Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ-ਕੰਵਲਜੀਤ ਕੌਰ ਢਿੱਲੋਂ


    
Indo Canadian Post Indo Canadian Post
  

Share
  ਜਦੋ ਵੀ ਕਦੀ ਹਰ ਛੋਟੇ ਜਾਂ ਵੱਡੇ ਵਿਅਕਤੀ ਦੀ ਜ਼ਿੰਦਗੀ ਵਿੱਚ ਦਾਨ ਕਰਨ ਦਾ ਸਮਾਂ ਆਉਂਦਾ ਹੈ ਤਾਂ ਹਰ ਇਨਸਾਨ ਆਪਣੀ ਹੈਸੀਅਤ ਮੁਤਾਬਕ ਦਾਨ ਕਰਨ ਲੱਗਿਆ ਵੀ ਕਈ ਵਾਰ ਸੋਚਦਾ ਹੈ। ਸਿਆਣਿਆ ਦਾ ਕਥਨ ਹੈ ਕਿ ਸਰੀਰ ਵੇਖ ਕੇ ਇਸ਼ਨਾਨ ਅਤੇ ਹੈਸੀਅਤ ਵੇਖ ਕੇ ਦਾਨ। ਪਰੰਤੂ ਇੱਕ ਵਾਰ ਵੀ ਨਹੀਂ ਸੋਚਿਆ ਉਸ ਰਹਿਬਰ ਨੇ ਆਪਣੀ ਕੌਮ ਅਤੇ ਦੇਸ਼ ਵਾਸਤੇ ਆਪਣਾ ਸਰਬੰਸ ਦਾਨ ਕਰਨ ਲੱਗਿਆ। ਕਲਯੁੱਗ ਦੇ ਮਹਾਨ ਰਹਿਬਰੀ ਪੁਰਸ਼ ਕਲਮ ਅਤੇ ਤਲਵਾਰ ਦੇ ਧਨੀ ਸਾਹਿਬੇ ਕਮਾਲ , ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਸਨ ਇਹੋ ਜਿਹੇ ਮਹਾਨ ਇਨਸਾਨ । ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈ : ਨੂੰ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਗ੍ਰਹਿ ਵਿਖੇ ਪਟਨਾ ਸਾਹਿਬ ਜੀ ਦੀ ਪਵਿੱਤਰ ਧਰਤੀ 'ਤੇ ਹੋਇਆ । ਗੁਰੂ ਜੀ ਦੇ ਅਲੌਕਿਕ ਰੂਪ ਦਾ ਪਤਾ ਤਾ ਬਚਪਨ ਵਿੱਚ ਹੀ ਲੱਗ ਗਿਆ ਸੀ, ਜਦੋਂ ਆਪ ਨੇ ਸਈਅਦ ਪੀਰ ਭੀਖਮ ਸ਼ਾਹ ਦੁਆਰਾ ਲਿਆਦੇ ਦੋਹਾਂ ਕਟੋਰਿਆਂ ਤੇ ਦੋਵੇ ਹੱਥ ਰੱਖ ਕੇ ਸਰਬ - ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ। 9 ਸਾਲ ਦੀ ਬਾਲ ਉਮਰ ਵਿੱਚ ਆਪਣੇ ਪਿਤਾ ਨੂੰ ਮਜ਼ਲੂਮਾਂ ਦੀ ਰੱਖਿਆ ਕਰਨ ਲਈ ਕੁਰਬਾਨ ਹੋਣ ਲਈ ਤੋਰਨਾ ਵੀ ਕਿਸੇ ਆਮ ਬਾਲਕ ਦੇ ਵੱਸ ਦੀ ਗੱਲ ਨਹੀਂ ਸੀ।
ਸਿੱਖ ਧਰਮ ਦੀ ਸਥਾਪਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਕੀਤੀ ਗਈ ਸੀ। ਪਰ ਸਿੱਖਾਂ ਨੂੰ ਸਿੰਘ ਸਜਾਉਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਨ। ਗੁਰੂ ਜੀ ਨੇ 13 ਅਪ੍ਰੈਲ 1699 ਈ: ਨੂੰ ਸ੍ਰੀ ਕੇਸਗੜ• ਦੀ ਪਾਵਨ ਧਰਤੀ ਤੇ ਦੀਵਾਨ ਸਜਾਏ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਹੋਏ ਸ਼ਰਧਾਲੂਆਂ ਕੋਲੋ ਸੀਸ ਦੀ ਮੰਗ ਕੀਤੀ । ਸੀਸ ਦੇਣ ਲਈ ਤੱਤਪਰ ਹੋਏ ਪਹਿਲੇ ਪੰਜ ਸ਼ਰਧਾਲੂ ਖੰਡੇ ਬਾਟੇ ਦੀ ਪਾਹੁਲ ਲੈ ਕੇ ਪੰਜ ਪਿਆਰੇ ਅਖਵਾਏ। ਗੁਰੂ ਜੀ ਨੇ ਪੰਜ ਪਿਆਰਿਆ ਨੂੰ ਇੱਕੋ ਬਾਟੇ ਵਿੱਚੋਂ ਅੰਮ੍ਰਿ੍ਰਤ ਛਕਾ ਕੇ ਊਚ -ਨੀਚ ਦੇ ਭੇਦ ਭਾਵ ਨੂੰ ਖਤਮ ਕਰ ' ਮਾਨਸ ਕੀ ਜਾਤ ਸਭੈ ਏਕੋ ਪਹਿਚਾਬੋ ' ਦੇ ਸਿਧਾਂਤ ਨੂੰ ਲੋਕਾਂ ਦੇ ਸਹਾਮਣੇ ਲਿਆਦਾਂ । ਪੰਜਾਂ ਪਿਆਰਿਆ ਵਿੱਚ ਭਾਈ ਦਇਆ ਸਿੰਘ , ਭਾਈ ਧਰਮ ਸਿੰਘ , ਭਾਈ ਹਿੰਮਤ ਸਿੰਘ , ਭਾਈ ਮੋਹਕਮ ਸਿੰਘ ਅਤੇ ਭਾਈ ਸਾਹਿਬ ਸਿੰਘ ਜੀ ਸਨ। ਪੰਜ ਪਿਆਰਿਆ ਕੋਲੋ ਗੁਰੂ ਜੀ ਨੇ ਆਪ ਅੰਮ੍ਰਿਤ ਛੱਕਿਆ ਅਤੇ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਸੱਜ ਗਏ। ਗੁਰੂ ਜੀ ਨੇ ਪੰਜਾਂ ਪਿਆਰਿਆਂ ਕੋਲੋਂ ਅੰ੍ਰਮਿਤ ਛੱਕ 'ਆਪੇ ਗੁਰ ਚੇਲਾ' ਦੇ ਕਥਨ ਨੂੰ ਸਹੀ ਕਰ ਵਿਖਾਇਆ।
ਗੁਰੂ ਗੋਬਿੰਦ ਸਿੰਘ ਜੀ ਜਿੱਥੇ ਇੱਕ ਸੰਤ ਸਨ ਉਥੇ ਇੱਕ ਸਿਪਾਹੀ ਵੀ ਸਨ। ਉਹ ਇੱਕ ਮਹਾਨ ਯੋਧਾ ਵੀ ਸਨ। ਉਹਨਾਂ ਨੇ ਮਜ਼ਲੂਮਾਂ ਦੀ ਰੱਖਿਆ ਕਰਨ ਲਈ ਕਈ ਲੜਾਈਆਂ ਲੜੀਆਂ । ਇਹਨਾਂ ਵਿੱਚ ਅਨੰਦਪੁਰ ਸਾਹਿਬ ਦੀ ਲੜਾਈ , ਭੰਗਾਣੀ ਦਾ ਯੁੱਧ, ਚਮਕੌਰ ਦੀ ਲੜਾਈ ਅਤੇ ਖਿਦਰਾਣੇ ਦੀ ਢਾਬ (ਮੁਕਤਸਰ) ਦੀਆ ਲੜਾਈਆਂ ਪ੍ਰਮੁੱਖ ਹਨ।ਸਰਸਾ ਨਦੀ ਪਾਰ ਕਰਦਿਆ ਆਪ ਦਾ ਸਾਰਾ ਪਰਿਵਾਰ ਆਪ ਤੋ ਵਿਛੜ ਗਿਆ। ਗੁਰੂ ਜੀ ਦੇ ਵੱਡੇ ਸਹਿਬਜ਼ਾਦੇ ਅਜੀਤ ਸਿੰਘ ਅਤੇ ਜੁਝਾਰ ਸਿੰਘ ਚਮਕੌਰ ਦੀ ਲੜਾਈ ਵਿੱਚ ਸ਼ਹੀਦ ਹੋ ਗਏ ਅਤੇ ਛੋਟੇ ਸਹਿਬਜ਼ਾਦਿਆਂ ਨੂੰ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੇ ਹੁਕਮ ਅਨੁਸਾਰ ਜਿਊਂਦੇ ਜੀਅ ਨੀਹਾਂ ਵਿੱਚ ਚਿਣਵਾਂ ਦਿੱਤਾ ਗਿਆ। ਮਾਤਾ ਗੁਜਰੀ ਜੀ ਵੀ ਸਰਹੰਦ ਵਿੱਚ ਹੀ ਸ਼ਹੀਦੀ ਪਾ ਗਏ। ਗੁਰੂ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਕੇ ਸਰਬੰਸਦਾਨੀ ਦਾ ਰੁਤਬਾ ਹਾਸਲ ਕੀਤਾ।
ਗੁਰੂ ਜੀ ਇੱਕ ਉੱਘੇ ਸਹਿਤਕਾਰ ਵੀ ਸਨ, ਸਹਿਤ ਰਚਨਾ ਵਿੱਚ ਗੁਰੂ ਜੀ ਨੇ ਬਹੁਮੱਲਾ ਯੋਗਦਾਨ ਪਾਇਆ । ਗੁਰੂ ਜੀ ਨੇ ਆਪਣੀ ਸਵੈ-ਜੀਵਨੀ ਨੂੰ ਕਲਮਬੱਧ ਕਰ 'ਬਚਿੱਤ੍ਰ ਨਾਟਕ 'ਦੀ ਰਚਨਾ ਕੀਤੀ। ਜਫ਼ਰਨਾਮਾ ਆਪ ਵੱਲੋ ਔਰਗਜੇਬ ਨੂੰ ਫ਼ਾਰਸੀ ਵਿੱਚ ਲਿੱਖੀ ਗਈ ਚਿੱਠੀ ਹੈ। ਇਸੇ ਤਰ•ਾਂ ਜਾਪੁ ਸਾਹਿਬ , ਚੰਡੀ ਦੀ ਵਾਰ ਆਪ ਦੀ ਪ੍ਰਮੁੱਖ ਰਚਨਾ ਦੇ ਵਿੱਚ ਆÀੁਂਦੇ ਹਨ। ਆਪ ਜੀ ਦੁਆਰਾ ਰਚਿਤ ਬਾਣੀ ਦਸਮ ਗੰ੍ਰਥ ਵਿੱਚ ਦਰਜ ਹੈ।
ਗੁਰੂ ਜੀ ਨੇ ਆਪਣੇ ਜੀਵਲ ਕਾਲ ਦਾ ਆਖਰੀ ਸਮਾਂ ਨਾਂਦੇੜ (ਮਹਾਂਰਾਸ਼ਟਰ )ਵਿੱਚ ਗੁਜਾਰਿਆ ਅਤੇ ਇਥੇ ਹੀ ਆਪ 1708 ਈ: ਨੂੰ ਜੋਤੀ - ਜੋਤਿ ਸਮਾਂ ਗਏ। ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਆਮ ਆਦਮੀ ਦੀ ਤਰ•ਾਂ ਆਪਣਾ ਜੀਵਨ ਬਸਰ ਕੀਤਾ । ਉਹਨਾਂ ਦੁਆਰਾ ਕੀਤੀਆ ਗਈਆਂ ਕੁਰਬਾਨੀਆਂ ਦੀ ਮਸਾਲ ਨਾ ਤਾ ਇਤਿਹਾਸ ਵਿੱਚ ਪਹਿਲਾਂ ਕਦੇ ਵੇਖਣ ਨੂੰ ਮਿਲੀ ਹੈ ਤੇ ਨਾਂ ਹੀ ਕਦੇ ਵਰਤਮਾਨ ਵਿੱਚ ਮਿਲੇਗੀ। ਉਹ ਇੱਕ ਪੂਰਨ ਇਨਸਾਨ ਸਨ। ਗੁਰੂ ਜੀ ਨੇ ਆਪਣਾ ਸਾਰਾ ਜੀਵਨ ਸੰਘਰਸ਼ ਕਰਦਿਆਂ ਹੋਇਆ ਮਨੁੱਖਤਾ ਦੇ ਭਲੇ ਲਈ ਗੁਜ਼ਾਰਿਆ। ਗੁਰੂ ਜੀ ਦੇ ਪਾਵਨ ਜਨਮ ਦਿਹਾੜੇ ਤੇ ਸਾਨੂੰ ਸਭ ਨੂੰ ਗੁਰੂ ਜੀ ਦੁਆਰਾ ਪਾਏ ਗਏ ਪੂਰਨਿਆਂ ਤੇ ਚਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਊਚ ਨੀਚ ਅਤੇ ਜਾਤ ਪਾਤ ਦੇ ਭੇਦ ਭਾਵ ਨੂੰ ਮਿਟਾ ਕੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਉਂਦੇ ਹੋਏ ਨਿਰੋਏ ਸਮਾਜ਼ ਦੀ ਸਿਰਜਣਾ ਕਰਨੀ ਚਾਹੀਦੀ ਹੈ।
ਕੰਵਲਜੀਤ ਕੌਰ ਢਿੱਲੋਂ
ਤਰਨ ਤਾਰਨ।
9478793231
mail :kanwaldhillon੧੬0gmail.com
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ