Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋਟੀਆਂ-ਮੋਟੀਆਂ ਸੁਰਖੀਆਂ ਨਾਲ ਦੋ-ਚਾਰ ਖ਼ਬਰਾਂ ਬਲਾਤਕਾਰ ਦੀਆਂ ਨਾ ਛਪੀਆਂ ਹੋਣ।
ਅਜਿਹੇ ਹੀ ਸਿਰਜੇ ਗਏ ਹੋਏ ਵਾਤਾਵਰਨ ਵਿੱਚ ਹੀ ਨੈਸ਼ਨਲ ਸੈਂਪਲ ਸਰਵੇ ਆਫਿਸ (ਐੱਨ.ਐੱਸ.ਐੱਸ.ਓ.) ਵਲੋਂ ਕੀਤਾ ਗਿਆ ਇੱਕ ਸਰਵੇ ਸਾਹਮਣੇ ਆਇਆ ਜਿਸ ਵਿੱਚ ਦੱਸਿਆ ਗਿਆ ਹੋਇਆ ਸੀ ਕਿ ਦੇਸ਼ ਦੀਆਂ ਲਗਭਗ 40 ਪ੍ਰਤੀਸ਼ਤ ਔਰਤਾਂ ਅਜਿਹੀਆਂ ਹਨ, ਜੋ ਸਾਰੀਆਂ ਸ਼ੰਕਾਵਾਂ ਨੂੰ ਨਜ਼ਰ-ਅੰਦਾਜ਼ ਕਰ, ਰਾਤ ਨੂੰ ਇਕੱਲਿਆਂ ਸਫਰ ਕਰਦੀਆਂ ਹਨ।
ਇਸ ਸਰਵੇ ਅਨੁਸਾਰ, ਉਤਰ ਭਾਰਤ ਦੀ ਤੁਲਨਾ ਵਿੱਚ ਸਭ ਤੋਂ ਵੱਧ ਸੁਰੱਖਿਅਤ ਮੰਨੇ ਜਾਂਦੇ ਦੱਖਣੀ ਭਾਰਤ ਵਿੱਚ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਜ਼ਿਆਦਾ ਸਹਿਜ ਮਹਿਸੂਸ ਕਰਦੀਆਂ ਹਨ।
ਇਸੇ ਸਰਵੇ ਦੇ ਅੰਕੜਿਆਂ ਅਨੁਸਾਰ ਜਿਥੇ ਪੰਜਾਬ (66 ਪ੍ਰਤੀਸ਼ਤ), ਤੇਲੰਗਾਨਾ (60 ਪ੍ਰਤੀਸ਼ਤ), ਕੇਰਲ (58 ਪ੍ਰਤੀਸ਼ਤ), ਤਮਿਲਨਾਡੂ (55 ਪ੍ਰਤੀਸ਼ਤ) ਅਤੇ ਆਂਧਰਾ ਪ੍ਰਦੇਸ਼ (53 ਪ੍ਰਤੀਸ਼ਤ) ਰਾਜਾਂ ਵਿੱਚ ਔਰਤਾਂ ਦੇ ਇਕੱਲਿਆਂ ਘੁੰਮਣ ਦੀ ਔਸਤ ਦੇਸ਼ ਦੀ ਸਮੁਚੀ ਔਸਤ ਤੋਂ ਕਿਤੇ ਵੱਧ ਹੈ, ਉਥੇ ਹੀ ਦਿੱਲੀ (10 ਪ੍ਰਤੀਸ਼ਤ), ਹਰਿਆਣਾ ਤੇ ਬਿਹਾਰ (13 ਪ੍ਰਤੀਸ਼ਤ), ਸਿਕਿੱਮ (15 ਪ੍ਰਤੀਸ਼ਤ) ਤੇ ਮਣੀਪੁਰ (16 ਪ੍ਰਤੀਸ਼ਤ) ਰਾਜ ਉਨ੍ਹਾਂ ਤੋਂ ਬਹੁਤ ਹੀ ਪਿਛੜੇ ਹੋਏ ਹਨ।
ਪੜ੍ਹੋ: 52 ਪ੍ਰਤੀਸ਼ਤ ਬਜ਼ੁਰਗ ਹੋ ਰਹੇ ਹਨ ਸ਼ੋਸ਼ਣ ਦਾ ਸ਼ਿਕਾਰ: ਸਰਵੇ
ਜੇ ਵੱਖ-ਵੱਖ ਰਾਜਾਂ ਦੇ ਉਪਰ ਦਿੱਤੇ ਅੰਕੜਿਆਂ ਉਪਰ ਨਜ਼ਰ ਮਾਰੀ ਜਾਏ ਤਾਂ ਇਹ ਗੱਲ ਸਪਸ਼ਟ ਹੋ, ਉਭਰ ਕੇ ਸਾਹਮਣੇ ਆ ਜਾਂਦੀ ਹੈ ਕਿ ਪੰਜਾਬ ਦੀਆਂ ਔਰਤਾਂ ਰਾਤ-ਭਰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ ਹਨ, ਜਦਕਿ ਦੇਸ਼ ਦੀ ਰਾਜਧਾਨੀ ਦਿੱਲੀ ਸਭ ਤੋਂ ਹੇਠਾਂ ਹੈ।
…ਅਤੇ ਅੰਤ ਵਿੱਚ: ਜਿਵੇਂ ਕਿ ਉਪਰ ਜ਼ਿਕਰ ਕੀਤਾ ਗਿਆ ਹੈ ਕਿ ਸਵੇਰੇ, ਜਦੋਂ ਪਹਿਲੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਕਿਸੇ ਵੀ ਦਿਨ ਦੇ ਅਖ਼ਬਾਰ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋਟੀਆਂ-ਮੋਟੀਆਂ ਸੁਰਖੀਆਂ ਔਰਤਾਂ ਦੇ ਅਗਵਾ, ਬਲਾਤਕਾਰ, ਬਲਾਤਕਾਰ ਤੋਂ ਬਾਅਦ ਉਨ੍ਹਾਂ ਦਾ ਕਤਲ ਕਰ ਦਿੱਤੇ ਜਾਣ ਅਤੇ ਅਜਿਹੀਆਂ ਹੀ ਘਟਨਾਵਾਂ ਨਾਲ ਸੰਬੰਧਤ ਅਦਾਲਤਾਂ ਵਿੱਚ ਚੱਲਣ ਵਾਲੇ ਮੁਕੱਦਮਿਆਂ ਦੀਆਂ ਦੋ-ਚਾਰ ਖ਼ਬਰਾਂ ਛਪੀਆਂ ਹੋਈਆਂ ਨਾ ਹੋਣ। ਇਨ੍ਹਾਂ ਖ਼ਬਰਾਂ ਤੋਂ ਇਉਂ ਜਾਪਣਾ ਸੁਭਾਵਕ ਹੈ ਕਿ ਬਲਾਤਕਾਰ ਦੇ ਮੁਕੱਦਮਿਆਂ ਵਿੱਚ ਦਿਨ-ਬ-ਦਿਨ ਵਾਧਾ ਹੀ ਹੁੰਦਾ ਜਾ ਰਿਹਾ ਹੈ।
ਦੱਸਿਆ ਗਿਆ ਹੈ ਕਿ ਇਨ੍ਹੀਂ ਦਿਨੀਂ ਇਸ ਦਾ ਇੱਕ ਹੋਰ ਪਹਿਲੂ ਸਾਹਮਣੇ ਉਭਰ ਕੇ ਆਇਆ ਹੈ। ਉਹ ਇਉਂ ਕਿ ਬੀਤੇ ਛੇ ਮਹੀਨਿਆਂ ਵਿੱਚ 45 ਪ੍ਰਤੀਸ਼ਤ ਅਜਿਹੇ ਮਾਮਲੇ ਅਦਾਲਤਾਂ ਸਾਹਮਣੇ ਆਏ, ਜਿਨ੍ਹਾਂ ਅਨੁਸਾਰ ਸ਼ਿਕਾਇਤ ਕਰਨ ਵਾਲੀਆਂ ਔਰਤਾਂ ਅਸਲ ਵਿੱਚ ਬਲਾਤਕਾਰ ਪੀੜਤਾਂ ਸਨ ਹੀ ਨਹੀਂ, ਸਗੋਂ ਛੋਟੀਆਂ-ਮੋਟੀਆਂ ਘਰੇਲੂ ਗੱਲਾਂ 'ਤੇ ਗੁੱਸੇ ਹੋ, ਉਨ੍ਹਾਂ ਬਲਾਤਕਾਰ ਦਾ ਮਾਮਲਾ ਦਰਜ ਕਰਵਾ ਦਿੱਤਾ।
ਦੱਸਿਆ ਗਿਆ ਹੈ ਕਿ ਦਿੱਲੀ ਦੀਆਂ ਛੇ ਜ਼ਿਲ੍ਹਾ ਅਦਾਲਤਾਂ ਦੇ ਰਿਕਾਰਡ ਦੀ ਛਾਣਬੀਣ ਕੀਤੇ ਜਾਣ 'ਤੇ ਮਿਲੇ ਅੰਕੜੇ ਦੱਸਦੇ ਹਨ ਕਿ ਅਦਾਲਤਾਂ ਵਿੱਚ ਚੱਲ ਰਹੇ ਬਲਾਤਕਾਰ ਦੇ ਮਾਮਲਿਆਂ ਵਿਚੋਂ 70 ਪ੍ਰਤੀਸ਼ਤ ਮਾਮਲੇ ਤਾਂ ਅਦਾਲਤਾਂ ਵਿੱਚ ਸਾਬਤ ਹੀ ਨਹੀਂ ਹੋ ਪਾਉਂਦੇ, ਜਦਕਿ 45 ਪ੍ਰਤੀਸ਼ਤ ਮਾਮਲੇ ਅਜਿਹੇ ਹੁੰਦੇ ਹਨ, ਜਿਨ੍ਹਾਂ ਵਿੱਚ ਮੁਕੱਦਮਾ ਦਰਜ ਕਰਵਾਉਣ ਵਾਲੀ ਔਰਤ ਘਟਨਾ ਦੇ ਕੁਝ ਹੀ ਦਿਨਾਂ ਦੇ ਅੰਦਰ ਗੁੱਸਾ ਸ਼ਾਂਤ ਹੋ ਜਾਣ 'ਤੇ ਦੋਸ਼ੀ ਨੂੰ ਬਚਾਉਣ ਲਈ ਅਦਾਲਤ ਪਹੁੰਚ ਜਾਂਦੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback