Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਵਿਦੇਸ਼ ਉਡਾਰੀ ਮਾਰਨ ਤੋਂ ਪਹਿਲਾਂ ਗ੍ਰਿਫਤਾਰ


    
  

Share
  ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਵਿਦੇਸ਼ ਉਡਾਰੀ ਮਾਰਨ ਤੋਂ ਪਹਿਲਾਂ ਗ੍ਰਿਫਤਾਰ
* ਐੱਸ ਟੀ ਐੱਫ ਨੇ ਵੱਡੇ ਤੜਕੇ ਹੁਸ਼ਿਆਰਪੁਰੋਂ ਜਾ ਚੁੱਕਿਆ
ਹੁਸ਼ਿਆਰਪੁਰ, 27 ਜਨਵਰੀ, (ਐਨ ਜ਼ੈਡ ਤਸਵੀਰ ਬਿਊਰੋ)- ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਸਾਲ 2015 ਵਿਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡਾਂ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕਰਦੇ ਸਿੱਖਾਂ ਉੱਤੇ ਹੋਈ ਫਾਇਰਿੰਗ ਦੇ ਕੇਸ ਵਿਚ ਮੋਗਾ ਦੇ ਉਸ ਵਕਤ ਦੇ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਇਸ ਸਾਰੇ ਕੁਝ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਚਰਨਜੀਤ ਸ਼ਰਮਾ ਨੂੰ ਐਤਵਾਰ ਤੜਕੇ ਸਾਢੇ ਚਾਰ ਵਜੇ ਹੁਸ਼ਿਆਰਪੁਰ ਵਿੱਚੋਂ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਬੇਅਦਬੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਵਿੱਚ ਵੀ ਚਰਨਜੀਤ ਸ਼ਰਮਾ ਦਾ ਨਾਂ ਆਇਆ ਸੀ ਤੇ ਫਿਰ ਬਹਿਬਲ ਕਲਾਂ ਵਿੱਚ ਰੋਸ ਕਰਦੇ ਸਿੱਖਾਂ ਉੱਤੇ ਪੁਲਸ ਗੋਲੀ ਦੇ ਕੇਸ ਵਿੱਚ ਵੀ ਉਸ ਦਾ ਨਾਂਅ ਬੋਲਦਾ ਸੀ। ਪੰਜਾਬ ਹਰਿਆਣਾ ਹਾਈ ਕੋਰਟ ਦੇ ਪਿਛਲੇ ਹਫ਼ਤੇ ਦੇ ਫ਼ੈਸਲੇ ਮਗਰੋਂ ਇਹ ਪਹਿਲੀ ਗ੍ਰਿਫਤਾਰੀ ਹੋਈ ਹੈ। ਇਸ ਤੋਂ ਪਹਿਲਾਂ ਕਈ ਸੰਮਨ ਭੇਜੇ ਜਾਣ ਦੇ ਬਾਵਜੂਦ ਚਰਨਜੀਤ ਸ਼ਰਮਾ ਇਸ ਕੇਸ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਕੋਲ ਪੇਸ਼ ਹੋਣ ਨਹੀਂ ਗਏ ਸਨ। ਪਤਾ ਲੱਗਾ ਹੈ ਕਿ ਐੱਸ ਆਈ ਟੀ ਨੇ ਓਦੋਂ ਦੇ ਥਾਣਾ ਬਾਜਾਖਾਨਾ ਮੁਖੀ ਅਮਰਜੀਤ ਸਿੰਘ ਕੁਲਾਰ ਦੇ ਫ਼ਰੀਦਕੋਟ ਵਿਚਲੇ ਮਕਾਨ ਉੱਤੇ ਵੀ ਛਾਪਾ ਮਾਰਿਆ ਸੀ, ਪਰ ਉਹ ਐੱਸ ਆਈ ਟੀ ਦੇ ਹੱਥ ਨਹੀਂ ਆਏ।
ਐੱਸ ਆਈ ਟੀ ਦੀ ਤਾਜ਼ਾ ਕਰਵਾਈ ਤੋਂ ਬਾਅਦ ਅੰਮ੍ਰਿਤਸਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਕਤੂਬਰ 2015 ਵਿਚ ਬਹਿਬਲ ਕਲਾਂ ਗੋਲੀ ਕਾਂਡ ਵਿਚ ਸਾਬਕਾ ਐੱਸ ਐੱਸ ਪੀ ਨੂੰ ਦੋਸ਼ੀ ਮੰਨਿਆ ਗਿਆ ਹੈ। ਓਥੇ ਪੁਲਿਸ ਦੀਆਂ ਗੋਲੀਆਂ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਦੱਸਣ ਅਨੁਸਾਰ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਹਾਈ ਕੋਰਟ ਤੋਂ ਪਟੀਸ਼ਨ ਰੱਦ ਹੋਣ ਪਿੱਛੋਂ ਵਿਦੇਸ਼ ਖਿਸਕਣ ਨੂੰ ਤਿਆਰ ਸੀ। ਉਸ ਕੋਲ ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਦਾ ਵੀਜ਼ਾ ਸੀ। ਇਸ ਦੌਰਾਨ ਜਦੋਂ ਐੱਸ ਆਈ ਟੀ ਨੇ ਛਾਪਾ ਮਾਰਿਆ ਤਾਂ ਚਰਨਜੀਤ ਸ਼ਰਮਾ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਫੜ ਲਿਆ ਗਿਆ ਹੈ। ਇਸ ਕਾਰਵਾਈ ਦੌਰਾਨ ਚਰਨਜੀਤ ਸ਼ਰਮਾ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ।
ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਲ 2015 ਵਿਚ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਰਿਆਂ ਤੇ ਇਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਅਫ਼ਸਰਾਂ ਵਿਰੁੱਧ ਐੱਸ ਆਈ ਟੀ ਜਾਂਚ ਦੀ ਪ੍ਰਵਾਨਗੀ ਦੇ ਦਿੱਤੀ ਸੀ। ਪੰਜਾਬ ਦੀ ਮੌਜੂਦਾ ਸਰਕਾਰ ਨੇ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨ ਦੇ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਸੀ ਤੇ ਉਸ ਦੀ ਰਿਪੋਰਟ ਜਦੋਂ ਵਿਧਾਨ ਸਭਾ ਨੇ ਪਾਸ ਕੀਤੀ ਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਦੀ ਸੀ ਬੀ ਆਈ ਨੂੰ ਸੌਂਪੀ ਹੋਈ ਜਾਂਚ ਵਾਪਸ ਲੈਣ ਬਾਰੇ ਮਤਾ ਪਾਸ ਕਰ ਦਿੱਤਾ ਸੀ। ਚਰਨਜੀਤ ਸ਼ਰਮਾ ਤੇ ਕੁਝ ਹੋਰ ਲੋਕਾਂ ਨੇ ਇਸ ਬਾਰੇ ਹਾਈ ਕੋਰਟ ਨੂੰ ਕੀਤੀਆਂ ਪਟੀਸ਼ਨਾਂ ਵਿੱਚ ਇਸ ਨੂੰ ਮੁੱਖ ਮੁੱਦਾ ਬਣਾਇਆ ਸੀ ਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਪੰਜਾਬ ਪੁਲਸ ਵਿਸ਼ੇਸ਼ ਜਾਂਚ ਟੀਮ ਵੱਲੋਂ ਨਹੀਂ, ਸੀ ਬੀ ਆਈ ਵੱਲੋਂ ਹੀ ਕੀਤੀ ਜਾਣੀ ਚਾਹੀਦੀ ਹੈ। ਹਾਈ ਕੋਰਟ ਨੇ ਪੁਲਸ ਦੀ ਜਾਂਚ ਟੀਮ ਤੋਂ ਹੀ ਜਾਂਚ ਕਰਾਏ ਜਾਣ ਨਾਲ ਸਹਿਮਤ ਹੁੰਦੇ ਹੋਏ ਇਸ ਜਾਂਚ ਦੇ ਖ਼ਿਲਾਫ਼ ਦਾਇਰ ਹੋਈਆਂ ਪੁਲਿਸ ਅਫ਼ਸਰਾਂ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।
ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕਿਉਂਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਤੋਂ ਵੀ ਕਰਵਾਈ ਸੀ, ਇਸ ਲਈ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਬਣਾਏ ਜਸਟਿਸ ਰਣਜੀਤ ਸਿੰਘ ਵਾਲੇ ਦੋਵਾਂ ਕਮਿਸ਼ਨਾਂ ਦੀਆਂ ਰਿਪੋਰਟਾਂ ਵਿਰੁੱਦ ਪੁਲਿਸ ਅਫ਼ਸਰਾਂ ਨੇ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਰਿਪੋਰਟਾਂ ਵਿਚਲੀਆਂ ਸਿਫ਼ਾਰਸ਼ਾਂ ਨੂੰ ਸਿਰਫ਼ ਸਰਕਾਰ ਨੂੰ ਦਿੱਤੇ ਨਿਰਦੇਸ਼ ਮੰਨ ਕੇ ਜਸਿਟਸ ਰਾਜਨ ਗੁਪਤਾ ਨੇ ਕਿਹਾ ਸੀ ਕਿ ਜੇ ਨਿਰਪੱਖ ਜਾਂਚ ਹੋਵੇਗੀ ਤਾਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉੱਤੇ ਕਿਸੇ ਨਾਲ ਪੱਖਪਾਤ ਦੀ ਸੰਭਾਵਨਾ ਨਹੀਂ ਹੈ। ਜਸਟਿਸ ਗੁਪਤਾ ਨੇ ਐੱਸ ਆਈ ਟੀ ਨੂੰ ਕਮਿਸ਼ਨਾਂ ਦੀਆਂ ਰਿਪੋਰਟਾਂ ਦੇ ਅਸਰ ਤੋਂ ਬਿਨਾਂ ਜਾਂਚ ਕਰਨ ਦੇ ਹੁਕਮ ਦਿੱਤੇ ਸਨ ਤੇ ਇਸ ਬਾਰੇ ਅਦਾਲਤ ਦੀ ਨਿਗਰਾਨੀ ਦੀ ਸਰਕਾਰ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਸੀ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ