Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਸਰਦੀਆਂ ਚ ਖਜੂਰ ਦੀ ਵਰਤੋਂ ਹੈ ਸਿਹਤ ਲਈ ਬੇਹੱਦ ਗੁਣਕਾਰੀ
ਸਰਦੀਆਂ 'ਚ ਸ਼ਕਰਕੰਦੀ ਦੀ ਤਰ੍ਹਾਂ ਖਜੂਰ ਦੀ ਡਿਮਾਂਡ ਵੀ ਵਧ ਜਾਂਦੀ ਹੈ। ਇਸ ਦਾ ਸੇਵਨ ਕੁਝ ਲੋਕ ਇੰਝ ਹੀ ਕਰਦੇ ਹਨ ਤਾਂ ਕੁਝ ਲੋਕ ਸ਼ੇਕ ਬਣਾ ਕੇ ਪੀਂਦੇ ਹਨ। ਇਸ 'ਚ ਆਇਰਨ, ਮਿਨਰਲ, ਕੈਲਸ਼ੀਅਮ, ਅਮੀਨੋ ਐਸਿਡ, ਫਾਸਫੋਰਸ ਅਤੇ ਵਿਟਾਮਿਨਸ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਨਾ ਸਿਰਫ ਖਾਣ 'ਚ ਸੁਆਦ ਹੁੰਦੇ ਹਨ ਸਗੋਂ ਸਰੀਰ ਲਈ ਵੀ ਬਹੁਤ ਹੀ ਫਾਇਦੇਮੰਦ ਹਨ। ਚਲੋ ਅੱਜ ਅਸੀਂ ਤੁਹਾਨੂੰ ਉਨ੍ਹਾਂ ਅਣਗਿਣਤ ਫਾਇਦਿਆਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਜਾਣਨ ਦੇ ਬਾਅਦ ਤੁਸੀਂ ਵੀ ਖਜੂਰ ਖਾਣਾ ਸ਼ੁਰੂ ਕਰ ਦਿਓਗੇ।
1. ਡਾਇਬਿਟੀਜ਼
ਖਜੂਰ 'ਚ ਗਲੂਕੋਜ਼ ਅਤੇ ਫ੍ਰਕਟੋਜ਼ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਨਾਲ ਡਾਇਬਿਟੀਜ਼ ਕੰਟਰੋਲ 'ਚ ਰਹਿੰਦੀ ਹੈ ਅਤੇ ਇਮਿਊਨ ਪਾਵਰ ਬੂਸਟ ਹੁੰਦੀ ਹੈ।
2. ਕੋਲੈਸਟਰੋਲ
ਇਕ ਖਜੂਰ 'ਚ 23 ਕੈਲੋਰੀ ਮਿਲਦੀ ਹੈ, ਜਿਸ ਨਾਲ ਕੋਲੈਸਟਰੋਲ ਲੈਵਲ ਠੀਕ ਰਹਿੰਦਾ ਹੈ। ਇਸ ਤੋਂ ਇਲਾਵਾ ਸੈੱਲ ਡੈਮੇਜ਼, ਕੈਂਸਰ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਲਈ ਖਜੂਰ ਦਾ ਸੇਵਨ ਕਾਫੀ ਫਾਇਦੇਮੰਦ ਹੁੰਦਾ ਹੈ।
3. ਐਨਰਜੀ
ਖਜੂਰ 'ਚ ਫਾਈਬਰ, ਆਇਰਨ, ਕੈਲਸ਼ੀਅਮ, ਵਿਟਾਮਿਨ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰਦੀਆਂ 'ਚ ਸਰੀਰ 'ਚ ਗਰਮਾਹਟ ਪੈਦਾ ਕਰਨ ਦੇ ਨਾਲ-ਨਾਲ ਐਨਰਜੀ ਵੀ ਪ੍ਰਦਾਨ ਕਰਦੇ ਹਨ।
4. ਡਾਈਜੇਸ਼ਨ ਸਿਸਟਮ
ਖਜੂਰ 'ਚ ਪ੍ਰੋਟੀਨ ਹੁੰਦਾ ਹੈ ਜਿਸ ਨਾਲ ਡਾਈਜੇਸ਼ਨ ਸਿਸਟਮ ਬਿਹਤਰ ਬਣਿਆ ਰਹਿੰਦਾ ਹੈ। ਇਸ ਨੂੰ ਖਾਣ ਨਾਲ ਐਸਿਡਿਟੀ ਦੀ ਸਮੱਸਿਆ ਨਹੀਂ ਹੁੰਦੀ। ਜੇਕਰ ਤੁਸੀਂ ਵੀ ਅਕਸਰ ਐਸਿਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਰੋਜ਼ਾਨਾ ਉਠ ਕੇ ਖਾਲੀ ਪੇਟ ਖਜੂਰ ਖਾਓ।
5. ਮਜ਼ਬੂਤ ਹੱਡੀਆਂ
ਖਜੂਰ 'ਚ ਮੈਗਨੀਜ਼, ਕਾਪਰ ਅਤੇ ਮੈਗਨੀਸ਼ੀਅਮ ਹੁੰਦਾ ਹੈ ਜਿਸ ਦੀ ਮਾਤਰਾ ਸਰੀਰ 'ਚ ਜਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਖਜੂਰ ਖਾਣ ਵਾਲੇ ਲੋਕਾਂ ਨੂੰ ਬੁਢਾਪੇ 'ਚ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
6. ਅਸਥਮਾ
ਅਸਥਮਾ ਮਰੀਜ਼ਾਂ ਨੂੰ ਸਰਦੀਆਂ ਦੇ ਮੌਸਮ 'ਚ ਸਾਹ ਸਬੰਧੀ ਕਈ ਸਮੱਸਿਆਵਾਂ ਹੁੰਦੀਆਂ ਹਨ। ਅਜਿਹੇ 'ਚ ਰੋਜ਼ ਸਵੇਰੇ ਅਤੇ ਸ਼ਾਮ 2-3 ਖਜੂਰ ਖਾਣ ਨਾਲ ਅਸਥਮਾ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
7. ਜ਼ੁਕਾਮ ਤੋਂ ਰਾਹਤ
ਸਰਦੀ-ਜ਼ੁਕਾਮ ਤੋਂ ਰਾਹਤ ਪਾਉਣ ਲਈ 2-3 ਖਜੂਰ, ਕਾਲੀ ਮਿਰਚ ਅਤੇ ਇਲਾਇਚੀ ਨੂੰ ਪਾਣੀ 'ਚ ਉਬਾਲ ਲਓ। ਇਸ ਪਾਣੀ ਨੂੰ ਸੌਣ ਤੋਂ ਪਹਿਲਾਂ ਪੀਓ। ਇਸ ਨਾਲ ਕਾਫੀ ਰਾਹਤ ਮਿਲਦੀ ਹੈ।
8. ਕਬਜ਼ ਤੋਂ ਰਾਹਤ
ਖਜੂਰ ਫਾਈਬਰ ਨਾਲ ਭਰਪੂਰ ਹੈ ਜੋ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ। ਜੇਕਰ ਤੁਹਾਨੂੰ ਅਕਸਰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰਾਤ ਨੂੰ ਖਜੂਰ ਪਾਣੀ 'ਚ ਭਿਓਂ ਕੇ ਰੱਖ ਦਿਓ। ਸਵੇਰੇ ਉਨ੍ਹਾਂ ਖਜੂਰਾਂ ਦਾ ਸ਼ੇਕ ਬਣਾ ਕੇ ਖਾਲੀ ਪੇਟ ਪੀਓ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback