Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਇਹ ਮਨਜੀਤ ਸਿੰਘ ਵਿਰੁੱਧ ਸੋਚੀ-ਸਮਝੀ ਸਾਜ਼ਿਸ਼ ਤਾਂ ਨਹੀਂ?-ਜਸਵੰਤ ਸਿੰਘ 'ਅਜੀਤ'


    
  

Share
  
ਇਹ ਮਨਜੀਤ ਸਿੰਘ ਵਿਰੁੱਧ ਸੋਚੀ-ਸਮਝੀ ਸਾਜ਼ਿਸ਼ ਤਾਂ ਨਹੀਂ?
ਬੀਤੇ ਕੁਝ ਸਮੇਂ ਤੋਂ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਚਲ ਰਹੀ ਚਰਚਾ ਵਿੱਚ ਇਹ ਸੁਆਲ ਬਹੁਤ ਹੀ ਗੰਭੀਰਤਾ ਨਾਲ ਉਠਾਇਆ ਜਾਂਦਾ ਚਲਿਆ ਆ ਰਿਹਾ ਹੈ ਕਿ ਸ. ਮਨਜੀਤ ਸਿੰਘ ਜੀਕੇ, ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੱਜਕਲ ਜਿਸ ਗੰਭੀਰ ਅਤੇ ਤਣਾਉ-ਭਰੀ ਰਾਜਸੀ ਸਥਿਤੀ ਦਾ ਸਾਹਮਣਾ ਕਰਨ 'ਤੇ ਮਜਬੂਰ ਹੋ ਰਹੇ ਹਨ, ਕਿਧਰੇ ਉਹ ਉਨ੍ਹਾਂ ਵਿਰੁੱਧ ਅਪਨਾਈ ਗਈ ਹੋਈ ਕਿਸੇ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਤਾਂ ਨਹੀਂ? ਮੰਨਿਆ ਜਾਂਦਾ ਹੈ ਕਿ ਇਹ ਸਵਾਲ ਵਿਸ਼ੇਸ਼ ਰੂਪ ਵਿੱਚ ਉਨ੍ਹਾਂ ਸਿੱਖ ਹਲਕਿਆਂ ਵਲੋਂ ਉਠਾਇਆ ਜਾ ਰਿਹਾ ਹੈ, ਜੋ ਆਪਣੇ ਆਪਨੂੰ ਦਿੱਲੀ ਦੀ ਅਕਾਲੀ ਰਾਜਨੀਤੀ ਨਾਲ ਲੰਮੇਂ ਸਮੇਂ ਤੋਂ ਜੁੜੇ ਚਲੇ ਆਉਣ ਦਾ ਦਾਅਵਾ ਕਰਦੇ ਹਨ। ਉਹ ਇਹ ਵੀ ਮੰਨਦੇ ਹਨ ਕਿ ਸ਼ਾਇਦ ਸ. ਮਨਜੀਤ ਸਿੰਘ ਜੀਕੇ ਦੇ ਵਿਰੁਧ ਇਸ ਸਾਜ਼ਿਸ਼ ਦੀ ਪਟਕਥਾ (ਕਹਾਣੀ) ਉਸ ਸਮੇਂ ਤੋਂ ਤਿਆਰ ਕੀਤੀ ਜਾਣ ਲਗੀ ਸੀ, ਜਦੋਂ ਉਨ੍ਹਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੀਆਂ (ਸੰਨ-੨੦੧੭) ਚੋਣਾਂ ਵਿੱਚ ਹੋਈ ਰਿਕਾਰਡ ਜਿੱਤ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਜਾ ਪਾਈ ਸੀ। ਇਸਕਾ ਕਾਰਣ ਉਹ ਇਹ ਦਸਦੇ ਹਨ ਕਿ ਹਰ ਕੋਈ ਜਾਣਦਾ ਹੈ ਕਿ ਉਹ ਸਮਾਂ ਅਜਿਹਾ ਸੀ, ਜਦੋਂ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਅਤੇ ਪੰਜਾਬ ਪੁਲਿਸ ਦੇ ਉਨ੍ਹਾਂ ਦੁਖਦਾਈ ਘਟਨਾਵਾਂ ਲਈ ਦੋਸ਼ੀਆਂ ਤਕ ਪਹੁੰਚ ਪਾਣ ਵਿੱਚ ਅਸਫਲ ਰਹਿਣ ਵਿਰੁੱਧ ਸ਼ਾਂਤਮਈ ਰੋਸ ਧਰਨੇ ਦੇ, ਨਾਮ ਸਿਮਰਨ ਕਰ ਰਹੀਆਂ ਸਿੱਖ-ਸੰਗਤਾਂ ਪੁਰ ਗੋਲੀ ਚਲਾਏ ਜਾਣ ਦੀਆਂ ਵਾਪਰੀਆਂ ਘਟਨਾਵਾਂ, ਜਿਨ੍ਹਾਂ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ, ਦੇ ਲਈ ਸਮੁਚਾ ਸਿੱਖ ਜਗਤ (ਸਮੇਂ ਦੇ) ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਜ਼ਿਮਂੇਦਾਰ ਠਹਿਰਾ, ਉਨ੍ਹਾਂ ਵਿਰੁੱਧ ਮੈਦਾਨ ਵਿੱਚ ਨਿਤਰਿਆ ਹੋਇਆ ਸੀ। ਇਸੇ ਦਾ ਹੀ ਨਤੀਜਾ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸਥਿਤੀ ਦੇ ਚਲਦਿਆਂ ਇਹ ਮੰਨਿਆ ਜਾਣ ਲਗਾ ਸੀ, ਕਿ ਜੇ ਇਨ੍ਹਾਂ ਹਾਲ਼ਾਤ ਦੇ ਚਲਦਿਆਂ ਦਿੱਲੀ ਗੁਰਦੁਆਰਾ ਚੋਣਾਂ ਉਨ੍ਹਾਂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੜੀਆਂ ਜਾਂਦੀਆਂ ਹਨ ਤਾਂ ਬਾਦਲ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਥਿਤੀ ਵਿੱਚ ਦਿੱਲੀ ਪ੍ਰਦੇਸ਼ ਅਕਾਲੀ ਦਲ (ਬਾਦਲ) ਦੇ ਪ੍ਰਧਾਨ, ਸ. ਮਨਜੀਤ ਸਿੰਘ ਜੀਕੇ, ਜੋ ਉਸ ਸਮੇਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਸਨ, ਅੱਗੇ ਆਏ ਅਤੇ ਉਨ੍ਹਾਂ ਨੇ ਦਲ ਦੀ ਲੀਡਰਸ਼ਿਪ ਨੂੰ ਵਿਸ਼ਵਾਸ ਦੁਅਇਆ ਕਿ ਇਹ, ਦਿੱਲੀ ਗੁਰਦੁਆਰਾ ਚੋਣਾਂ ਦੀ ਲੜਾਈ ਉਹ ਆਪਣੇ ਬੂਤੇ ਲੜਨ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਇਸ ਲੜਾਈ ਨੂੰ ਜਿੱਤ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਦੀ ਝੋਲੀ ਵਿੱਚ ਲਿਆ ਪਾਣ ਵਿੱਚ ਸਫਲ ਹੋਣਗੇ! ਲੀਡਰਸ਼ਿਪ ਨੂੰ ਵਿਸ਼ਵਾਸ ਦੁਆ, ਸ. ਮਨਜੀਤ ਸਿੰਘ ਜੀਕੇ ਨੇ ਦਿੱਲੀ ਗੁਰਦੁਆਰਾ ਚੋਣਾਂ ਦੀ ਕਮਾਨ ਸੰਭਾਲ ਲਈ। ਇਤਿਹਾਸ ਗੁਆਹ ਹੈ ਕਿ ਸ. ਮਨਜੀਤ ਸਿੰਘ ਜੀਕੇ ਨੇ ਬਿਨਾ ਪੰਜਾਬ ਦੀ ਅਕਾਲੀ ਲੀਡਰਸ਼ਿਪ ਦੇ ਚਿਹਰਿਆਂ ਤੋਂ ਇਹ ਲੜਾਈ ਲੜੀ ਅਤੇ ਰਿਕਾਰਡ ਜਿੱਤ ਹਾਸਲ ਕੀਤੀ।
ਦਸਿਆ ਜਾਂਦਾ ਹੈ ਕਿ ਸ. ਮਨਜੀਤ ਸਿੰਘ ਜੀਕੇ ਨੂੰ ਇਸ ਗਲ ਦਾ ਮਾਣ ਸੀ ਕਿ ਦਿੱਲੀ ਦੇ ਸਿੱਖਾਂ ਨੇ ਉਨ੍ਹਾਂ ਵਿੱਚ ਉਨ੍ਹਾਂ ਦੇ ਪਿਤਾ ਜ. ਸੰਤੋਖ ਸਿੰਘ ਦੀ ਛੱਬੀ ਨੂੰ ਵੇਖਦਿਆਂ ਹੋਇਆਂ ਇਹ ਰਿਕਾਰਡ ਜਿੱਤ ਉਨ੍ਹਾਂ ਦੀ ਝੋਲੀ ਵਿੱਚ ਪਾਈ ਹੈ। ਉਨ੍ਹਾਂ ਨੂੰ ਸ਼ਾਇਦ ਇਹ ਵਿਸ਼ਵਾਸ ਵੀ ਸੀ, ਕਿ ਜਦੋਂ ਉਹ ਇਹ ਜਿੱਤ ਸ਼ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਣਗੇ ਤਾਂ ਉਨ੍ਹਾਂ (ਸ. ਸੁਖਬੀਰ ਸਿੰਘ ਬਾਦਲ) ਦੀਆਂ ਨਜ਼ਰਾਂ ਵਿੱਚ ਉਨ੍ਹਾਂ (ਸ. ਮਨਜੀਤ ਸਿੰਘ ਜੀਕੇ) ਦਾ ਕੱਦ ਵੱਧ ਜਾਇਗਾ। ਸ਼ਾਇਦ ਇਹੀ ਕਾਰਣ ਸੀ ਕਿ ਜਦੋਂ ਸ. ਮਨਜੀਤ ਸਿੰਘ ਜੀਕੇ ਨੇ ਇਹ ਜਿੱਤ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਈ ਤਾਂ ਉਸ ਸਮੇਂ ਉਨ੍ਹਾਂ ਦੇ ਚੇਹਰੇ ਪੁਰ ਜਿੱਤ ਨਾਲ ਪੈਦਾ ਹੋਏ ਆਤਮ-ਵਿਸ਼ਵਾਸ ਦੀ ਚਮਕ ਸੀ। ਅਕਾਲੀ ਰਾਜਨੀਤੀ ਪੁਰ ਤਿੱਖੀ ਨਜ਼ਰ ਰਖਣ ਵਾਲੇ ਰਾਜਨੀਤਕਾਂ ਦੀ ਗਲ ਮੰਨੀ ਜਾਏ ਤਾਂ ਜਦੋਂ ਸ. ਮਨਜੀਤ ਸਿੰਘ ਜੀਕੇ ਨੇ ਆਤਮ-ਵਿਸ਼ਵਾਸ ਨਾਲ ਇਹ ਜਿੱਤ ਸ. ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਈ ਤਾਂ ਸ. ਸੁਖਬੀਰ ਸਿੰਘ ਬਾਦਲ ਦੇ ਚੇਹਰੇ ਪੁਰ ਤਾਂ ਸ. ਮਨਜੀਤ ਸਿੰਘ ਜੀਕੇ ਪ੍ਰਤੀ ਮਾਣ ਦੀ ਭਾਵਨਾ ਵੇਖਣ ਨੂੰ ਮਿਲ ਰਹੀ ਸੀ, ਪਰ ਉਸਦੇ ਵਿਰੁੱਧ ਉਸੇ ਮੌਕੇ ਤੇ ਮੌਜੂਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਈ ਸੀਨੀਅਰ ਮੁੱਖੀਆਂ ਦੇ ਚੇਹਰਿਆਂ ਦੇ ਬਦਲ ਰਹੇ ਹਾਵਭਾਵ, ਇਸ ਗਲ ਦਾ ਸੰਕੇਤ ਦੇ ਰਹੇ ਸਨ ਕਿ ਉਨ੍ਹਾਂ ਦੇ ਦਿਲ ਵਿੱਚ ਸ. ਮਨਜੀਤ ਸਿੰਘ ਪ੍ਰਤੀ ਈਰਖਾ ਦੇ ਭਾਂਬੜ ਬਲ ਰਹੇ ਹਨ। ਜੋ ਇਸ ਗਲ ਦਾ ਸੰਕੇਤ ਸੀ ਕਿ ਉਹ ਨਾ ਤਾਂ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਪਾਰਟੀ ਨੂੰ ਦਿੱਲੀ ਗੁਰਦੁਆਰਾ ਚੋਣਾਂ ਵਿੱਚ ਮਿਲੀ ਰਿਕਾਰਡੱ ਜਿੱਤ ਤੋਂ ਖੁਸ਼ ਹਨ ਅਤੇ ਨਾ ਹੀ ਸ. ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਨੂੰ ਹੀ ਬਰਦਾਸ਼ਤ ਕਰ ਪਾ ਰਹੇ ਹਨ। ਸ਼ਾਇਦ ਉਨ੍ਹਾਂ ਨੂੰ ਲਗ ਰਿਹਾ ਸੀ ਕਿ ਇਸ ਸਫਲਤਾ ਨਾਲ ਸ. ਸੁਖਬੀਰ ਸਿੰਘ ਬਾਦਲ ਦੀਆਂ ਨਜ਼ਰਾਂ ਵਿੱਚ ਅਤੇ ਪੰਜਾਬ ਤੋਂ ਬਾਹਰ ਦੇਸ-ਵਿਦੇਸ਼ ਦੇ ਸਿੱਖਾਂ ਵਿੱਚ ਸ. ਮਨਜੀਤ ਸਿੰਘ ਜੀਕੇ ਦਾ ਕਦ ਵੱਧ ਜਾਇਗਾ ਅਤੇ ਉਨ੍ਹਾਂ ਦਾ ਛੋਟਾ ਹੋ ਜਾਇਗਾ। ਇਨ੍ਹਾਂ ਰਾਜਨੀਤਕਾਂ ਅਨੁਸਾਰ ਇਉਂ ਜਾਪ ਰਿਹਾ ਸੀ, ਕਿ ਜਿਵੇਂ ਉਹ ਇਹ ਮੰਨ ਰਹੇ ਹੋਣ ਕਿ ਇਸ ਨਲੋਂ ਤਾਂ ਚੰਗਾ ਸੀ ਕਿ ਪਾਰਟੀੱ ਦਿੱਲੀ ਗੁਰਦੁਆਰਾ ਚੋਣਾਂ ਹਾਰ ਜਾਂਦੀ। ਹਾਰ ਪੁਰ ਉਨ੍ਹਾਂ ਨੂੰ ਇਤਨਾ ਦੁਖ ਨਾ ਹੁੰਦਾ, ਜਿਤਨਾ ਉਸਦੀ ਜਿੱਤ ਪੁਰ ਉਨ੍ਹਾਂ ਨੂੰ ਹੋ ਰਿਹਾ ਹੈ।
...ਅਤੇ ਅੰਤ ਵਿੱਚ : ਬੀਤੇ ਦਿਨੀਂ ਪੰਜਾਬੀ ਦੇ ਇੱਕ ਸੀਨੀਅਰ ਪਤ੍ਰਕਾਰ ਜਤਿੰਦਰ ਪੰਨੂ ਦਾ ਇੱਕ ਵਾਇਰਲ ਵੀਡੀਓ ਵੇਖਣ ਸੁਣਨ ਨੂੰ ਮਿਲਿਆ, ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ. ਮਨਜੀਤ ਸਿੰਘ ਜੀਕੇ ਵਿਰੁਧ ਹੋ ਰਹੀ ਸੁਗਬੁਗਾਹਟ ਅਤੇ ਵਿਦੇਸ਼ਾਂ ਵਿੱਚ ਉਨ੍ਹਾਂ ਪਰ ਹੋਏ ਹਿੰਸਕ ਹਮਲਿਆਂ ਪੁਰ ਆਪਣੀ ਪ੍ਰਤਿਕ੍ਰਿਆ ਦਿੰਦਿਆਂ ਹੋਇਆਂ ਕਿਹਾ ਕਿ ਇਉਂ ਜਾਪਦਾ ਹੈ ਕਿ ਜਿਵੇਂ ਇਹ ਹਮਲੇ ਸ. ਮਨਜੀਤ ਸਿੰਘ ਪੁਰ ਬਾਹਰੋਂ ਨਹੀਂ, ਸਗੋਂ ਪਾਰਟੀ ਦੇ ਅੰਦਰੋਂ ਕਰਵਾਏ ਗਏ ਹਨ। ਜੋ ਇਸ ਗਲ ਦਾ ਸੰਕੇਤ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਗੁਰਦੁਆਰਾ ਚੋਣਾਂ ਵਿੱਚ ਜੋ ਜਿੱਤ ਹਾਸਲ ਕੀਤੀ ਹੈ ਉਸ ਨਾਲ ਉਨ੍ਹਾਂ ਦੇ ਵੱਧੇ ਕੱਦ ਨੂੰ ਪਾਰਟੀ ਦੇ ਹੀ ਕੁਝ ਮੁੱਖੀ ਸਹਿਣ ਨਹੀਂ ਕਰ ਪਾ ਰਹੇ। ਇਸਦੇ ਕੁਝ ਦਿਨਾਂ ਬਾਅਦ ਹੀ ਆਈਆਂ ਖਬਰਾਂ ਵਿੱਚ ਦਸਿਆ ਗਿਆ ਹੋਇਆ ਸੀ ਕਿ ਅਮਰੀਕਾ ਵਿੱਚ ਜੀਕੇ ਪੁਰ ਹਮਲੇ ਕਰਨੇ ਵਾਲਿਆਂ ਵਿੱਚੋਂ ਦੋ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਗਰਮ ਵਰਕਰ ਹਨ। ੦੦੦੦

Mobile : + 91 95 82 71 98 90 E-mail : jaswantsinghajit@gmail.com
Address : Jaswant Singh ‘Ajit’, Flat No. 51, Sheetal Apartment, Plot No. 12,
Sector – 14, Rohini, DELHI-110085

  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ