੋਬਾਰ ਕਰਨ ਵਾਲੀ ਕੰਪਨੀ ਦੀ ਰੈਗੂਲੇਟਰੀ ਤੋਂ ਵੀ ਮਨਜ਼ੂਰੀ ਲੈਣੀ ਹੁੰਦੀ ਹੈ। ਖ਼ਾਸ ਗੱਲ ਇਹ ਹੈ ਕਿ ਬੀਮਾ ਰੈਗੂਲੇਟਰੀ ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ (ਇਰਡਾ) ਦੇ ਪ੍ਰਧਾਨ ਦਾ ਅਹੁਦਾ ਪਿਛਲੇ ਸੱਤ ਮਹੀਨਿਆਂ ਤੋਂ ਖ਼ਾਲੀ ਹੈ। ਐੱਲਆਈਸੀ ਦੇਸ਼ ਦੀ ਹੀ ਨਹੀਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਬੀਮਾ ਕੰਪਨੀਆਂ ’ਚੋਂ ਇਕ ਹੈ। ਇਸ ਦੇ ਵੈਲਿਊਏਸ਼ਨ ’ਚ ਇਸ ਲਈ ਦਿੱਕਤ ਆ ਰਹੀ ਹੈ ਕਿਉਂਕਿ ਇਸ ਦੇ ਵੱਡੇ ਸਾਈਜ਼ ਪ੍ਰੋਡੈਕਟ ਮਿਕਸ, ਰਿਅਲ ਸਟੇਟ ਐਸੇਟ, ਸਹਿਯੋਗੀ ਇਕਾਈਆਂ ਤੇ ਮੁਨਾਫ਼ਾ ਸ਼ੇਅਰ ਕਰਨ ਵਾਲੇ ਸਟਰਕਚਰ ਆਦਿ ਕਾਫੀ ਔਖਾ ਹੈ। ਅਧਿਕਾਰੀ ਨੇ ਕਿਹਾ ਕਿ ਭਾਰਤ ’ਚ ਕਿਸੇ ਕੰਪਨੀ ਨੂੰ ਸ਼ੇਅਰ ਬਾਜ਼ਾਰ ’ਚ ਲਿਸਟ ਕਰਵਾਉਣ ਦੀ ਪ੍ਰਕਿਰਿਆ ਏਨੀ ਔਖੀ ਹੈ ਕਿ ਐੱਲਆਈਸੀ ਦਾ ਵੈਲਿਊਏਸ਼ਨ ਪੂਰਾ ਕਰਨ ਤੋਂ ਬਾਅਦ ਵੀ ਬਾਕੀ ਰਸਮੀ ਕਾਰਵਾਈਆਂ ਪੂਰੀਆਂ ਹੋਣ ’ਚ ਤਿੰਨ ਤੋਂ ਚਾਰ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਇਸ ਹਿਸਾਬ ਨਾਲ ਚਾਲੂ ਵਿੱਤੀ ਸਾਲ ’ਚ ਐੱਲਆਈਸੀ ਦਾ ਆਈਪੀਓ ਆਉਣ ਦੀ ਉਮੀਦ ਨਹੀਂ ਹੈ। ਦੱਸਣਯੋਗ ਹੈ ਕਿ ਸਰਕਾਰ ਐੱਲਆਈਸੀ ਤੇ ਬੀਪੀਸੀਐੱਲ ਜ਼ਰੀਏ 1.75 ਲੱਖ ਕਰੋੜ ਦੇ ਆਪਣੇ ਵਿਨਿਵੇਸ਼ ਟੀਚੇ ਨੂੰ ਪੂਰਾ ਕਰਨਾ ਚਾਹੁੰਦੀ ਹੈ। ਵਿਨਿਵੇਸ਼ ਦੇ ਮਸਲੇ ’ਤੇ ਬੋਲਦੇ ਹੋਏ ਹਾਲ ਹੀ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਸਰਕਾਰ ਇਸ ਦਿਸ਼ਾ ’ਚ ਉਮੀਦ ਦੇ ਹਿਸਾਬ ਨਾਲ ਤਰੱਕੀ ਕਰ ਰਹੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback