Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਦਿੱਲੀ ਵਿੱਚ ਪੰਜਾਬੀ ਭਾਸ਼ਾ ਦੀ ਦਸ਼ਾ ਤੇ ਉਸਦੇ ਸਨਮਾਨ ਦੀ ਗਲ (ਜਸਵੰਤ ਸਿੰਘ 'ਅਜੀਤ')


    
  

Share
  
ਦਿੱਲੀ ਪ੍ਰਦੇਸ਼ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਦੇਸ਼ ਦੀ ਦੂਜੀ ਰਾਜ ਭਾਸ਼ਾ ਹੋਣ ਦਾ ਸਵਿਧਾਨਕ ਅਧਿਕਾਰ ਤੇ ਸਨਮਾਨ ਮਿਲਿਆਂ ਕਈ ਦਹਾਕੇ ਬੀਤ ਗਏ ਹੋਏ ਹਨ। ਪ੍ਰੰਤੂ ਅਜੇ ਤਕ ਉਹ ਪਹਿਲਾਂ ਵਾਂਗ ਹੀ ਅਣਗੌਲੀ ਕੀਤੀ ਜਾਂਦੀ ਭਟਕਦੀ ਵਿਖਾਈ ਦੇ ਰਹੀ ਹੈ। ਇਸਦਾ ਕਾਰਣ ਸ਼ਾਇਦ ਇਹੀ ਹੈ ਕਿ ਸੰਵਿਧਾਨਕ ਸਨਮਾਨ ਅਤੇ ਅਧਿਕਰ ਮਿਲਿਆਂ ਦਹਾਕੇ ਬੀਤ ਜਾਣ ਦੇ ਬਾਅਦ ਵੀ ਉਸਨੂੰ ਮਿਲੇ ਹੋਏ ਅਧਿਕਾਰ ਤੇ ਸਨਮਾਨ ਤੋਂ ਵਾਝਿਆਂ ਰਖਿਆ ਗਿਆ ਹੋਇਆ ਹੈ। ਮਤਲਬ ਇਹ ਕਿ ਅਜੇ ਤਕ ਨਾ ਤਾਂ ਦਿੱਲੀ ਸਰਕਾਰ ਦੇ ਸਕਤਰੇਤ ਵਿੱਚ ਪੰਜਾਬੀ ਨੂੰ ਉਸਦਾ ਬਣਦਾ ਅਦਿਕਾਰ ਦਿੱਤਾ ਗਿਆ ਹੈ ਅਤੇ ਨਾ ਹੀ ਦਿੱਲੀ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਵਿੱਚ ਲਿਖੇ ਪਤੱਰ ਸਵੀਕਾਰ ਕਰਨ ਅਤੇ ਉਨ੍ਹਾਂ ਦਾ ਪੰਜਾਬੀ ਵਿੱਚ ਜਵਾਬ ਦੇਣ ਦੇ ਲਈ ਲੋੜੀਂਦੇ ਸਟਾਫ ਦਾ ਕੋਈ ਪ੍ਰਬੰਧ ਕੀਤਾ ਗਿਆ ਹੇ, ਜਦਕਿ ਅਜਿਹਾ ਕਰਨਾ ਦੂਜੀ ਰਾਜ ਭਾਸਾ ਹੋਣ ਦੇ ਮਿਲੇ ਅਧਿਕਾਰ ਨੂੰ ਅਮਲ ਵਿੱਚ ਲਿਆਉਣ ਲਈ ਬਹੁਤ ਹੀ ਜ਼ਰੂਰੀ ਹੈ।
ਇਥੋਂ ਤਕ ਕਿ ਦਿੱਲੀ ਸਰਕਾਰ ਵਲੋਂ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪਸਾਰ ਕਰਨ ਦੇ ਨਾਂ 'ਤੇ ਗਠਤ ਕੀਤੀ ਗਈ ਹੋਈ ਪੰਜਾਬੀ ਅਕਾਦਮੀ ਵਲੋਂ ਵੀ ਆਪਣੀ ਸਰਕਾਰ ਨੂੰ ਇਸ ਪਾਸੇ ਸਾਰਥਕ ਕਦਮ ਚੁਕਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਕੋਈ ਪਹਿਲ ਨਹੀਂ ਕੀਤੀ ਗਈ। ਉਸਨੇ ਆਪਣੇ ਆਪਨੂੰ ਵੀ ਕੇਵਲ ਸੈਮੀਨਾਰਾਂ, ਅਜ਼ਾਦੀ ਦਿਵਸ ਤੇ ਗਣਤੰਤਰਤਾ ਦਿਵਸ 'ਤੇ ਕਵੀ ਦਰਬਾਰ ਆਯੋਜਿਤ ਕਰਨ, ਛੁਟੀਆਂ ਵਿੱਚ ਪੰਜਾਬੀ ਪੜ੍ਹਾਉਣ ਦੀਆਂ ਕੁਝ ਕਲਾਸਾਂ ਲਗਾਣ, (ਜਦਕਿ ਛੁਟੀਆਂ ਵਿੱਚ ਇਸ ਅਕਾਦਮੀ ਨਾਲੋਂ ਕਿਤੇ ਬਹੁਤ ਹੀ ਵੱਧ ਪੰਜਾਬੀ ਪੜ੍ਹਾਉਣ ਦੀਆਂ ਕਲਾਸਾਂ ਲਾਉਣ ਦੀ ਜ਼ਿਮੇਂਦਾਰੀ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਨਿਭਾਈ ਜਾ ਰਹੀ ਹੈ) ਤੇ ਮਾਸਿਕ ਬੈਠਕਾਂ ਕਰਨ ਆਦਿ ਤਕ ਦੇ ਰੂਟੀਨ ਕੰਮ ਕਰਨ ਤਕ ਹੀ ਸੀਮਤ ਕਰ ਰਖਿਆ ਹੈ।
ਹਾਂ, ਕੁਝ ਹੀ ਦਿਨ ਪਹਿਲਾਂ ਹੀ ਇਕ ਖਬਰ ਨਜ਼ਰਾਂ ਵਿਚੋਂ ਗੁਜ਼ਰੀ ਹੈ, ਜਿਸ ਅਨੁਸਾਰ ਇਸ ਅਕਾਦਮੀ ਵਲੋਂ ਦਿੱਲੀ ਦੇ ਸਮੂਹ ਸਕੁਲਾਂ 'ਚ ਪੰਜਾਬੀ ਭਾਸ਼ਾ ਵਿੱਚ ਇੰਟਰ-ਸਕੂਲ ਲੇਖ ਮੁਕਾਬਲੇ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ ਦਸਿਆ ਗਿਆ ਹੇ। ਇਹ ਵੀ ਦਸਿਆ ਗਿਆ ਹੈ ਕਿ ਇਸ ਸਬੰਧ ਵਿੱਚ ਐਜੂਕੇਸ਼ਨਲ ਡਾਇਰੈਕਟੋਰੇਟ (ਡੀਓਈ) ਦੀ ਸਕੂਲ ਬ੍ਰਾਂਚ ਵਲੋਂ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੰਜਾਬੀ ਲੇਖ ਮੁਕਾਬਲੇ ਦਾ ਆਯੋਜਨ ਕਰਨ ਦੀ ਜਾਣਕਾਰੀ ਦਿਤੀ ਗਈ ਹੈ। ਦਸਿਆ ਗਿਆ ਹੈ ਕਿ ੧੬, ੧੭, ੨੦, ੨੧ ਅਤੇ ੨੩ ਅਗਸਤ ਨੂੰ ਆਯੋਜਿਤ ਹੋਣ ਜਾ ਰਹੇ ਇਸ ਮੁਕਾਬਲੇ ਵਿੱਚ ਹਿਸਾ ਲੈਣ ਲਈ ਬਚਿਆਂ ਨੂੰ ਪ੍ਰੇਰਿਤ ਕਰਨ ਲਈ ਵੀ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ। ਸੂਆਲ ਉਠਦਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਾਏ ਜਾਣ ਦਾ ਕੋਈ ਪ੍ਰਬੰਧ ਹੀ ਨਹੀਂ, ਉਨ੍ਹਾਂ ਸਕੂਲਾਂ ਦੇ ਕਿਹੜੇ ਬੱਚੇ ਇਸ ਪੰਜਾਬੀ ਭਾਸ਼ਾ ਦੇ ਲੇਖ ਮੁਕਾਬਲੇ ਵਿੱਚ ਹਿਸਾ ਲੈਣਗੇ ਜਾਂ ਹਿਸਾ ਲੈਣ ਲਈ ਤਿਆਰ ਹੋਣਗੇ? ਥੇ ਇਹ ਗਲ ਵੀ ਵਰਨਣਯੋਗ ਹੈ ਕਿ ਇਸ ਪੰਜਾਬੀ ਅਕਾਦਮੀ ਦੇ ਮੁਖੀ ਸ. ਜਰਨੈਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਮੈਂਬਰ ਬਹੁਤ ਹੀ ਉਤਸਾਹੀ ਹਨ, ਪ੍ਰੰਤੂ ਜਾਪਦਾ ਹੈ ਕਿ ਉਹ ਵੀ ਲੂਣ ਦੀ ਖਾਣ ਵਿੱਚ ਦਾਖਲ ਹੋ, ਲੂਣ ਹੀ ਬਣ ਕੇ ਰਹਿ ਗਏ ਹਨ। ਇਸਤੋਂ ਇਲਾਵਾਂ ਦਿੱਲੀ ਦੀਆਂ ਹੋਰ ਪੰਜਾਬੀ ਭਾਸ਼ਾਈ ਸਭਾਵਾਂ ਵੀ, ਆਪਣੇ ਮਾਸਕ ਸਮਾਗਮਾਂ ਦੇ ਆਯੋਜਨ ਕਰਨ ਵਿੱਚ ਰੁਝਿਆਂ ਹੋਣ ਦੇ ਨਾਲ ਪੰਜਾਬੀ ਦੇ ਅਧਿਅਪਕਾਂ ਦੀ ਲੋੜੀਂਦੀ ਭਰਤੀ ਨਾ ਹੋਣ ਅਤੇ ਕੰਮ ਕਰ ਰਹੇ ਅਧਿਆਪਕਾਂ ਦੇ ਸੇਵਾ-ਮੁਕਤ ਜਾਂ ਬਦਲੀਆਂ ਹੋਣ ਕਾਰਣ ਖਾਲੀ ਹੋਣ ਵਾਲੀਆਂ ਪੋਸਟਾਂ ਨਾ ਭਰੇ ਜਾਣ ਵਿਰੁਧ ਅਵਾਜ਼ ਤਾਂ ਉਠਾਂਦੀਆਂ ਹਨ, ਪ੍ਰੰਤੂ ਪੰਜਾਬੀ ਭਾਸ਼ਾਂ ਨੂੰ ਦੂਸਰੀ ਰਾਜ ਭਾਸ਼ਾ ਹੋਣ ਦੇ ਮਿਲੇ ਹੋਏ ਅਧਿਕਾਰ ਪੁਰ ਅਮਲ ਕਰਵਾਏ ਜਾਣ ਪ੍ਰਤੀ ਆਪਣੀ ਜ਼ਿਮੇਂਦਾਰੀ ਨਿਭਾਉਣ ਦੇ ਮਾਮਲੇ ਵਿੱਚ ਬਿਲਕੁਲ ਹੀ ਉਦਾਸੀਨ ਨਜ਼ਰ ਆਉਂਦੀਆਂ ਹਨ। ਉਹ ਇਹ ਗਲ ਸੋਚਣ ਤੇ ਸਮਝਣ ਲਈ ਤਿਆਰ ਨਹੀਂ ਕਿ ਜੇ ਪੰਜਾਬੀ ਭਾਸ਼ਾ ਨੂੰ ਰਾਜ ਦੀ ਦੂਸਰੀ ਰਾਜ ਭਾਸ਼ਾ ਹੋਣ ਦੇ ਮਿਲੇ ਸੰਵਿਧਾਨਕ ਅਧਿਕਾਰ ਪੁਰ ਅਮਲ ਸ਼ੁਰੂ ਹੁੰਦਾ ਹੈ ਤਾਂ ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਜਾਨਣ ਵਾਲਿਆਂ ਦੀ ਮੰਗ ਲਗਾਤਾਰ ਵਧਣੀ ਸ਼ੁਰੂ ਹੋ ਜਾਇਗੀ ਅਤੇ ਫਲਸਰੂਪ ਇਸ ਮੰਗ ਨੂੰ ਪੂਰਿਆਂ ਕਰਨ ਲਈ, ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਮੰਗ ਵੀ ਵਧੇਗੀ। ਫਲਸਰੂਪ ਇਸ ਵਧਣ ਵਾਲੀ ਮੰਗ ਨੂੰ ਪੂਰਿਆਂ ਕਰਨ ਲਈ ਦਿੱਲੀ ਸਰਕਾਰ ਨੂੰ ਲੋੜੀਂਦੇ ਪੰਜਾਬੀ ਅਧਿਆਪਕਾਂ ਦੀ ਭਰਤੀ ਕਰਨ 'ਤੇ ਮਜਬੂਰ ਹੋਣਾ ਪਵੇਗਾ। ਜਿਸ ਨਾਲ ਪੰਜਾਬੀ ਅਧਿਆਪਕਾਂ ਦੀ ਘਾਟ ਦੀ ਸ਼ਿਕਾਇਤ ਕਰਨ ਵਾਲਿਆਂ ਦੀ ਸ਼ਿਕਾਇਤ ਦੂਰ ਹੋਣੀ ਸ਼ੁਰੂ ਹੋ ਜਾਇਗੀ।

Mobile : + 91 95 82 71 98 90 E-mail : jaswantsinghajit@gmail.com
Address : Jaswant Singh ‘Ajit’, Flat No. 51, Sheetal Apartment, Plot No. 12,
Sector – 14, Rohini, DELHI-110085
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ