Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਉੱਤੇ ਸਿਆਸੀ ਆਗੂਆਂ ਦਾ ਵੱਖੋ ਵੱਖ ਪ੍ਰਤੀਕਰਮ ਰਿਹਾ


    
  

Share
  
ਫਰੀਦਕੋਟ,(ਐਨ ਜ਼ੈਡ ਤਸਵੀਰ ਬਿਊਰੋ)- ਸਾਲ 2015 ਵਿੱਚ ਹੋਏ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤੇ ਜਾਣ ਪਿੱਛੋਂ ਵੱਖ-ਵੱਖ ਸਿਆਸੀ ਆਗੂਆਂ ਅਤੇ ਧਾਰਮਿਕ ਹਸਤੀਆਂ ਦੇ ਵੱਖੋ-ਵੱਖ ਪ੍ਰਤੀਕਰਮ ਸਾਹਮਣੇ ਆਏ ਹਨ।
ਅੱਜ ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐੱਸ ਆਈ ਟੀ ਵੱਲੋਂ ਮੋਗਾ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਬਾਰੇ ਆਖਿਆ ਹੈ ਕਿ ਐੱਸ ਆਈ ਟੀ ਦਾ ਗਠਨ ਤਾਂ ਉਨ੍ਹਾਂ ਦੀ ਸਰਕਾਰ ਦੇ ਵਕਤ ਹੀ ਹੋ ਗਿਆ ਸੀ ਤੇ ਇਹ ਜਾਂਚ ਟੀਮ ਆਪਣਾ ਕੰਮ ਕਰ ਰਹੀ ਹੈ। ਇਸ ਤੋਂ ਵੱਧ ਕਹਿਣ ਤੋਂ ਉਨ੍ਹਾ ਨੇ ਗੁਰੇਜ਼ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਉਹ ਐੱਸ ਆਈ ਟੀ ਦੀ ਕਾਰਵਾਈ ਬਾਰੇ ਕੋਈ ਸਿਆਸੀ ਗੱਲ ਨਹੀਂ ਕਹਿਣਾ ਚਾਹੁੰਦੇ, ਇਸ ਬਾਰੇ ਅਦਾਲਤ ਦਾ ਫੈਸਲਾ ਹੀ ਅੰਤਿਮ ਹੋਵੇਗਾ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਐੱਸ ਆਈ ਟੀ ਵੱਲੋਂ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਨੂੰ ਬੜਾ ਸ਼ਲਾਘਾ ਯੋਗ ਕਦਮ ਕਿਹਾ, ਪਰ ਐੱਸ ਆਈ ਟੀ ਦੀ ਢਿੱਲੀ ਚਾਲ ਉੱਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਬੜਾ ਚਿਰ ਪਹਿਲਾਂ ਹੋਣਾ ਸੀ, ਲੋਕ ਸਭਾ ਚੋਣਾਂ ਨੇੜੇ ਆਣ ਕੇ ਹੋਈ ਇਸ ਗ੍ਰਿਫਤਾਰੀ ਤੋਂ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਗ੍ਰਿਫਤਾਰੀ ਜਾਣ-ਬੁੱਝ ਕੇ ਕਰਵਾਈ ਹੈ, ਤਾਂ ਜੋ ਲੋਕਾਂ ਨੂੰ ਇਹ ਨਾ ਦਿੱਸੇ ਕੈਪਟਨ ਤੇ ਬਾਦਲ ਆਪੋ ਵਿਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਇਮਾਨਦਾਰ ਹਨ ਤਾਂ ਨੂੰ ਸਮਾਂ ਗਵਾਏ ਬਿਨਾਂ ਬਾਦਲ ਪਰਿਵਾਰ ਨੂੰ ਸੀਖਾਂ ਪਿੱਛੇ ਕਰਨਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ, ਜਾਂਚ ਏਜੰਸੀਆ ਅਤੇ ਖੁਦ ਕਾਂਗਰਸੀ ਮੰਤਰੀ ਕਹਿ ਰਹੇ ਹਨ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀਆਂ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ ਤਾਂ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਵਿੱਚ ਭੇਜਣਾ ਚਾਹੀਦਾ ਹੈ।
ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਨਾਲ ਕਈ ਚਿਹਰੇ ਬੇਨਕਾਬ ਹੋਣਗੇ ਅਤੇ ਬਹਿਬਲ ਕਲਾਂ ਦੇ ਗੋਲੀ ਕਾਂਡ ਦੀ ਸਾਰੀ ਸੱਚਾਈ ਸਾਹਮਣੇ ਆਵੇਗੀ। ਪਠਾਨਕੋਟ ਵਿੱਚ ਪੰਚਾਇਤਾਂ ਨੂੰ ਫੰਡ ਜਾਰੀ ਕਰਨ ਆਏ ਸੁਨੀਲ ਜਾਖੜ ਨੇ ਬਾਦਲਾਂ ਦੇ ਨਾਂਅ ਲਏ ਬਿਨਾਂ ਹੀ ਉਨ੍ਹਾਂ ਨੂੰ ਅੱਜ ਦੇ 'ਜਨਰਲ ਡਾਇਰ' ਆਖਿਆ ਹੈ।
ਓਧਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਕਿਹਾ ਹੈ ਕਿ ਇਸ ਕੇਸ ਦੀ ਜਾਂਚ ਢਿੱਲੀ ਚੱਲ ਰਹੀ ਹੈ, ਕੋਟਕਪੂਰਾ ਵਿੱਚ ਗੋਲੀ ਚਲਾਉਣ ਅਤੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਸਾਰੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕੀਤਾ ਹੈ, ਇਸ ਕੇਸ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਸੰਤ ਦਾਦੂਵਾਲ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਜਿਸ ਨੇ ਵੀ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ, ਭਾਵੇ ਓਦੋਂ ਦਾ ਮੁੱਖ ਮੰਤਰੀ ਹੋਵੇ, ਡਿਪਟੀ ਮੁੱਖ ਮੰਤਰੀ ਹੋਵੇ ਜਾਂ ਡੀ ਜੀ ਪੀ ਹੋਵੇ, ਸਭ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ